ਫ਼ਤਹਿਗੜ੍ਹ ਸਾਹਿਬ, 30 ਮਾਰਚ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਮੌਕੇ ਦਾਣਾ ਮੰਡੀ ਸਰਹਿੰਦ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਇਤਿਹਾਸਿਕ ਹੋ ਨਿੱਬੜੀ, ਜਿਸ 'ਚ ਹਲਕੇ ਦੇ ਲੋਕਾਂ ਦੁਆਰਾ ਵੱਡੀ ਗਿਣਤੀ 'ਚ ਸ਼ਮੂਲੀਅਤ ਕਰ ਇਕੱਠ ਦੇ ਸਾਰੇ ਰਿਕਾਰਡ ਤੋੜ ਦਿੱਤੇ ਗਏ ਅਤੇ ਲੋਕਾਂ ਨੇ 2027 ਦੀਆਂ ਚੋਣਾਂ 'ਚ ਮੁੜ 'ਆਪ' ਨੂੰ ਸੱਤਾ 'ਚ ਲਿਆਉਣ ਲਈ ਪੱਕੀ ਮੋਹਰ ਲਗਾ ਦਿੱਤੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ 'ਆਪ' ਦੀ ਰੈਲੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ 'ਆਪ' ਦੀਆਂ ਨੀਤੀਆਂ ਸਦਕਾ ਹੀ ਲੋਕਾਂ ਦੁਆਰਾ ਰੈਲੀ 'ਚ 'ਆਪ' ਮੁਹਾਰੇ ਹੀ ਸ਼ਮੂਲੀਅਤ ਕੀਤੀ ਗਈ ਤੇ ਹਲਕੇ ਦੇ ਪੰਚਾਂ, ਸਰਪੰਚਾਂ ਤੇ ਹੋਰ ਅਹੁਦੇਦਾਰਾਂ ਨੇ ਵੀ ਰੈਲੀ ਨੂੰ ਕਾਮਯਾਬ ਕਰਨ ਲਈ ਪੂਰਾ ਸਹਿਯੋਗ ਦਿੱਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਹਿਤਾਂ ਨਾਲ ਜੁੜੀ ਹੋਈ ਪਾਰਟੀ ਹੈ | ਜਿਸ ਦੁਆਰਾ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕੀਤਾ ਗਿਆ | ਜਿਸ ਸਦਕਾ ਸੂਬੇ ਦੇ ਲੋਕਾਂ ਚ ਖ਼ੁਸ਼ੀ ਦੀ ਲਹਿਰ ਹੈ |