05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕੇਂਦਰ ਸਰਕਾਰ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਦੇਣ ਲਈ ਸਹਿਮਤ- ਬੱਲ <br/>

ਅਜੀਤ ਡੈਸਕ 18-04-2026
ਮੰਡੀ ਗੋਬਿੰਦਗੜ੍ਹ, 17 ਅਪ੍ਰੈਲ (ਇਕਬਾਲਦੀਪ ਸੰਧੂ)-ਕੇਂਦਰ ਸਰਕਾਰ ਪੰਜਾਬ ਵਿਚ ਬੇਮੌਸਮੀ ਬਾਰਿਸ਼ ਨਾਲ ਨੁਕਸਾਨੀ ਗਈ ਕਣਕ ਦੀ ਫ਼ਸਲ ਲਈ ਖ਼ਰੀਦ ਮਾਪਦੰਡਾਂ ਵਿਚ ਢਿੱਲ ਦੇਣ ਲਈ ਸਹਿਮਤ ਹੋ ਗਈ ਹੈ | ਭਾਜਪਾ ਦੇ ਸੀਨੀਅਰ ਆਗੂ ਸੰਦੀਪ ਸਿੰਘ ਬੱਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ | ਉਨ•ਾਂ ਦੱਸਿਆ ਕਿ ਪੰਜਾਬ ਭਾਜਪਾ ਦੇ ਆਗੂਆਂ ਨੇ ਇਸ ਮੁੱਦੇ ਸਬੰਧੀ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ ਅਤੇ ਮੰਡੀਆਂ ਵਿਚ ਪਈ ਫ਼ਸਲ ਨੂੰ ਤੁਰੰਤ ਚੁੱਕਣ ਦੀ ਮੰਗ ਕੀਤੀ | ਕਿਸਾਨ ਪਿਛਲੇ 10 ਦਿਨਾਂ ਤੋਂ ਆਪਣੀਆਂ ਫ਼ਸਲਾਂ ਲੈ ਕੇ ਮੰਡੀਆਂ ਵਿਚ ਉਡੀਕ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਕਾਫ਼ੀ ਵਿੱਤੀ ਨੁਕਸਾਨ ਹੋਇਆ ਹੈ | ਇਸ ਲਈ ਕਿਸਾਨਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਇਨ੍ਹਾਂ ਮਾਪਦੰਡਾਂ ਵਿਚ ਢਿੱਲ ਦੇਣਾ ਜ਼ਰੂਰੀ ਸੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਮੁੱਦਾ ਪਹਿਲਾਂ ਹੀ ਕੇਂਦਰ ਸਰਕਾਰ ਕੋਲ ਉਠਾਉਣਾ ਚਾਹੀਦਾ ਸੀ, ਪਰ ਅਜਿਹਾ ਨਹੀਂ ਕੀਤਾ ਗਿਆ, ਜੋ ਮੌਜੂਦਾ ਹਾਲਾਤਾਂ ਵਿਚ ਪ੍ਰਸ਼ਾਸਕੀ ਕਮਜ਼ੋਰੀ ਨੂੰ ਦਰਸਾਉਂਦਾ ਹੈ |

ਪਿਛਲੀ ਖ਼ਬਰ ਅਗਲੀ ਖ਼ਬਰ ਸਿਵਲ ਸਰਜਨ ਨੇ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਦੀ ਕੀਤੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।