22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸਕੂਲ 'ਚ ਕਰੀਅਰ ਕਾਊਾਸਲਿੰਗ ਕੈਂਪ

ਅਜੀਤ ਡੈਸਕ 14-04-2026
ਬਸੀ ਪਠਾਣਾਂ, 13 ਅਪ੍ਰੈਲ (ਪੱਤਰ ਪ੍ਰੇਰਕ)-ਪਾਈਨ ਗਰੋਵ ਪਬਲਿਕ ਸਕੂਲ ਵਿਚ ਪਿ੍ੰਸੀਪਲ ਨੀਤੂ ਕੁਮਾਰ ਦੀ ਰਹਿਨੁਮਾਈ ਹੇਠ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰੀਅਰ ਕਾਉਂਸਲਿੰਗ ਕੈਂਪ ਲਗਾਇਆ ਗਿਆ | ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਮਾਪਿਆਂ ਨੂੰ ਵੀ ਸੱਦਾ ਦਿੱਤਾ ਗਿਆ ਤਾਂ ਜੋ ਉਹ ਆਪਣੇ ਬੱਚਿਆਂ ਦੇ ਭਵਿੱਖੀ ਕਰੀਅਰ ਬਾਰੇ ਸਹੀ ਜਾਣਕਾਰੀ ਪ੍ਰਾਪਤ ਕਰ ਸਕਣ | ਪਿ੍ੰਸੀਪਲ ਨੀਤੂ ਕੁਮਾਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਹੀ ਕਰੀਅਰ ਦੀ ਚੋਣ ਜੀਵਨ ਵਿਚ ਸਫਲਤਾ ਲਈ ਬਹੁਤ ਮਹੱਤਵਪੂਰਨ ਹੈ | ਇਸ ਮੌਕੇ ਮਾਹਿਰ ਕੌਂਸਲਰ ਦੇ ਨਾਲ-ਨਾਲ ਸਕੂਲ ਦੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦੀ ਕਾਉਂਸਲਿੰਗ ਕੀਤੀ | ਸਕੂਲ ਪ੍ਰਬੰਧਕਾਂ ਵਲੋਂ ਭਵਿੱਖ ਵਿਚ ਵੀ ਅਜਿਹੇ ਹੋਰ ਮਾਰਗ ਦਰਸ਼ਨ ਪ੍ਰੋਗਰਾਮ ਕਰਵਾਉਣ ਦਾ ਭਰੋਸਾ ਦਿੱਤਾ ਗਿਆ |
ਪਿਛਲੀ ਖ਼ਬਰ ਜੀ.ਪੀ.ਸੀ. ਦੇ ਆਈ.ਆਈ.ਸੀ. ਨੇ ਦਿ ਕਲੀਨ ਸਟਾਰਟਅੱਪ ਸੈਸ਼ਨ ਕਰਵਾਇਆ ਅਗਲੀ ਖ਼ਬਰ ਰਿਮਟ ਯੂਨੀਵਰਸਿਟੀ 'ਚ ਸੁਰੱਖਿਅਤ ਪ੍ਰਵਾਸ ਲਈ ਜਾਗਰੂਕਤਾ ਸਿੱਖਿਆ ਅਧੀਨ ਵਿਸ਼ੇ 'ਤੇ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।