21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਪੀ.ਐਮ. ਸ੍ਰੀ ਕੰਨਿਆ ਸਕੂਲ ਅਮਲੋਹ ਦੀ ਮੈਰਿਟ 'ਚ ਆਈ ਵਿਦਿਆਰਥਣ ਅੰਸ਼ੂ ਕੁਮਾਰੀ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਨਮਾਨ

ਅੱਠਵੀਂ ਬੋਰਡ ਮੈਰਿਟ ਵਿਚ ਆਈ ਅੰਸ਼ੂ ਕੁਮਾਰੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਵਿੰਦਰ ਕੌਰ ਸਨਮਾਨ ਕਰਨ ਸਮੇਂ | ਤਸਵੀਰ: ਕੇਵਲ ਸਿੰਘ <br/> 14-04-2026
ਅਮਲੋਹ, 13 ਅਪ੍ਰੈਲ (ਕੇਵਲ ਸਿੰਘ)-ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਵਿਖੇ ਵਿਦਿਆਰਥਣਾਂ ਦੇ ਸਨਮਾਨ ਲਈ ਸਮਾਰੋਹ ਆਯੋਜਿਤ ਕੀਤਾ ਗਿਆ | ਜਾਣਕਾਰੀ ਦਿੰਦਿਆਂ ਲੈਕਚਰਾਰ ਕੁਲਦੀਪ ਸਿੰਘ ਫ਼ਤਹਿਪੁਰ ਨੇ ਦੱਸਿਆ ਕਿ ਸਕੂਲ ਇੰਚਾਰਜ ਪ੍ਰੇਮ ਲਤਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਰਵਿੰਦਰ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਅੱਠਵੀਂ ਜਮਾਤ ਬੋਰਡ ਪ੍ਰੀਖਿਆ ਦੀ ਮੈਰਿਟ ਵਿਚ ਆਈ ਵਿਦਿਆਰਥਣ ਅੰਸ਼ੂ ਕੁਮਾਰੀ ਪੁੱਤਰੀ ਸ਼ੰਭੂ ਯਾਦਵ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ ਅਤੇ ਉਸ ਦੇ ਮਾਪਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਅੱਠਵੀਂ ਜਮਾਤ ਬੋਰਡ ਪ੍ਰੀਖਿਆ ਵਿਚ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੀਆਂ 21 ਵਿਦਿਆਰਥਣਾਂ ਅਤੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੀਆਂ ਚਾਰ ਵਿਦਿਆਰਥਣਾਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਚੰਗੀ ਜੀਵਨ ਜਾਂਚ ਅਪਣਾਉਣ ਅਤੇ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਉਪਰੰਤ ਮੈਰਿਟ ਵਿਚ ਆਈ ਵਿਦਿਆਰਥਣ ਨੂੰ ਖੁੱਲ੍ਹੀ ਜੀਪ ਵਿਚ ਬਿਠਾ ਕੇ ਸਮੂਹ ਵਿਦਿਆਰਥੀਆਂ ਸਮੇਤ ਸ਼ਹਿਰ ਵਿਚ ਰੈਲੀ ਕੱਢੀ ਗਈ, ਜਿਸ ਰਾਹੀਂ ਸਰਕਾਰੀ ਸਕੂਲਾਂ ਵਿਚ ਹੋ ਰਹੀ ਤਰੱਕੀ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ | ਇਸ ਮੌਕੇ ਐਸ.ਐਮ.ਸੀ. ਕਮੇਟੀ ਦੇ ਚੇਅਰਮੈਨ ਕੁਲਦੀਪ ਕੁਮਾਰ ਦੀਪਾ, ਪ੍ਰਧਾਨ ਪਾਲੀ ਅਰੋੜਾ, ਲਵਪ੍ਰੀਤ ਸਿੰਘ ਕੌਂਸਲਰ, ਜਾਨਵੀ ਸ਼ਰਮਾ ਕੌਂਸਲਰ, ਲੈਕ. ਬਲਜੀਤ ਸਿੰਘ, ਸਤਵਿੰਦਰ ਕੌਰ, ਮੀਨੂ ਬਾਲਾ, ਸਪਿੰਦਰ ਸਿੰਘ, ਕੁਲਬੀਰ ਸਿੰਘ ਮੀਆਂਪੁਰ, ਜਤਿੰਦਰ ਸਿੰਘ, ਗੁਰਜੀਤ ਕੌਰ, ਬਲਵਿੰਦਰ ਸਿੰਘ, ਪਵਿੱਤ ਬਰਾੜ, ਸੁਖਜਿੰਦਰ ਕੌਰ, ਸੁਖਚੈਨ ਸਿੰਘ, ਨੀਤੂ ਅਰੋੜਾ, ਪ੍ਰਦੀਪ ਕੁਮਾਰ, ਰਣਜੀਤ ਕੌਰ, ਕੁਲਦੀਪ ਕੌਰ, ਨੀਰੂ ਬਾਲਾ, ਮਨਪ੍ਰੀਤ ਕੌਰ, ਦੀਪਕ ਰਾਣੀ, ਰਾਜਵਿੰਦਰ ਕੌਰ, ਗੌਰਵ ਸ਼ਰਮਾ, ਸੁਖਵਿੰਦਰ ਕੌਰ, ਨੀਤੀਕਾ, ਮਨਦੀਪ ਕੌਰ ਰਾਓ, ਹਰਜਿੰਦਰ ਕੌਰ, ਰਾਜਵੰਤ ਕੌਰ, ਅਮਨਦੀਪ ਕੌਰ, ਗੁਰਦੇਵ ਕੌਰ ਸਾਰਿਤਾ, ਮਨਦੀਪ ਕੌਰ ਖੁਰਾਣਾ, ਹਰਪ੍ਰੀਤ ਕੌਰ ਅਤੇ ਸੁਖਵੀਰਪਾਲ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ |
ਪਿਛਲੀ ਖ਼ਬਰ ਪਿੰਡ ਜੱਲੋਵਾਲ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਕੀਤਾ ਜਾ ਰਿਹਾ ਕੰਮ-ਬਰਸਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।