21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਮਹਾਂਰਿਸ਼ੀ ਦਇਆਨੰਦ ਹਾਈ ਸਕੂਲ ਦਾ 8ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 13-04-2026
ਫ਼ਤਹਿਗੜ੍ਹ ਸਾਹਿਬ, 12 ਅਪ੍ਰੈਲ (ਬਲਜਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਮਹਾਂਰਿਸ਼ੀ ਦਇਆਨੰਦ ਹਾਈ ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਕਾਮਿਨੀ ਧੀਰ ਨੇ ਦੱਸਿਆ ਕਿ ਮਹਾਂਰਿਸ਼ੀ ਦਇਆਨੰਦ ਹਾਈ ਸਕੂਲ ਦੀਆਂ ਦੋ ਵਿਦਿਆਰਥਣਾਂ ਕੀਰਤਦੀਪ ਕੌਰ ਨੇ ਜ਼ਿਲ੍ਹੇ 'ਚੋਂ ਦੂਜਾ ਅਤੇ ਪੰਜਾਬ 'ਚੋਂ ਅੱਠਵਾਂ ਸਥਾਨ ਦਿਲਪ੍ਰੀਤ ਕੌਰ ਨੇ ਜ਼ਿਲ੍ਹੇ 'ਚੋਂ ਤੀਜਾ ਅਤੇ ਪੰਜਾਬ 'ਚੋਂ ਨੌਵਾਂ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਦੱਸਿਆ ਕਿ ਕੀਰਤਦੀਪ ਕੌਰ ਨੇ 98.66 ਫ਼ੀਸਦੀ, ਦਿਲਪ੍ਰੀਤ ਕੌਰ ਨੇ 98.50 ਅਤੇ ਸਤੀਸ਼ ਮੀਨਾ ਨੇ 92.16 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਲਲਿਤ ਸੂਦ, ਮੀਤ ਪ੍ਰਧਾਨ ਨਰੇਸ਼ ਸੂਦ, ਮੈਨੇਜਰ ਰਤਨੀਸ਼ ਸੂਦ ਅਤੇ ਪਿ੍ੰਸੀਪਲ ਕਾਮਨੀ ਧੀਰ ਨੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਜਿਨ੍ਹਾਂ ਦੀ ਮਿਹਨਤ ਸਦਕਾ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ-ਵਿਧਾਇਕ ਰਾਏ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ 'ਚ ਮੁਫ਼ਤ ਅੱਖਾਂ ਦੇ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।