04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪੀ. ਐੱਸ. ਈ. ਬੀ. ਇੰਪ. ਫੈੱਡਰੇਸ਼ਨ ਵਲੋਂ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 18-04-2026
ਮੰਡੀ ਗੋਬਿੰਦਗੜ੍ਹ, 17 ਅਪ੍ਰੈਲ (ਰਾਜੇਸ਼ ਸ਼ਰਮਾ)-ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਸਪੈਸ਼ਲ ਡਿਵੀਜ਼ਨ ਮੰਡੀ ਗੋਬਿੰਦਗੜ• ਵਲੋਂ ਸਾਂਝੇ ਫੋਰਮ ਦੇ ਬੈਨਰ ਹੇਠ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮੁਲਾਜ਼ਮਾਂ ਵਲੋਂ ਵੱਖ-ਵੱਖ ਦਫ਼ਤਰਾਂ ਅੱਗੇ ਅਰਥੀਆਂ ਫ਼ੂਕ ਕੇ ਆਪਣਾ ਗ਼ੁੱਸਾ ਜ਼ਾਹਿਰ ਕੀਤਾ ਗਿਆ | ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸਰਕਲ ਖੰਨਾ ਦੇ ਪ੍ਰਧਾਨ ਅਮਰੀਕ ਸਿੰਘ ਨੇ ਕਿਹਾ ਕਿ ਬਿਜਲੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਲੰਬੇ ਸਮੇਂ ਤੋਂ ਅਣਡਿੱਠੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਦੌਰਾਨ ਮੁਲਾਜ਼ਮਾਂ ਨੂੰ ਆਪਣੀਆਂ ਡਿਊਟੀਆਂ 'ਵਰਕ ਟੂ ਰੂਲ' ਅਨੁਸਾਰ ਨਿਭਾਉਣ ਲਈ ਵੀ ਕਿਹਾ ਗਿਆ | ਮੁਲਾਜ਼ਮਾਂ ਨੇ ਮੰਗ ਕੀਤੀ ਕਿ ਸਾਰੇ ਕਰਮਚਾਰੀਆਂ ਦੇ ਬਣਦੇ ਵੇਤਨ ਸਕੇਲਾਂ ਵਿਚ ਤੁਰੰਤ ਸੋਧ ਕੀਤੀ ਜਾਵੇ | ਸਰਕਾਰ ਵਲੋਂ ਬਕਾਇਆ 16 ਫ਼ੀਸਦੀ ਡੀ.ਏ. ਨੂੰ ਲਾਗੂ ਕਰਕੇ ਪਿਛਲਾ ਬਕਾਇਆ ਵੀ ਜਾਰੀ ਕੀਤਾ ਜਾਵੇ | ਇਸ ਤੋਂ ਇਲਾਵਾ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ ਅਤੇ ਕਲੈਰੀਕਲ ਤੇ ਟੈਕਨੀਕਲ ਕੈਟਾਗਰੀਆਂ ਦੀਆਂ ਖ਼ਾਲੀ ਅਸਾਮੀਆਂ ਜਲਦ ਭਰੀਆਂ ਜਾਣ | ਇਸ ਮੌਕੇ ਡਿਵੀਜ਼ਨ ਪ੍ਰਧਾਨ ਹੇਮਰਾਜ, ਡਿਵੀਜ਼ਨ ਪ੍ਰਧਾਨ ਸੰਦੀਪ ਅੱਤਰੀ, ਬਲਵਿੰਦਰ ਸਿੰਘ, ਪਰਮਿੰਦਰ ਸਿੰਘ, ਕਰਨੈਲ ਸਿੰਘ, ਗਗਨਦੀਪ ਸਿੰਘ, ਹਰਮੀਤ ਸਿੰਘ, ਮਨਪ੍ਰੀਤ ਸਿੰਘ, ਜਸਕਰਨਜੀਤ ਸਿੰਘ, ਪ੍ਰਵੀਨ ਕੁਮਾਰ, ਪੁਨੀਤ ਕੁਮਾਰ, ਗੁਰਿੰਦਰ ਸਿੰਘ, ਅੰਮਿ੍ਤਪਾਲ ਸਿੰਘ ਅਤੇ ਮਨਪ੍ਰੀਤ ਸਿੰਘ ਕੰਡਾ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ |


ਪਿਛਲੀ ਖ਼ਬਰ ਤਰਨਾ ਦਲ ਦੇ ਨਿਹੰਗ ਸਿੰਘਾਂ ਨੇ ਲੋੜਵੰਦ ਪਰਿਵਾਰ ਦੀ ਲੜਕੀ ਦਾ ਅਨੰਦ ਕਾਰਜ ਕਰਵਾਇਆ <br/> ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਦਸਵੀਂ ਮੁਹੱਲਾ ਦਲੀਪ ਨਗਰ ਵਿਚ ਖ਼ਾਲਸਾ ਸਾਜਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।