05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਜੀਸਸ ਸੇਵੀਅਰਜ਼ ਸਕੂਲ ਖਮਾਣੋਂ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 18-04-2026
ਖਮਾਣੋਂ, 17 ਅਪ੍ਰੈਲ (ਜੋਗਿੰਦਰ ਪਾਲ)-ਸੀ.ਬੀ.ਐੱਸ.ਈ. ਵਲੋਂ ਘੋਸ਼ਿਤ ਕੀਤੇ ਗਏ ਦਸਵੀਂ ਦੇ ਨਤੀਜਿਆਂ ਵਿਚ ਖਮਾਣੋਂ ਜੀਸਸ ਸੇਵੀਅਰਜ਼ ਸਕੂਲ ਦਾ ਸ਼ਾਨਦਾਰ ਨਤੀਜਾ ਰਿਹਾ, ਜਿਸ ਵਿਚ ਸੁਖਮਨੀ ਕੌਰ ਨੇ 97 ਫ਼ੀਸਦੀ, ਸੰਦਲਪ੍ਰੀਤ ਕੌਰ ਨੇ 95 ਫ਼ੀਸਦੀ ਅੰਕ ਲੈ ਕੇ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕੀਤਾ | ਸਿਮਰਨਪ੍ਰੀਤ ਸਿੰਘ ਅਤੇ ਪਾਵਨਜੋਤ ਕੌਰ ਨੇ 94.2 ਫ਼ੀਸਦੀ ਨੰਬਰ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ | ਵਿਦਿਆਰਥੀਆਂ ਦੀ ਇਸ ਸ਼ਲਾਘਾਯੋਗ ਪ੍ਰਾਪਤੀ ਤੇ ਸਕੂਲ ਦੇ ਚੇਅਰਮੈਨ ਜੋਆਇ ਕੁਟੀ ਨੇ ਉਨ•ਾਂ ਦਾ ਹੌਸਲਾ ਵਧਾਉਂਦਿਆਂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਦੇ ਸਾਰੇ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਸਕੂਲ ਦੇ ਪਿ੍ੰਸੀਪਲ ਸੈਮ ਜੇਗਨਰਾਜ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਾਇਆ ਅਤੇ ਭਵਿੱਖ ਵਿਚ ਹੋਰ ਅੱਗੇ ਵਧਣ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਅਕਾਲ ਅਕੈਡਮੀ ਖਮਾਣੋਂ ਦੇ ਵਿਦਿਆਰਥੀ ਦਸਵੀਂ ਦੇ ਨਤੀਜਿਆਂ 'ਚ ਛਾਏ <br/> ਅਗਲੀ ਖ਼ਬਰ ਅਮਰ ਸ਼ਹੀਦ ਬਾਬਾ ਮੋਤੀ ਰਾਮ ਜੀ ਮਹਿਰਾ ਮੈਮੋਰੀਅਲ ਚੈਰੀਟੇਬਲ ਟਰੱਸਟ ਦੀ ਕਮੇਟੀ ਵਲੋਂ ਚੋਣਾਂ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।