31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਰਣਜੀਤ ਸਿੰਘ ਅੰਬੇਮਾਜਰਾ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਵਾਈਸ ਪ੍ਰਧਾਨ ਨਿਯੁਕਤ

ਅਜੀਤ ਡੈਸਕ 12-04-2026
ਮੰਡੀ ਗੋਬਿੰਦਗੜ੍ਹ, 11 ਅਪ੍ਰੈਲ (ਇਕਬਾਲਦੀਪ ਸੰਧੂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਬੜਿੰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੰਗਠਨ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ | ਇਸ ਸਿਲਸਿਲੇ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਵਿਚ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ | ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਵਲੋਂ ਰਣਜੀਤ ਸਿੰਘ ਅੰਬੇਮਾਜਰਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦਾ ਵਾਈਸ ਪ੍ਰਧਾਨ ਨਿਯੁਕਤ ਕਰਦੇ ਹੋਏ ਨਿਯੁਕਤੀ ਪੱਤਰ ਸੌਂਪਿਆ ਗਿਆ | ਉਨ੍ਹਾਂ ਦੀ ਨਿਯੁਕਤੀ ਨਾਲ ਇਲਾਕੇ ਦੇ ਕਾਂਗਰਸੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦਿਖਾਈ ਦੇ ਰਹੀ ਹੈ | ਬਲਾਕ ਪ੍ਰਧਾਨ ਸੰਜੀਵ ਦੱਤਾ ਨੇ ਕਿਹਾ ਕਿ ਰਣਜੀਤ ਸਿੰਘ ਅੰਬੇਮਾਜਰਾ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਲਈ ਨਿਭਾਈਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ | ਉਮੀਦ ਜਿਤਾਈ ਗਈ ਹੈ ਕਿ ਉਹ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਪਾਰਟੀ ਨੂੰ ਜ਼ਿਲ੍ਹੇ ਵਿਚ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ | ਇਸ ਮੌਕੇ ਨਿਯੁਕਤੀ ਤੋਂ ਬਾਅਦ ਰਣਜੀਤ ਸਿੰਘ ਅੰਬੇਮਾਜਰਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਦਿੱਤੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨਗੇ | ਇਸ ਮੌਕੇ ਪਾਰਟੀ ਦੇ ਹੋਰ ਆਗੂਆਂ ਅਤੇ ਵਰਕਰਾਂ ਵਲੋਂ ਵੀ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਸੰਜੀਵ ਦੱਤਾ, ਬਲਾਕ ਪ੍ਰਧਾਨ ਅਮਲੋਹ ਜਗਵੀਰ ਸਲਾਣਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਾਲਾ ਜੀ ਜਨਮ ਉਤਸਵ 'ਤੇ ਸ੍ਰੀ ਰਾਮ ਕਿਰਪਾ ਸੇਵਾ ਸੰਘ ਵਲੋਂ ਵਿਸ਼ਾਲ ਖ਼ੂਨਦਾਨ ਕੈਂਪ ਅੱਜ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਲੋਂ ਪੰਜਵਾਂ ਡਿਗਰੀ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।