05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪਾਈਨ ਗਰੋਵ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 18-04-2026
ਬਸੀ ਪਠਾਣਾਂ, 17 ਅਪ੍ਰੈਲ (ਪੱਤਰ ਪ੍ਰੇਰਕ)-ਸੀ.ਬੀ.ਐੱਸ.ਈ. ਬੋਰਡ ਵਲੋਂ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਐਲਾਨੇ ਨਤੀਜਿਆਂ ਦੌਰਾਨ ਪਾਈਨ ਗਰੋਵ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਵਿਦਿਆਰਥੀਆਂ ਨੇ ਉੱਤਮ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਜਿਨ੍ਹਾਂ ਵਿਚ ਅਨਾਯਤ ਨੇ 98.5 ਫ਼ੀਸਦੀ ਅੰਕ ਲੈ ਕੇ ਪਹਿਲਾ, ਪ੍ਰਭਸੀਰਤ ਨੇ 95.6 ਨਾਲ ਦੂਜਾ ਅਤੇ ਅਕਸ਼ਿਤ ਨੇ 94.6 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਇਸ਼ਿਤਾ ਨੇ 92.7 ਨਾਲ ਚੌਥਾ, ਹਰਜੀ ਨੇ 90 ਫ਼ੀਸਦੀ ਅੰਕਾਂ ਨਾਲ ਪੰਜਵਾਂ ਤੇ ਅਰਣਵੀਰ ਨੇ 88.5 ਨਾਲ ਛੇਵਾਂ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਜਗਰੂਪ, ਬਵਨਪ੍ਰੀਤ, ਹਰਮਨਜੋਤ, ਕਰਨ, ਸਹਿਜਦੀਪ, ਤਨਵੀਰ, ਪ੍ਰਭਨੂਰ ਕੌਰ, ਅਬੀਰ, ਯੁਵਰਾਜ, ਅਮਰਿੰਦਰ, ਸ਼ਗਨਪ੍ਰੀਤ, ਨਿਸ਼ਾਂਤ, ਮਹਿਰ, ਉੱਜਲਰੂਪ ਅਤੇ ਮਨਪ੍ਰੀਤ ਨੇ ਵੀ ਉੱਚੇ ਅੰਕ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਦੇ ਪ੍ਰਧਾਨ ਵਿਜੇ ਕੌਸ਼ਲ, ਚੇਅਰਪਰਸਨ ਵੀਣਾ ਕੌਸ਼ਲ ਅਤੇ ਪਿ੍ੰਸੀਪਲ ਨੀਤੂ ਕੁਮਾਰ ਨੇ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਬੋਰਡ ਪ੍ਰੀਖਿਆ 'ਚੋਂ ਸਫਲ ਹੋਣ 'ਤੇ ਵਧਾਈ ਦਿੱਤੀ ਤੇ ਮੂੰਹ ਮਿੱਠਾ ਕਰਵਾਇਆ | ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ |
ਪਿਛਲੀ ਖ਼ਬਰ 2027 ਵਿਚ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦਾ ਬੋਰੀਆ ਬਿਸਤਰਾ ਗੋਲ ਕਰ ਦੇਣਗੇ-ਭੁੱਟਾ ਅਗਲੀ ਖ਼ਬਰ ਕੁਲਵੰਤ ਸਿੰਘ ਢਿੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।