18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਕਾਂਗਰਸੀ ਆਗੂ ਮਨਜੀਤ ਸ਼ਰਮਾ ਨੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪਾਰਟੀ ਟਿਕਟ ਦੀ ਦਾਅਵੇਦਾਰੀ ਜਤਾਈ

ਅਜੀਤ ਡੈਸਕ 31-03-2026
ਫ਼ਤਹਿਗੜ੍ਹ ਸਾਹਿਬ, 30 ਮਾਰਚ (ਬਲਜਿੰਦਰ ਸਿੰਘ)-ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਮਨਜੀਤ ਸ਼ਰਮਾ ਸਰਹਿੰਦ ਨੇ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪਾਰਟੀ ਟਿਕਟ ਦੀ ਦਾਅਵੇਦਾਰੀ ਪੇਸ਼ ਕਰਦਿਆਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਇਕ ਸੱਚੇ ਸਿਪਾਹੀ ਹਨ ਅਤੇ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਉਨ੍ਹਾਂ ਦਾ ਪਰਿਵਾਰ ਕਾਂਗਰਸ ਪਾਰਟੀ ਲਈ ਸੇਵਾਵਾਂ ਨਿਭਾਅ ਰਿਹਾ ਹੈ | ਮਨਜੀਤ ਸ਼ਰਮਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਟਿਕਟ ਦੀ ਮੰਗ ਕਰਨਾ ਹਰੇਕ ਆਗੂ ਤੇ ਵਰਕਰ ਦਾ ਹੱਕ ਹੈ ਅਤੇ ਉਨ੍ਹਾਂ ਨੂੰ ਪਾਰਟੀ ਹਾਈਕਮਾਨ ਤੋਂ ਉਮੀਦ ਹੈ ਕਿ ਪਾਰਟੀ ਹਲਕੇ ਤੋਂ ਉਨ੍ਹਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਟਿਕਟ ਦੇ ਕੇ ਨਿਸੁਆਰਥ ਸੇਵਾਵਾਂ ਦਾ ਮੁੱਲ ਜ਼ਰੂਰ ਮੋੜੇਗੀ | ਮਨਜੀਤ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੀ ਧਰਮ ਪਤਨੀ ਮਮਤਾ ਸ਼ਰਮਾ ਨਗਰ ਕੌਂਸਲ ਸਰਹਿੰਦ ਦੇ ਹਾਊਸ ਟੈਕਸ ਕਮੇਟੀ ਦੀ ਚੇਅਰਪਰਸਨ ਵੀ ਰਹਿ ਚੁੱਕੇ ਹਨ ਅਤੇ ਉਹ ਖ਼ੁਦ ਵੀ ਕੌਂਸਲਰ ਰਹੇ ਹਨ | ਉਨ੍ਹਾਂ ਦੱਸਿਆ ਕਿ ਜਦੋਂ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਦੇਹਾਂਤ ਹੋਇਆ ਸੀ ਤਾਂ ਉਸ ਵੇਲੇ ਉਹ ਯੂਥ ਕਾਂਗਰਸ ਵਿਚ ਟਰੇਨਿੰਗ ਕੈਂਪ ਦਿੱਲੀ ਵਿਖੇ ਕਰ ਰਹੇ ਸਨ ਅਤੇ ਪਾਰਟੀ ਦੇ ਹਰ ਔਖੇ ਦੌਰ ਵਿਚ ਉਨ੍ਹਾਂ ਨੇ ਇਕ ਸਮਰਪਿਤ ਵਰਕਰ ਵਜੋਂ ਆਪਣੀ ਭੂਮਿਕਾ ਨਿਭਾਈ ਹੈ | ਉਨ੍ਹਾਂ ਦਾ ਇਹ ਲੰਮਾ ਤਜਰਬਾ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਹੀ ਉਨ੍ਹਾਂ ਦੀ ਦਾਅਵੇਦਾਰੀ ਨੂੰ ਹੋਰਨਾਂ ਦਾਅਵੇਦਾਰਾਂ ਨਾਲੋਂ ਵੱਖਰਾ ਅਤੇ ਮਜ਼ਬੂਤ ਬਣਾਉਂਦਾ ਹੈ | ਦੱਸਣਯੋਗ ਹੈ ਕਿ ਮਨਜੀਤ ਸ਼ਰਮਾ ਵਲੋਂ ਪਾਰਟੀ ਟਿਕਟ ਲਈ ਦਾਅਵੇਦਾਰੀ ਪੇਸ਼ ਕੀਤੇ ਜਾਣ ਤੋਂ ਬਾਅਦ ਹਲਕੇ ਵਿਚ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ | ਕਿਉਂਕਿ ਮਨਜੀਤ ਸ਼ਰਮਾ ਦੇ ਸਮਰਥਕਾਂ ਦਾ ਮੰਨਣਾ ਹੈ ਕਿ ਉਨ੍ਹਾਂ ਦੀ ਇਹ ਲੰਮੀ ਸੇਵਾ ਹੀ ਉਨ੍ਹਾਂ ਦੀ ਦਾਅਵੇਦਾਰੀ ਦਾ ਮੁੱਖ ਆਧਾਰ ਹੈ, ਉਹ ਸਥਾਨਕ ਸਮੱਸਿਆਵਾਂ ਅਤੇ ਜਨਤਾ ਦੀ ਨਬਜ਼ ਨੂੰ ਬਾਖ਼ੂਬੀ ਸਮਝਦੇ ਹਨ | ਉਨ੍ਹਾਂ ਦੇ ਸਮਰਥਕਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੀਆਂ ਦਹਾਕਿਆਂ ਪੁਰਾਣੀ ਸੇਵਾਵਾਂ ਅਤੇ ਪਾਰਟੀ ਪ੍ਰਤੀ ਸਮਰਪਣ ਨੂੰ ਦੇਖਦੇ ਹੋਏ ਪਾਰਟੀ ਟਿਕਟ ਦੇ ਕੇ ਉਨ੍ਹਾਂ ਨੂੰ ਚੋਣ ਮੈਦਾਨ ਵਿਚ ਜ਼ਰੂਰ ਉਤਾਰਿਆ ਜਾਵੇਗਾ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਤੇ ਪੰਜਾਬੀਆਂ ਦੇ ਹਿਤਾਂ ਦੀ ਪਹਿਰੇਦਾਰ-ਭੁੱਟਾ ਅਗਲੀ ਖ਼ਬਰ ਕਾਂਗਰਸੀ ਆਗੂ ਮਨਜੀਤ ਸ਼ਰਮਾ ਨੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪਾਰਟੀ ਟਿਕਟ ਦੀ ਦਾਅਵੇਦਾਰੀ ਜਤਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।