06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮਹਿੰਦਰ ਪਜਨੀ ਦਾ ਜ਼ਿਲ੍ਹਾ ਮੀਤ ਪ੍ਰਧਾਨ ਬਣਨ 'ਤੇ ਕਾਂਗਰਸ ਆਗੂਆਂ ਵਲੋਂ ਸਨਮਾਨ

ਅਜੀਤ ਡੈਸਕ 18-04-2026
ਅਮਲੋਹ, 17 ਅਪ੍ਰੈਲ (ਸ਼ੇਰਗਿੱਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੇ ਯਤਨਾਂ ਸਦਕਾ ਕਾਂਗਰਸੀ ਆਗੂ ਮਹਿੰਦਰ ਪਜਨੀ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਜਨੀ ਵਲੋਂ ਪ੍ਰਦੇਸ਼ ਪ੍ਰਧਾਨ, ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਪਾਰਟੀ ਹਾਈਕਮਾਨ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਚੜ੍ਹਦੀਕਲਾ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ 2027 ਵਿਚ ਕਾਂਗਰਸ ਦੀ ਪੰਜਾਬ ਵਿਚ ਸਰਕਾਰ ਆਉਣ ਤੱਕ ਵਰਕਰਾਂ ਨੂੰ ਪਾਰਟੀ ਨਾਲ ਜੋੜਦੇ ਰਹਿਣਗੇ | ਇਸ ਮੌਕੇ ਉਨ੍ਹਾਂ ਨਾਲ ਸ਼ਿਵ ਕੁਮਾਰ ਗਰਗ, ਰਾਕੇਸ਼ ਕੁਮਾਰ ਗੋਗੀ, ਭੂਸ਼ਨ ਸ਼ਰਮਾ, ਸ਼ਮਸ਼ੇਰ ਸਿੰਘ ਅੰਨੀਆਂ, ਸੁੱਖਾ ਖੁੰਮਣਾ, ਲਵਪ੍ਰੀਤ ਕਾਹਨਪੁਰਾ ਅਤੇ ਪੀ.ਏ. ਮਨਪ੍ਰੀਤ ਸਿੰਘ ਮਿੰਟਾ ਮੌਜੂਦ ਸਨ |
ਪਿਛਲੀ ਖ਼ਬਰ ਸੀ.ਐਫ.ਸੀ. ਨੇ 12 ਸਾਲ ਪੂਰੇ ਹੋਣ 'ਤੇ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਗਾਂਧੀ ਨਗਰ ਵਾਰਡ ਨੰਬਰ-17 'ਚ ਕਾਂਗਰਸ ਦੀ ਜਨਤਕ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।