05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕੁਲਵੰਤ ਸਿੰਘ ਢਿੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 18-04-2026
ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਬਲਜਿੰਦਰ ਸਿੰਘ)-ਕਾਂਗਰਸ ਪਾਰਟੀ ਲਈ ਪਿਛਲੇ ਲੰਮੇ ਸਮੇਂ ਤੋਂ ਨਿਸੁਆਰਥ ਭਾਵਨਾ ਅਤੇ ਇਕ ਵਫ਼ਾਦਾਰ ਸਿਪਾਹੀ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਉਂਦੇ ਆ ਰਹੇ ਟਕਸਾਲੀ ਆਗੂ ਕੁਲਵੰਤ ਸਿੰਘ ਢਿੱਲੋਂ ਨੂੰ ਕਾਂਗਰਸ ਹਾਈਕਮਾਨ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਮੀਤ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਨਿਯੁਕਤੀ ਮਗਰੋਂ ਸ. ਢਿੱਲੋਂ ਨੇ ਕੁਲ ਹਿੰਦ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ, ਕੌਮੀ ਪ੍ਰਧਾਨ ਮਲਿਕ ਅਰੁਜਨ ਖੜਗੇ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ, ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਜ਼ਿਲ•ਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਉਮੀਦਾਂ 'ਤੇ ਖਰਾ ਉੱਤਰਨਗੇ ਅਤੇ ਕਾਂਗਰਸ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਵਿਚ ਆਪਣਾ ਯੋਗਦਾਨ ਪਾਉਣਗੇ | ਸ. ਢਿੱਲੋਂ ਨੇ ਕਿਹਾ ਕਿ ਪਾਰਟੀ ਵਲੋਂ ਪਹਿਲਾਂ ਵੀ ਉਨ੍ਹਾਂ ਨੂੰ ਜ਼ਿਲ੍ਹੇ ਵਿਚ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਗਿਆ ਹੈ, ਜਿਸ 'ਤੇ ਉਹ ਖਰਾ ਉੱਤਰੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਪੂਰਨ ਬਹੁਮਤ ਨਾਲ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ ਅਤੇ ਪੰਜਾਬ ਫਿਰ ਤੋਂ ਵਿਕਾਸ ਦੀਆਂ ਬੁਲੰਦੀਆਂ ਨੂੰ ਛੂਹੇਗਾ | ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਬਲਵੀਰ ਸਿੰਘ ਚੇਅਰਮੈਨ ਜ਼ਿਲ੍ਹਾ ਐੱਸ. ਸੀ. ਸੈੱਲ, ਹਜ਼ਾਰਾ ਸਿੰਘ ਸਾਬਕਾ ਸਰਪੰਚ, ਸਤਪਾਲ ਰਾਣਾ, ਸੇਵਾ ਰਾਮ, ਮੰਗਲ ਸਿੰਘ, ਜਸਵੰਤ ਸਿੰਘ, ਵਿਜੈ ਸਿੰਘ, ਬਲਵਿੰਦਰ ਸਿੰਘ ਸੈਂਪਲਾ ਸਮੇਤ ਵੱਖ-ਵੱਖ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਨਵ ਨਿਯੁਕਤ ਜ਼ਿਲ੍ਹਾ ਮੀਤ ਪ੍ਰਧਾਨ ਕੁਲਵੰਤ ਸਿੰਘ ਢਿੱਲੋਂ ਨੂੰ ਵਧਾਈ ਦਿੱਤੀ ਗਈ |

ਪਿਛਲੀ ਖ਼ਬਰ ਪਾਈਨ ਗਰੋਵ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਮਕਾਨ ਕਿਰਾਏ 'ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦੀ ਪਹਿਚਾਣ ਸਬੰਧੀ ਪੂਰੀ ਜਾਂਚ ਪੜਤਾਲ ਪੁਲਿਸ ਤੋਂ ਕਰਵਾਉਣ ਦੇ ਹੁਕਮ ਜਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।