26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਗੋਬਿੰਦਗੜ੍ਹ ਤੇ ਨਸਰਾਲੀ ਦੇ ਸਰਕਾਰੀ ਸਕੂਲਾਂ ਵਿਖੇ 'ਮੈਗਾ ਮਾਪੇ-ਅਧਿਆਪਕ ਮਿਲਣੀ' ਕਰਵਾਈ

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਵਿੰਦਰ ਕੌਰ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਓ.ਐਸ.ਡੀ. ਗੁਲਸ਼ਨ ਛਾਬੜਾ ਵਿਦਿਆਰਥੀਆਂ ਦਾ ਸਨਮਾਨ ਕਰਨ ਸਮੇਂ | ਅਜੀਤ ਤਸਵੀਰ <br/> 29-03-2026
ਫ਼ਤਹਿਗੜ੍ਹ ਸਹਿਬ, ਮੰਡੀ ਗੋਬਿੰਦਗੜ੍ਹ, 28 ਮਾਰਚ (ਬਲਜਿੰਦਰ ਸਿੰਘ/ਰਾਜੇਸ਼ ਸ਼ਰਮਾ)-ਪੀ.ਐਮ.ਸ੍ਰੀ.ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਲੜਕੇ, ਗੋਬਿੰਦਗੜ੍ਹ ਕੰਨਿਆ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨਸਰਾਲੀ ਵਿਚ ਆਯੋਜਿਤ 'ਮੈਗਾ ਮਾਪੇ-ਅਧਿਆਪਕ ਮਿਲਣੀ' ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਵਿੰਦਰ ਕੌਰ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਓ.ਐਸ.ਡੀ. ਗੁਲਸ਼ਨ ਛਾਬੜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਬੋਲਦਿਆਂ ਡੀ.ਈ.ਓ (ਸੈਕੰ) ਰਵਿੰਦਰ ਕੌਰ ਨੇ ਕਿਹਾ ਕਿ 'ਮੈਗਾ ਮਾਪੇ-ਅਧਿਆਪਕ ਮਿਲਣੀ' ਵਿਚ ਵਿਦਿਆਰਥੀਆਂ ਦੇ ਸਾਲਾਨਾ ਨਤੀਜੇ ਦੇ ਨਾਲ ਉਨ੍ਹਾਂ ਦੀ ਚੰਗੀ ਸਿਹਤ ਬਾਰੇ, ਅਨੁਸ਼ਾਸਨ, ਖੇਡਾਂ, ਰਚਨਾਤਮਿਕਤਾ, ਨਸ਼ੇ ਵਿਰੁੱਧ ਅਤੇ ਐਚ. ਪੀ.ਵੀ ਟੀਕਾਕਰਨ ਬਾਰੇ ਮਾਪਿਆਂ ਨਾਲ ਚਰਚਾ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਬੱਚੇ ਦੀਆਂ ਕਮਜ਼ੋਰੀਆਂ ਅਤੇ ਮਜ਼ਬੂਤ ਪੱਖਾਂ ਨੂੰ ਪਛਾਣ ਕੇ ਭਵਿੱਖ ਦੀ ਰਣਨੀਤੀ ਬਣਾਈ ਜਾਂਦੀ ਹੈ ਕਿ ਵਿਦਿਆਰਥੀ ਕਿਹੜੇ ਸੁਧਾਰਾਂ ਸਦਕਾ ਵੱਖ-ਵੱਖ ਖੇਤਰਾਂ ਵਿਚ ਵੱਡੀਆਂ ਮੱਲਾਂ ਮਾਰਨ ਦੇ ਸਮਰੱਥ ਬਣ ਸਕਦੇ ਹਨ | ਇਸ ਮੌਕੇ ਗੁਲਸ਼ਨ ਛਾਬੜਾ ਨੇ ਦੱਸਿਆ ਕਿ ਹੁਣ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਗਈ ਹੈ ਅਤੇ ਮਾਪੇ ਸਰਕਾਰ ਵਲੋਂ ਮਿਲ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ | ਉਨ੍ਹਾਂ ਦੱਸਿਆ ਕਿ ਹੁਣ ਸਰਕਾਰੀ ਸਕੂਲਾਂ ਵਿਚ ਕਿਤਾਬਾਂ ਸੈਸ਼ਨ ਦੇ ਸ਼ੁਰੂ ਵਿਚ ਹੀ ਆ ਜਾਂਦੀਆਂ ਹਨ | ਛਾਬੜਾ ਨੇ ਸਕੂਲਾਂ ਦੇ ਢਾਂਚੇ ਦੇ ਸੁਧਾਰ ਬਾਰੇ ਸਰਕਾਰ ਵਲੋਂ ਕੀਤੇ ਗਏ ਉਪਰਾਲਿਆਂ ਦੀ ਚਰਚਾ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਸਕੂਲਾਂ ਵਿਚ ਬੱਚਿਆਂ ਨੂੰ ਉਸਾਰੂ ਵਿੱਦਿਅਕ ਮਾਹੌਲ ਦੇਣ ਲਈ ਸਕੂਲਾਂ ਦੇ ਢਾਂਚੇ ਵਿਚ ਲਗਾਤਾਰ ਸੁਧਾਰ ਕੀਤਾ ਗਿਆ ਹੈ ਅਤੇ ਇਹ ਉਪਰਾਲੇ ਲਗਾਤਾਰ ਜਾਰੀ ਰਹਿਣਗੇ | ਉਨ੍ਹਾਂ ਨੇ ਇਸ ਮੈਗਾ ਮਾਪੇ-ਅਧਿਆਪਕ ਮਿਲਣੀ ਦੌਰਾਨ ਸਰਕਾਰੀ ਸਕੂਲ ਵਿਚ ਨਵੇਂ ਲਗਾਏ ਇੰਟਰ ਐਕਟਿਵ ਪੈਨਲ ਦੀ ਵੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ 'ਆਪ' ਨੇ ਚੋਣਾਂ ਤੋਂ ਪਹਿਲਾਂ ਕੀਤੀਆਂ ਗਾਰੰਟੀਆਂ ਨੂੰ ਪੂਰਾ ਕਰਕੇ ਆਪਣਾ ਵਾਅਦਾ ਪੂਰਾ ਕੀਤਾ-ਮੁੱਖ ਮੰਤਰੀ ਮਾਨ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਭਗਵੰਤ ਮਾਨ ਦੇ ਨਾਂਅ ਦਿੱਤਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।