28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਕਾਰੀ ਸਮਾਰਟ ਹਾਈ ਸਕੂਲ ਡਡਹੇੜੀ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 29-03-2026
ਮੰਡੀ ਗੋਬਿੰਦਗੜ੍ਹ, 28 ਮਾਰਚ (ਇਕਬਾਲਦੀਪ ਸੰਧੂ)-ਸਰਕਾਰੀ ਸਮਾਰਟ ਹਾਈ ਸਕੂਲ ਡਡਹੇੜੀ ਵਿਖੇ ਸਾਲਾਨਾ ਪ੍ਰੀਖਿਆਵਾਂ ਦਾ ਨਤੀਜਾ ਐਲਾਨਿਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਉੱਚ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਮੁਖੀ ਸਰਿਤਾ ਸਿੰਗਲਾ ਨੇ ਦੱਸਿਆ ਕਿ ਇਸ ਸਾਲ ਵੀ ਵਿਦਿਆਰਥੀਆਂ ਨੇ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਕੇ ਉੱਤਮ ਨਤੀਜੇ ਹਾਸਲ ਕੀਤੇ ਹਨ | ਉਨ੍ਹਾਂ ਕਿਹਾ ਕਿ ਇਹ ਕਾਮਯਾਬੀ ਅਧਿਆਪਕਾਂ ਦੀ ਨਿਰੰਤਰ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ, ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ 'ਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਖੇਡਾਂ ਵਿਚ, ਪੂਰੀ ਹਾਜ਼ਰੀ 'ਚ, ਪੂਰੀ ਵਰਦੀ ਵਿਚ, ਆਗਿਆਕਾਰੀ ਵਿਦਿਆਰਥੀ ਵਜੋਂ ਅਤੇ ਸਾਲਾਨਾ ਇਮਤਿਹਾਨ 'ਚ ਵੱਖ-ਵੱਖ ਜਮਾਤਾਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮੇਜਰ ਸਿੰਘ ਅਤੇ ਸਮੂਹ ਪਤਵੰਤੇ ਸੱਜਣਾਂ ਵਲੋਂ ਸਨਮਾਨਿਤ ਕੀਤਾ ਗਿਆ | ਵਿਭਾਗ ਵਲੋਂ ਭੇਜੇ ਗਏ ਇੰਟਰੈਕਟਿਵ ਪੈਨਲਾਂ ਦਾ ਵੀ ਉਦਘਾਟਨ ਕੀਤਾ ਗਿਆ | ਇਸ ਦੌਰਾਨ ਬਲਜਿੰਦਰ ਸਿੰਘ ਸੇਖੋਂ ਪ੍ਰਧਾਨ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਅਤੇ ਸਮੂਹ ਕਲੱਬ ਮੈਂਬਰਾਂ ਵਲੋਂ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੀ ਵੰਡੀ ਗਈ | ਇਸ ਮੌਕੇ ਜਸਮੇਲ ਸਿੰਘ, ਕਮਲਜੀਤ ਸਿੰਘ ਕਾਕਾ, ਬਲਵਿੰਦਰ ਸਿੰਘ ਖ਼ਾਲਸਾ, ਪ੍ਰਗਟ ਸਿੰਘ, ਬਲਵੀਰ ਸਿੰਘ ਸਿੱਧੂ ਉਪ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੋਸਾਇਟੀ, ਨਿਰਮਲ ਵਰਮਾ, ਅਜੀਤ ਸਿੰਘ ਗਰੇਵਾਲ, ਜਗਜੀਤ ਸਿੰਘ, ਡਾ. ਬਲਵੀਰ ਸਿੰਘ, ਸੁਖਬੀਰ ਸਿੰਘ ਸਾਬਕਾ ਸਰਪੰਚ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਮਲਕੀਤ ਸਿੰਘ, ਦਰਬਾਰਾ ਸਿੰਘ, ਦਵਿੰਦਰ ਸਿੰਘ ਸੰਧੂ, ਗੁਰਪ੍ਰੀਤ ਕੌਰ ਸਾਬਕਾ ਪੰਚ, ਗੁਰਵਿੰਦਰ ਕੌਰ, ਮੁਮਤਾਜ਼ ਅਲੀ ਤੋਂ ਇਲਾਵਾ ਸਮੂਹ ਸਕੂਲ ਸਟਾਫ਼ ਵੀ ਹਾਜ਼ਰ ਰਿਹਾ |
ਪਿਛਲੀ ਖ਼ਬਰ ਸੇਂਟ ਫ਼ਰੀਦ ਪਬਲਿਕ ਸਕੂਲ ਦਾ ਸਾਲਾਨਾ ਨਤੀਜਾ ਐਲਾਨਿਆ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਕਲੱਬ ਡਡਹੇੜੀ ਨੇ ਅੱਵਲ ਵਿਦਿਆਰਥੀਆਂ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।