26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਡੀ.ਬੀ.ਯੂ. ਦੇ ਚਾਂਸਲਰ ਡਾ. ਜ਼ੋਰਾ ਸਿੰਘ ਦਾ ਕੇਂਦਰੀ ਸਮਾਜਿਕ ਨਿਆਂ ਮੰਤਰਾਲੇ ਵਲੋਂ ਸਨਮਾਨ

ਰਾਸ਼ਟਰੀ ਸਮਾਜਿਕ ਰੱਖਿਆ ਸੰਸਥਾ ਦੇ ਮੈਂਬਰ ਸੁਖਵਿੰਦਰ ਸਿੰਘ ਬਿੰਦਰਾ ਡੀ.ਬੀ.ਯੂ. ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੂੰ ਸਨਮਾਨਿਤ ਕਰਦੇ ਹੋਏ | ਅਜੀਤ ਤਸਵੀਰ <br/> 29-03-2026
ਅਮਲੋਹ, 28 ਮਾਰਚ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਲਈ ਮਾਣ ਵਾਲਾ ਪਲ ਉਸ ਵੇਲੇ ਬਣਿਆ, ਜਦੋਂ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੂੰ ਨਵੀਂ ਦਿੱਲੀ ਵਿਚ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵਲੋਂ 'ਨਸ਼ਾ ਮੁਕਤ ਭਾਰਤ ਅਭਿਆਨ' ਵਿਚ ਵਿਸ਼ੇਸ਼ ਯੋਗਦਾਨ ਲਈ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਰਾਸ਼ਟਰੀ ਸਮਾਜਿਕ ਰੱਖਿਆ ਸੰਸਥਾ ਦੇ ਮੈਂਬਰ ਸੁਖਵਿੰਦਰ ਸਿੰਘ ਬਿੰਦਰਾ ਵਲੋਂ ਭੇਟ ਕੀਤਾ ਗਿਆ | ਡਾ. ਜ਼ੋਰਾ ਸਿੰਘ ਦੀ ਦੂਰਦਰਸ਼ੀ ਅਗਵਾਈ ਹੇਠ ਡੀ.ਬੀ.ਯੂ. ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਕਈ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਹਨ | ਯੂਨੀਵਰਸਿਟੀ ਵਲੋਂ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮਾਂ, ਸੈਮੀਨਾਰ, ਵਰਕਸ਼ਾਪਾਂ ਅਤੇ ਵਿਸ਼ੇਸ਼ ਕੌਂਸਲਿੰਗ ਸੈਸ਼ਨ ਕਰਵਾਏ ਗਏ | ਐਨ.ਸੀ.ਸੀ., ਐਨ.ਐਸ.ਐਸ. ਅਤੇ ਵਿਦਿਆਰਥੀ ਯੁਵਕਾਂ ਦੀ ਸਰਗਰਮ ਭਾਗੀਦਾਰੀ ਨਾਲ ਸਮਾਜ ਵਿਚ ਨਸ਼ਿਆਂ ਦੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਈ ਗਈ | ਇਸ ਮੌਕੇ ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਇਹ ਸਨਮਾਨ ਸਿਰਫ਼ ਉਨ੍ਹਾਂ ਲਈ ਨਹੀਂ, ਸਗੋਂ ਪੂਰੇ ਡੀ.ਬੀ.ਯੂ. ਪਰਿਵਾਰ ਲਈ ਮਾਣ ਦੀ ਗੱਲ ਹੈ | ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਭਾਰਤ ਅਭਿਆਨ ਇਕ ਰਾਸ਼ਟਰੀ ਜ਼ਿੰਮੇਵਾਰੀ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦੇਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਉਨ੍ਹਾਂ ਭਾਰਤ ਸਰਕਾਰ ਅਤੇ ਮੰਤਰਾਲੇ ਦਾ ਧੰਨਵਾਦ ਵੀ ਕੀਤਾ | ਇਹ ਸਨਮਾਨ ਯੂਨੀਵਰਸਿਟੀ ਦੀ ਸਮਾਜਿਕ ਜ਼ਿੰਮੇਵਾਰੀ, ਯੁਵਾ ਸਸ਼ਕਤੀਕਰਨ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਾ ਹੈ |
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਕਲੱਬ ਡਡਹੇੜੀ ਨੇ ਅੱਵਲ ਵਿਦਿਆਰਥੀਆਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਅਪ੍ਰੈਲ ਦੀ ਨੰਦਪੁਰ ਕਲੌੜ ਰੈਲੀ ਲਈ ਵਰਕਰਾਂ 'ਚ ਪੂਰਾ ਉਤਸ਼ਾਹ-ਦਰਬਾਰਾ ਸਿੰਘ ਗੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।