31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸ੍ਰੀ ਸ਼ੀਤਲਾ ਮਾਤਾ ਮੰਦਿਰ ਕਮੇਟੀ ਵਲੋਂ ਸੰਗਤਾਂ ਨੂੰ ਧਰਮ ਨਾਲ ਜੋੜਨ ਦੇ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ-ਗੰਗਾ ਪੁਰੀ

ਅਜੀਤ ਡੈਸਕ 12-04-2026
ਅਮਲੋਹ, 11 ਅਪ੍ਰੈਲ (ਕੇਵਲ ਸਿੰਘ)-ਸ੍ਰੀ ਸ਼ੀਤਲਾ ਮਾਤਾ ਮੰਦਿਰ ਅਮਲੋਹ ਵਿਖੇ ਚੱਲ ਰਹੀ ਸ਼੍ਰੀਮਦ ਭਾਗਵਤ ਕਥਾ ਮਹਾਪੁਰਾਣ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੰਗਾ ਪੁਰੀ ਨੇ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਵਲੋਂ ਸੰਗਤਾਂ ਲਈ ਲੰਗਰ ਦੀ ਸੇਵਾ ਵੀ ਕੀਤੀ ਗਈ | ਸਮਾਗਮ ਦੌਰਾਨ ਮਹੰਤ ਪਿ੍ਅੰਕਾ ਬਾਬਾ ਪਠਾਨਕੋਟ ਵਾਲਿਆਂ ਅਤੇ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਗੰਗਾ ਪੁਰੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਗੰਗਾ ਪੁਰੀ ਨੇ ਕਿਹਾ ਕਿ ਸ੍ਰੀ ਸ਼ੀਤਲਾ ਮਾਤਾ ਵੈੱਲਫੇਅਰ ਟਰੱਸਟ ਅਤੇ ਮੰਦਿਰ ਕਮੇਟੀ ਵਲੋਂ ਸੰਗਤਾਂ ਨੂੰ ਆਪਣੇ ਧਰਮ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਕਾਬਿਲ-ਏ-ਤਾਰੀਫ਼ ਹਨ | ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੇ ਹੋਏ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਿਲਜੁਲ ਕੇ ਕੰਮ ਕਰਨਾ ਚਾਹੀਦਾ ਹੈ | ਇਸ ਮੌਕੇ ਗੰਗਾ ਪੁਰੀ, ਮਨੀਸ਼ਾ ਪੁਰੀ, ਵੀਨਾ ਰਾਣੀ ਅਤੇ ਰਾਧਿਆ ਪੁਰੀ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਮੌਜੂਦ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਡਾ. ਅਰਜਨ ਸਿੰਘ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਦੁਕਾਨਾਂ 'ਤੇ ਕਬਜ਼ਾ ਕਰਨ ਦੇ ਦੋਸ਼ 'ਚ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।