23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਕਣਕ ਦੀ ਖਰੀਦ ਵਿਚ ਦੇਰੀ ਖ਼ਿਲਾਫ਼ ਕਿਸਾਨਾਂ ਨੇ ਐੱਸ.ਡੀ.ਐੱਮ. ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 14-04-2026
ਅਮਲੋਹ, 13 ਅਪ੍ਰੈਲ (ਕੇਵਲ ਸਿੰਘ)-ਅਮਲੋਹ ਤਹਿਸੀਲ ਦੇ ਵੱਖ-ਵੱਖ ਕਿਸਾਨ ਯੂਨੀਅਨਾਂ ਅਤੇ ਕਿਸਾਨ ਆਗੂਆਂ ਵਲੋਂ ਕਣਕ ਦੀ ਖ਼ਰੀਦ ਵਿਚ ਹੋ ਰਹੀ ਦੇਰੀ ਨੂੰ ਲੈ ਕੇ ਐਸ.ਡੀ.ਐਮ ਅਮਲੋਹ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ | ਕਿਸਾਨ ਆਗੂਆਂ ਨੇ ਦੱਸਿਆ ਕਿ ਕਣਕ ਦਾ ਸੀਜ਼ਨ ਸ਼ੁਰੂ ਹੋਣ ਨਾਲ ਹੀ ਪਿਛਲੇ 12-13 ਦਿਨਾਂ ਤੋਂ ਮੰਡੀਆਂ ਵਿਚ ਕਣਕ ਦੀ ਆਮਦ ਲਗਾਤਾਰ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਣਕ ਦੇ ਢੇਰ ਲੱਗਣ ਕਾਰਨ ਕਿਸਾਨਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਖੁੱਲ੍ਹੇ ਵਿਚ ਪਈ ਫ਼ਸਲ ਖ਼ਰਾਬ ਹੋਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਜਲਦ ਕਣਕ ਦੀ ਖ਼ਰੀਦ ਸ਼ੁਰੂ ਕਰਕੇ ਕਿਸਾਨਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਕੋਈ ਹੱਲ ਨਾ ਕੀਤਾ ਗਿਆ ਤਾਂ ਕਿਸਾਨਾਂ ਵਲੋਂ ਸਖ਼ਤ ਕਦਮ ਚੁੱਕੇ ਜਾਣਗੇ | ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਕਿਸਾਨ ਮੌਜੂਦ ਸਨ |
ਪਿਛਲੀ ਖ਼ਬਰ ਪੁਨਰ ਸੁਰਜੀਤ ਵਲੋਂ ਕੀਤੀਆਂ ਨਵੀਆਂ ਨਿਯੁਕਤੀਆਂ 'ਚ ਜ਼ਿਲ੍ਹੇ ਦੇ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ ਅਗਲੀ ਖ਼ਬਰ ਜੀ.ਪੀ.ਸੀ. ਦੇ ਆਈ.ਆਈ.ਸੀ. ਨੇ ਦਿ ਕਲੀਨ ਸਟਾਰਟਅੱਪ ਸੈਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।