22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਭਾਰਤ ਮਾਲਾ ਪ੍ਰੋਜੈਕਟ ਤਹਿਤ ਰੋਡਾਂ 'ਤੇ ਲਗਾਏ ਸਾਈਨ ਬੋਰਡਾਂ 'ਤੇ ਫ਼ਤਹਿਗੜ੍ਹ ਸਾਹਿਬ ਨਾ ਲਿਖਣਾ ਮੰਦਭਾਗਾ-ਚੇਅਰਮੈਨ ਢਿੱਲੋਂ

ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਸਰਹਿੰਦ ਚੰੁਨ੍ਹੀ ਰੋਡ 'ਤੇ ਫ਼ਤਹਿਗੜ੍ਹ ਲਿਖਿਆ ਸਾਈਨ ਬੋਰਡ ਦਿਖਾਉਂਦੇ ਹੋਏ | ਅਜੀਤ ਤਸਵੀਰ <br/> 13-04-2026
ਫ਼ਤਹਿਗੜ੍ਹ ਸਾਹਿਬ, 12 ਅਪ੍ਰੈਲ (ਮਨਪ੍ਰੀਤ ਸਿੰਘ)-ਮਾਰਕੀਟ ਕਮੇਟੀ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਵਲੋਂ ਚੰਡੀਗੜ੍ਹ-ਸਰਹਿੰਦ ਰੋਡ 'ਤੇ 'ਭਾਰਤ ਮਾਲਾ ਪ੍ਰੋਜੈਕਟ' ਤਹਿਤ ਸਰਵਿਸ ਰੋਡ 'ਤੇ ਲਗਾਏ ਗਏ, ਇਕ ਸੂਚਨਾ ਬੋਰਡ ਨੂੰ ਲੈ ਕੇ ਗਹਿਰੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ ਹੈ | ਚੇਅਰਮੈਨ ਢਿੱਲੋਂ ਨੇ ਕੇਂਦਰ ਸਰਕਾਰ ਅਤੇ ਸੰਬੰਧਿਤ ਵਿਭਾਗ ਵਲੋਂ ਬੋਰਡ 'ਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਨਾਮ ਅਧੂਰਾ ਲਿਖਣ 'ਤੇ ਸਖ਼ਤ ਇਤਰਾਜ਼ ਜਤਾਇਆ ਹੈ | ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਸਰਕਾਰੀ ਬੋਰਡਾਂ ਅਤੇ ਸੂਚਨਾ ਪੱਟਾਂ 'ਤੇ ਕੇਵਲ 'ਫ਼ਤਹਿਗੜ੍ਹ' ਲਿਖਣਾ ਤਕਨੀਕੀ ਅਤੇ ਧਾਰਮਿਕ ਦੋਵਾਂ ਪੱਖਾਂ ਤੋਂ ਗ਼ਲਤ ਹੈ | ਉਨ੍ਹਾਂ ਕਿਹਾ ਕਿ ਇਸ ਦੀ ਥਾਂ ਪੂਰੇ ਸਤਿਕਾਰ ਨਾਲ 'ਸ੍ਰੀ ਫ਼ਤਹਿਗੜ੍ਹ ਸਾਹਿਬ' ਅੰਕਿਤ ਕੀਤਾ ਜਾਣਾ ਚਾਹੀਦਾ ਹੈ | ਢਿੱਲੋਂ ਨੇ ਕਿਹਾ ਕਿ ਇਸ ਅਸਥਾਨ ਦਾ ਨਾਮ ਦਸਮੇਸ਼ ਪਿਤਾ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ , ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਨਾਲ ਜੁੜਿਆ ਹੋਇਆ ਹੈ, ਇਸ ਲਈ ਕੇਵਲ 'ਫ਼ਤਹਿਗੜ੍ਹ' ਸ਼ਬਦ ਦੀ ਵਰਤੋਂ ਕਰਨਾ ਇਸ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਨੂੰ ਘਟਾਉਣ ਦੇ ਬਰਾਬਰ ਹੈ | ਚੇਅਰਮੈਨ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸੰਬੰਧਿਤ ਵਿਭਾਗਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਭਵਿੱਖ ਵਿਚ ਕਿਸੇ ਵੀ ਸਰਕਾਰੀ ਜਾਂ ਗੈਰ-ਸਰਕਾਰੀ ਬੋਰਡ 'ਤੇ ਪੂਰਾ ਨਾਮ 'ਫ਼ਤਹਿਗੜ੍ਹ ਸਾਹਿਬ' ਹੀ ਲਿਖਿਆ ਜਾਵੇ | ਉਨ੍ਹਾਂ ਕਿਹਾ ਭਾਵਨਾਵਾਂ ਦਾ ਸਤਿਕਾਰ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ, ਜਿੱਥੇ ਵੀ ਬੋਰਡ 'ਤੇ ਅਧੂਰਾ ਨਾਮ ਲਿਖਿਆ ਗਿਆ ਹੈ, ਉਸ ਨੂੰ ਤੁਰੰਤ ਸੁਧਾਰ ਕੇ 'ਸਾਹਿਬ' ਸ਼ਬਦ ਜੋੜਿਆ ਜਾਵੇ | ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ |
ਪਿਛਲੀ ਖ਼ਬਰ ਪਾਈਨ ਗਰੋਵ ਪਬਲਿਕ ਸਕੂਲ ਦੇ ਅਬੀਰ ਨੇ ਸ਼ਤਰੰਜ 'ਚ ਸਕੂਲ ਦਾ ਨਾਂਅ ਰੌਸ਼ਨ ਕੀਤਾ ਅਗਲੀ ਖ਼ਬਰ ਸ਼ੀਤਲਾ ਮਾਤਾ ਮੰਦਿਰ ਕਮੇਟੀ ਦੇ ਧਾਰਮਿਕ ਖੇਤਰ 'ਚ ਕਾਰਜ ਸ਼ਲਾਘਾਯੋਗ-ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।