07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਕੂਲ ਦੇ ਚੇਅਰਮੈਨ ਡਾ. ਜ਼ੋਰਾ ਸਿੰਘ ਤੇ ਜਨਰਲ ਸਕੱਤਰ ਡਾ. ਤਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ <br/>

ਅਜੀਤ ਡੈਸਕ 18-04-2026
ਅਮਲੋਹ, 17 ਅਪ੍ਰੈਲ (ਕੇਵਲ ਸਿੰਘ)-ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਸੀ.ਬੀ.ਐੱਸ.ਈ. ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿਚ ਸ਼ਾਨਦਾਰ 100 ਫ਼ੀਸਦੀ ਨਤੀਜਾ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਪ੍ਰਾਪਤੀ ਨੇ ਵਿਦਿਆਰਥੀਆਂ, ਮਾਪਿਆਂ ਅਤੇ ਪੂਰੇ ਸਕੂਲ ਭਾਈਚਾਰੇ ਨੂੰ ਮਾਣ ਮਹਿਸੂਸ ਕਰਵਾਇਆ ਹੈ | ਇਨ੍ਹਾਂ ਸ਼ਾਨਦਾਰ ਵਿਅਕਤੀਗਤ ਪ੍ਰਦਰਸ਼ਨਾਂ ਵਿਚ ਤਨੂਸ਼ਰੀ ਨੇ ਪਹਿਲਾ, ਏਾਜਲ ਭਗੜਾਣਾ, ਰੂਹਾਨੀਅਤਦੀਪ ਕੌਰ ਅਤੇ ਮਹਿਕਪ੍ਰੀਤ ਕੌਰ ਨੇ ਕ੍ਰਮਵਾਰ ਦੂਜਾ, ਤੀਜਾ ਅਤੇ ਚੌਥਾ ਸਥਾਨ ਪ੍ਰਾਪਤ ਕੀਤਾ | ਸਕੂਲ ਵਲੋਂ ਆਪਣੇ ਅਲੱਗ-ਅਲੱਗ ਵਿਸ਼ੇ ਦੇ ਟੌਪਰਾਂ ਨੂੰ ਵੀ ਮਾਨਤਾ ਦਿੱਤੀ ਗਈ, ਜਿਨ੍ਹਾਂ ਵਿਚ ਦਿਲਸ਼ਹਿਬਾਜ਼ ਸਿੰਘ, ਯਸ਼ੀ, ਨਵਨੀਤ ਕੌਰ, ਗੁਰਪ੍ਰੀਤ ਕੌਰ, ਜਸਕੀਰਤ ਕੌਰ, ਕਰਨਵੀਰ ਸਿੰਘ, ਏਕਮਜੋਤ ਕੌਰ, ਜਸਮੀਤ ਸਿੰਘ ਢਿੱਲੋਂ, ਕਿ੍ਤਿਕਾ ਰਾਣਾ, ਸਿਮਰਜੋਤ ਕੌਰ, ਪ੍ਰਨੀਤ ਕੌਰ, ਯਸ਼ਦੀਪ ਸਿੰਘ, ਗੁਰਲੀਨ ਕੌਰ, ਅਰਸ਼ਪ੍ਰੀਤ ਸਿੰਘ, ਕਮਲਪ੍ਰੀਤ ਸਿੰਘ ਸ਼ਾਮਿਲ ਸਨ | ਇਸ ਪ੍ਰਾਪਤੀ ਲਈ ਵਿਦਿਆਰਥੀਆਂ ਨੇ ਸਕੂਲ ਪ੍ਰਬੰਧਨ, ਪਿ੍ੰਸੀਪਲ ਅਤੇ ਅਧਿਆਪਕਾਂ ਦਾ ਉਨ੍ਹਾਂ ਦੇ ਨਿਰੰਤਰ ਸਮਰਥਨ ਅਤੇ ਮਾਰਗ ਦਰਸ਼ਨ ਲਈ ਧੰਨਵਾਦ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ. ਤਜਿੰਦਰ ਕੌਰ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ, ਉਨ੍ਹਾਂ ਨੂੰ ਹਰ ਖੇਤਰ ਵਿਚ ਉੱਤਮਤਾ ਲਈ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕੀਤਾ | ਸਕੂਲ ਪਿ੍ੰਸੀਪਲ ਇੰਦੂ ਸ਼ਰਮਾ ਨੇ ਵਿਦਿਆਰਥੀਆਂ ਦੀ ਉਨ੍ਹਾਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ |


ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਸਾਰੀਆਂ ਸਕੀਮਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ-ਚੇਅਰਮੈਨ ਰਸ਼ਪਿੰਦਰ ਰਾਜਾ... ਅਗਲੀ ਖ਼ਬਰ ਰਿਮਟ ਮੈਡੀਕਲ ਕਾਲਜ ਤੇ ਹਸਪਤਾਲ ਵਲੋਂ ਇਕ ਰੋਜ਼ਾ ਸੀਨੀਅਰ ਸਿਟੀਜ਼ਨ ਮੀਟ ਦਾ ਆਯੋਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।