ਮੰੰਡੀ ਗੋਬਿੰਦਗੜ੍ਹ, 30 ਮਾਰਚ (ਇਕਬਾਲਦੀਪ ਸੰਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੀਰੀ ਪੀਰੀ ਆਗਮਨ ਗੁਰਪੁਰਬ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਕਰਵਾਏ ਜਾ ਰਹੇ 40 ਰੋਜਾ ਸਾਲਾਨਾ ਪਵਿੱਤਰ ਚਰਨ ਛੋਹ ਗੁਰਮਤਿ ਸਮਾਗਮਾਂ ਦੇ 35ਵੇਂ ਦੀਵਾਨ ਵਿਚ ਪੰਥ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਸੰਗਤਾਂ ਨੂੰ ਗੁਰਬਾਣੀ ਦੀਆਂ ਕਥਾ ਵਿਚਾਰਾਂ ਅਤੇ ਰਸਭਿੰਨਾ ਕੀਰਤਨ ਸੁਣਾ ਕੇ ਨਿਹਾਲ ਕੀਤਾ | ਉਨ੍ਹਾਂ ਕਿਹਾ ਕਿ ਸਾਨੂੰ ਪਵਿੱਤਰ ਦਿਹਾੜੇ ਮਨਾਉਂਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਲਿਆਣਕਾਰੀ ਉਪਦੇਸ਼ ਨੂੰ ਆਪਣੇ ਜੀਵਨ ਵਿਚ ਵਸਾ ਕੇ ਧਰਮ ਵਿਚ ਪ੍ਰਪੱਕ ਹੋਣਾ ਚਾਹੀਦਾ ਹੈ | ਉਨ੍ਹਾਂ ਸਮਾਗਮ ਦੇ ਪ੍ਰਬੰਧਕਾਂ ਨੂੰ ਵੀ ਵਧਾਈ ਦਿੱਤੀ, ਜੋ ਹਰ ਸਾਲ 40 ਰੋਜਾ ਗੁਰਮਤਿ ਸਮਾਗਮ ਕਰਵਾ ਕੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ, ਉਪਦੇਸ਼, ਬਾਣੀ ਅਤੇ ਬਾਣੇ ਨਾਲ ਜੋੜਨ ਦਾ ਉਪਰਾਲਾ ਕਰਦੇ ਹਨ | ਸਮਾਗਮ ਦੌਰਾਨ ਸੰਤ ਬਾਬਾ ਸੁਜਾਨ ਸਿੰਘ ਕਾਰਸੇਵਾ ਵਾਲੇ, ਸੰਤ ਬਾਬਾ ਸਰਬਜੀਤ ਸਿੰਘ ਫਰੌਰ ਵਾਲੇ, ਹੈੱਡ ਗ੍ਰੰਥੀ ਗਿਆਨੀ ਕੁਲਵਿੰਦਰ ਸਿੰਘ, ਫੋਰਮੈਨ ਬਲਵੀਰ ਸਿੰਘ ਸਿੱਧੂ ਉਪ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ, ਬਾਬਾ ਨਿਸ਼ਾਨ ਸਿੰਘ, ਰਵਿੰਦਰਜੀਤ ਸਿੰਘ ਭੰਗੂ, ਕੇਸਰ ਸਿੰਘ ਪ੍ਰੀਤ ਨਗਰ, ਮਨਜੀਤ ਸਿੰਘ ਖ਼ਾਲਸਾ ਅਤੇ ਤੇਜਵੀਰ ਸਿੰਘ ਸਮੇਤ ਹੋਰਨਾਂ ਸਖਸ਼ੀਅਤਾਂ ਵਲੋਂ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮਾਗਮ ਵਿਚ ਮੁੱਖ ਪ੍ਰਬੰਧਕ ਭਾਈ ਰਵਿੰਦਰਜੀਤ ਸਿੰਘ ਭੰਗੂ, ਫੋਰਮੈਨ ਰੂਪ ਸਿੰਘ, ਗੁਰਸ਼ਰਨ ਸਿੰਘ ਭੱਟੀ, ਗੁਰਸੇਵਕ ਸਿੰਘ, ਰਾਜਿੰਦਰ ਸਿੰਘ ਨਸਰਾਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਸਨ |