22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਹਲਕਾ ਵਿਧਾਇਕ ਦੇਵ ਮਾਨ ਨੇ ਅਨਾਜ ਮੰਡੀ ਭਾਦਸੋਂ 'ਚ ਖ਼ਰੀਦ ਦਾ ਲਿਆ ਜਾਇਜ਼ਾ

ਹਲਕਾ ਵਿਧਾਇਕ ਦੇਵ ਮਾਨ ਅਨਾਜ ਮੰਡੀ ਭਾਦਸੋਂ 'ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਲੈਣ ਸਮੇਂ | ਅਜੀਤ ਤਸਵੀਰ <br/> 13-04-2026
ਭਾਦਸੋਂ, 12 ਅਪ੍ਰੈਲ (ਗੁਰਬਖ਼ਸ਼ ਸਿੰਘ ਵੜੈਚ)-ਅਨਾਜ ਮੰਡੀ ਭਾਦਸੋਂ ਵਿਖੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਣਕ ਦੀ ਫ਼ਸਲ ਦੀ ਖ਼ਰੀਦ ਅਤੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਪੂਰੀ ਤਰਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਫ਼ਸਲ ਦੇ ਖ਼ਰੀਦ, ਸਾਂਭ ਸੰਭਾਲ, ਢੋਆ-ਢੁਆਈ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣ ਨਹੀ ਦਿੱਤਾ ਜਾਵੇਗਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿਚ ਸੁੱਕੀ ਫ਼ਸਲ ਹੀ ਲੈ ਕੇ ਆਉਣ | ਇਸ ਮੌਕੇ ਗੁਰਦੀਪ ਸਿੰਘ ਦੀਪਾ ਚੇਅਰਮੈਨ ਮਾਰਕੀਟ ਕਮੇਟੀ, ਸੈਕੀ ਸਿੰਗਲਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਭਾਦਸੋਂ, ਅਸੀਸ ਸਿੰਗਲਾ, ਅਵਤਾਰ ਸਿੰਘ ਕੁਲਾਰ, ਸੋਨੂੰ ਸੂਦ, ਲਖਵਿੰਦਰ ਸਿੰਘ, ਪਰਮਿੰਦਰ ਸਿੰਘ, ਯੁਵਰਾਜ ਸਿੰਘ, ਪਵਨ ਸੂਦ, ਜੀਵਨ ਖੁੱਲਰ, ਗੁਰਪ੍ਰੀਤ ਸਿੰਘ, ਮੇਜਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਰਾਏ ਜੀ ਦੀ ਆਮਦ ਦਿਵਸ ਸੰਬੰਧੀ ਭਾਈ ਅਵਤਾਰ ਸਿੰਘ ਰਿਆ ਵਲੋਂ ਮੀਟਿੰਗ ਅਗਲੀ ਖ਼ਬਰ ਮੈਡੀਕਲ ਕਾਲਜ 'ਚ ਪੈਥੋਲੋਜੀ ਵਿਭਾਗ ਨੇ ਹੀਮੇਟੋ-ਸਾਈਟੋ ਅਪਡੇਟਸ 2026 ਸੀ.ਐਮ.ਈ. ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।