14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਐਮ.ਜੀ. ਅਸ਼ੋਕਾ ਕੰਨਿਆ ਸਕੂਲ ਵਿਚ ਕਲਾ ਪ੍ਰਤੀਯੋਗਤਾ ਤੇ ਯੋਗਾ ਸੈਸ਼ਨ ਕਰਵਾਇਆ

ਅਜੀਤ ਡੈਸਕ 15-04-2026
ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਬਲਜਿੰਦਰ ਸਿੰਘ)-ਐਮ.ਜੀ. ਅਸ਼ੋਕਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਚ ਨਵੇਂ ਸੈਸ਼ਨ ਦੀ ਸ਼ੁਰੂਆਤ ਦੌਰਾਨ ਪਿ੍ੰਸੀਪਲ ਅੰਜੂ ਕੌੜਾ ਨੇ ਨਵੇਂ ਦਾਖ਼ਲ ਹੋਏ ਗਿਆਰ੍ਹਵੀਂ ਜਮਾਤ ਦੇ ਪਹਿਲੇ ਦਿਨ ਵਿਦਿਆਰਥਣਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ | ਇਸ ਮੌਕੇ ਸਕੂਲ ਵਿਚ ਕਲਾ ਪ੍ਰਤੀਯੋਗਤਾ ਵੀ ਕਰਵਾਈ ਗਈ ਅਤੇ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਸਕੂਲ ਨੂੰ ਸੁੰਦਰ ਅਤੇ ਸੁਵਿਧਾਜਨਕ ਬਣਾਉਣ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ | ਪ੍ਰਾਰਥਨਾ ਸਭਾ ਦੌਰਾਨ ਵਿਦਿਆਰਥਣਾਂ ਲਈ ਸੰਗੀਤਮਈ ਕਲੈਪ ਯੋਗਾ ਵੀ ਕਰਵਾਇਆ ਗਿਆ, ਜਿਸ ਨਾਲ ਬੱਚਿਆਂ ਵਿਚ ਤਾਜ਼ਗੀ ਅਤੇ ਨਵੀਂ ਊਰਜਾ ਦਾ ਸੰਚਾਰ ਹੋਇਆ | ਪਿ੍ੰਸੀਪਲ ਕੌੜਾ ਨੇ ਯੋਗਾ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਯੋਗਾ ਸਿਰਫ਼ ਸਰੀਰਕ ਤੰਦਰੁਸਤੀ ਹੀ ਨਹੀਂ, ਸਗੋਂ ਮਾਨਸਿਕ ਸ਼ਾਂਤੀ ਅਤੇ ਇਕਾਗਰਤਾ ਲਈ ਵੀ ਬਹੁਤ ਜ਼ਰੂਰੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਰੋਜ਼ਾਨਾ ਯੋਗਾ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਪੜ੍ਹਾਈ ਅਤੇ ਦਿਨ ਵਿਚ ਹੋਰ ਵੀ ਵਧੀਆ ਪ੍ਰਦਰਸ਼ਨ ਕਰ ਸਕਣ | ਅਸ਼ੋਕਾ ਟਰੱਸਟ ਦੇ ਪ੍ਰਧਾਨ ਸੀ.ਏ. ਰਾਜੀਵ ਦੱਤਾ, ਸਕੱਤਰ ਸੁਰਿੰਦਰ ਭਾਰਦਵਾਜ ਅਤੇ ਸਕੂਲ ਦੇ ਮੈਨੇਜਰ ਰਾਜੀਵ ਅਗਰਵਾਲ ਨੇ ਆਪਣੇ ਸੰਬੋਧਨ ਵਿਚ ਵਿਦਿਆਰਥਣਾਂ ਨੂੰ ਨਵੇਂ ਟੀਚੇ ਨਿਰਧਾਰਿਤ ਕਰਕੇ ਉਨ੍ਹਾਂ ਨੂੰ ਹਾਸਲ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਹੋਵੇਗੀ ਸਖ਼ਤ ਸਜਾ-ਵਿਧਾਇਕ ਰਾਏ ਅਗਲੀ ਖ਼ਬਰ ਆਕਸਫੋਰਡ ਲਿਟਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।