05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਿਵਲ ਸਰਜਨ ਨੇ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਦੀ ਕੀਤੀ ਸ਼ੁਰੂਆਤ <br/>

ਅਜੀਤ ਡੈਸਕ 18-04-2026
ਫ਼ਤਹਿਗੜ੍ਹਸਾਹਿਬ, 17 ਅਪ੍ਰੈਲ (ਮਨਪ੍ਰੀਤ ਸਿੰਘ ) ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਵਲੋਂ ਜ਼ਿਲ੍ਹਾ ਹਸਪਤਾਲ ਤੋਂ ਡੇਂਗੂ ਵਿਰੋਧੀ ਮੁਹਿੰਮ ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ ਦੀ ਸ਼ੁਰੂਆਤ ਕੀਤੀ ਗਈ | ਡੇਂਗੂ ਵਿਰੋਧੀ ਟੀਮਾਂ ਅਤੇ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਆਮ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਤੋਂ ਬਚਾਉਣ, ਮੱਛਰ ਦੀ ਪੈਦਾਵਾਰ ਨੂੰ ਰੋਕਣ ਅਤੇ ਮੱਛਰ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਇਸ ਮੁਹਿੰਮ ਤਹਿਤ ਹਰ ਸ਼ੁਕਰਵਾਰ ਨੂੰ ਬਤੌਰ ਡਰਾਈ ਡੇਅ ਮਨਾਇਆ ਜਾਵੇਗਾ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਹਤ ਵਿਭਾਗ ਵਲੋਂ ਚਲਾਈ ਗਈ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਆਪਣਾ ਸਹਿਯੋਗ ਦੇਣਾ ਯਕੀਨੀ ਬਣਾਉਣ | ਇਸ ਮੌਕੇ ਤੇ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ਨੇ ਡੇਂਗੂ ਬੁਖ਼ਾਰ ਦੇ ਲੱਛਣ, ਬਚਾਅ ਅਤੇ ਇਸ ਦੇ ਇਲਾਜ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਡੇਂਗੂ ਏਡੀਜ ਅਜਿਪਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਡੇਂਗੂ ਮੱਛਰ ਦਾ ਲਾਰਵਾ ਸਾਫ਼ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਇਹ ਦਿਨ ਵੇਲੇ ਕੱਟਦਾ ਹੈ | ਸਾਨੂੰ ਆਪਣੇ ਘਰਾਂ ਦੇ ਆਲ਼ੇ ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਸਾਫ਼ ਸਫ਼ਾਈ ਦਾ ਵੀ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ | ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ, ਡਾ. ਸਤਵਿੰਦਰ ਸਿੰਘ, ਡਾ ਸੰਪਨ ਅਤਰੀ, ਡਾ. ਯੋਗਿਤਾ, ਡਾ. ਜਸਪ੍ਰੀਤ ਟਿਵਾਣਾ, ਜ਼ਿਲ•ਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਸਹਾਇਕ ਮਲੇਰੀਆ ਅਫ਼ਸਰ ਬਲਦੇਵ ਸਿੰਘ, ਸਿਹਤ ਸੁਪਰਵਾਈਜ਼ਰ ਰਸ਼ਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ, ਤੇਜਿੰਦਰ ਸਿੰਘ, ਮਨਜਿੰਦਰ ਸਿੰਘ, ਹਰਵਿੰਦਰ ਕੌਰ, ਮਨਦੀਪ ਕੌਰ ਤੋਂ ਇਲਾਵਾ ਨਰਸਿੰਗ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਕੇਂਦਰ ਸਰਕਾਰ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਦੇਣ ਲਈ ਸਹਿਮਤ- ਬੱਲ <br/> ਅਗਲੀ ਖ਼ਬਰ 2027 ਵਿਚ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦਾ ਬੋਰੀਆ ਬਿਸਤਰਾ ਗੋਲ ਕਰ ਦੇਣਗੇ-ਭੁੱਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।