30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਦਾਣਾ ਮੰਡੀ ਖਮਾਣੋਂ ਵਿਖੇ ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਅਜੀਤ ਡੈਸਕ 12-04-2026
ਖਮਾਣੋਂ, 11 ਅਪ੍ਰੈਲ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੇ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਨੇ ਦੱਸਿਆ ਕਿ ਦਾਣਾ ਮੰਡੀ ਖਮਾਣੋਂ ਵਿਖੇ ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਅੰਤਾਂ ਦੇ ਪ੍ਰੇਸ਼ਾਨ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿਚ ਆੜ੍ਹਤੀਆਂ ਦੀ ਹੜਤਾਲ ਕਾਰਨ ਦਾਣਾ ਮੰਡੀਆਂ ਵਿਚ ਕਣਕ ਦੀ ਖ਼ਰੀਦ ਸ਼ੁਰੂ ਨਹੀਂ ਹੋ ਸਕੀ ਪਰ ਹੁਣ ਦਾਣਾ ਮੰਡੀ ਖਮਾਣੋਂ ਵਿਖੇ ਕਣਕ ਦੀ ਫ਼ਸਲ ਪਹੁੰਚਣੀ ਸ਼ੁਰੂ ਹੋ ਚੁੱਕੀ ਹੈ ਅਤੇ ਸਰਕਾਰੀ ਖ਼ਰੀਦ ਏਜੰਸੀ ਮਾਰਕਫੈੱਡ ਵਲੋਂ ਕੋਈ ਵੀ ਖ਼ਰੀਦ ਨਹੀਂ ਕੀਤੀ ਜਾ ਰਹੀ | ਉਨ੍ਹਾਂ ਕਿਹਾ ਕਿ ਖ਼ਰਾਬ ਮੌਸਮ ਕਾਰਨ ਕਿਸਾਨਾਂ ਦੇ ਪਹਿਲਾਂ ਹੀ ਸਾਹ ਸੂਤੇ ਪਏ ਹਨ ਪਰ ਦੂਜੇ ਪਾਸੇ ਕਣਕ ਦੀ ਖ਼ਰੀਦ ਸ਼ੁਰੂ ਨਹੀਂ ਹੋ ਰਹੀ ਅਤੇ ਪੰਜਾਬ ਸਰਕਾਰ ਦੇ ਦਾਅਵੇ ਬਿਲਕੁਲ ਖੋਖਲੇ ਸਾਬਤ ਤੋਂ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਕਣਕ ਦੀ ਖ਼ਰੀਦ ਨਾ ਸ਼ੁਰੂ ਹੋਈ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਇਸ ਦੇ ਖ਼ਿਲਾਫ਼ ਵੱਡਾ ਸੰਘਰਸ਼ ਸ਼ੁਰੂ ਕਰੇਗੀ |
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਅਮਲੋਹ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਐਸ.ਸੀ. ਸਮਾਜ ਨੂੰ ਰੱਖਿਆ ਹਮੇਸ਼ਾ ਮੂਹਰਲੀਆਂ ਸਫ਼ਾਂ 'ਚ-ਡਾ. ਅਰਜੁਨ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।