31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਨੇ ਮਨਾਇਆ ਵਿਸ਼ਵ ਰਚਨਾਤਮਿਕਤਾ ਅਤੇ ਨਵੀਨਤਾ ਦਿਵਸ

ਅਜੀਤ ਡੈਸਕ 12-04-2026
ਫ਼ਤਹਿਗੜ੍ਹ ਸਾਹਿਬ, 11 ਅਪ੍ਰੈਲ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਕਾਲਜ ਦੇ ਆਈ.ਆਈ.ਸੀ. ਅਤੇ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ਵਿਸ਼ਵ ਰਚਨਾਤਮਿਕਤਾ ਅਤੇ ਨਵੀਨਤਾ ਦਿਵਸ ਮਨਾਇਆ ਗਿਆ | ਇਸ ਮੌਕੇ ਬਰਾਂਡ ਲੋਗੋ ਅਤੇ ਟੈਗਲਾਈਨ ਡਿਜ਼ਾਇਨਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਉਦੇਸ਼ ਵਿਦਿਆਰਥੀਆਂ ਵਿਚ ਰਚਨਾਤਮਿਕਤਾ, ਨਵੀਨਤਾ ਅਤੇ ਉੱਦਮੀ ਸੋਚ ਨੂੰ ਪੋ੍ਰਤਸਾਹਿਤ ਕਰਨਾ ਸੀ | ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਵਿਲੱਖਣ ਵਿਚਾਰਾਂ ਤੇ ਡਿਜ਼ਾਈਨ ਕੌਸ਼ਲਾਂ ਨੂੰ ਨਵੇਂ ਬਰਾਂਡ ਸੰਕਲਪਾਂ ਰਾਹੀਂ ਪੇਸ਼ ਕੀਤਾ | ਵਿਦਿਆਰਥੀਆਂ ਨੇ ਮੁਕਾਬਲੇ ਦੌਰਾਨ ਪ੍ਰਭਾਵਸ਼ਾਲੀ ਲੋਗੋ ਅਤੇ ਟੈਗਲਾਈਨਾਂ ਪੇਸ਼ ਕੀਤੀਆਂ, ਜੋ ਉਨ੍ਹਾਂ ਦੀ ਮੌਲਿਕਤਾ, ਰਚਨਾਤਮਿਕਤਾ ਅਤੇ ਵਪਾਰਕ ਮਹੱਤਤਾ ਨੂੰ ਦਰਸਾਉਂਦੀਆਂ ਸਨ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਅਜਿਹੀਆਂ ਉਸਾਰੂ ਗਤੀਵਿਧੀਆਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਦੀ ਰਚਨਾਤਮਿਕ ਅਤੇ ਸਿਰਜਣਾਤਮਿਕ ਸਮਰੱਥਾ ਵਿਚ ਵਾਧਾ ਕਰਦੇ ਹਨ | ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਕੌਰ ਨੇ ਆਧੁਨਿਕ ਮੁਕਾਬਲੇਬਾਜ਼ੀ ਭਰੇ ਵਪਾਰਕ ਮਾਹੌਲ ਵਿਚ ਨਵੀਨਤਾ ਅਤੇ ਬਰਾਂਡਿੰਗ ਕੌਸ਼ਲਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਇਸ ਸਮਾਗਮ ਦੇ ਸਫਲ ਆਯੋਜਨ ਲਈ ਵਿਭਾਗ ਦੇ ਡਾ. ਰਤਨੇਸ਼ ਪਾਲ ਸਿੰਘ, ਡਾ. ਸ਼ਿਵਾਨੀ ਬੈਕਟਰ, ਡਾ. ਨਿਤਿਕਾ ਵਰਮਾ, ਪ੍ਰੋ. ਰਮਨਜੀਤ ਕੌਰ, ਪ੍ਰੋ. ਸਤਿੰਦਰ ਕੌਰ ਅਤੇ ਪ੍ਰੋ. ਸੋਨਾਲੀ ਨੇ ਮਹੱਤਵਪੂਰਨ ਯੋਗਦਾਨ ਪਾਇਆ |
ਪਿਛਲੀ ਖ਼ਬਰ ਐਸ.ਟੀ.ਐਸ. ਪਬਲਿਕ ਸਕੂਲ ਨੰਦਪੁਰ ਕਲੌੜ ਦੀ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਡਾ. ਅਰਜਨ ਸਿੰਘ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।