02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਰੁਸ਼ਨਾਇਆ ਕਾਲਜ ਦਾ ਨਾਂਅ <br/>

ਅਜੀਤ ਡੈਸਕ 19-04-2026
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਮ.ਏ. (ਇਤਿਹਾਸ) ਵਿਭਾਗ ਦੀਆਂ ਹੋਣਹਾਰ ਵਿਦਿਆਰਥਣਾਂ, ਕਿਰਨਜੀਤ ਕੌਰ (ਸੈਸ਼ਨ 2021-23) ਅਤੇ ਸਿਮਰਨਜੀਤ ਕੌਰ (ਸੈਸ਼ਨ 2022-24) ਐਮ.ਏ. ਪੋਲੀਟੀਕਲ ਸਾਇੰਸ ਦੀ ਹੋਣਹਾਰ ਵਿਦਿਆਰਥਣ ਰੁਪਿੰਦਰ ਕੌਰ ਨੂੰ ਬੀ.ਏ. ਵਿਚ ਮੈਰਿਟ ਵਿਚ ਆਉਣ ਤੇ ਸਰਟੀਫਿਕੇਟ ਆਫ਼ ਮੈਰਿਟ ਅਤੇ ਪਵਨਦੀਪ ਕੌਰ ਬੀ.ਸੀ.ਏ ਵਿਭਾਗ ਨੂੰ ਉਸ ਦੀਆਂ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 41ਵੇਂ ਕਨਵੋਕੇਸ਼ਨ ਸਮਾਰੋਹ ਦੌਰਾਨ ਸੋਨ ਤਗਮਾ, ਮੈਰਿਟ ਸਰਟੀਫਿਕੇਟ ਅਤੇ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ | ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਅੱਜ ਇਨ੍ਹਾਂ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਕਾਲਜ ਪਿ੍ੰਸੀਪਲ ਡਾ. ਵਨੀਤਾ ਗਰਗ ਨੇ ਦੱਸਿਆ ਕਿ ਯੂਨੀਵਰਸਿਟੀ ਕਾਲਜ ਦੀਆਂ ਇਨ੍ਹਾਂ ਵਿਦਿਆਰਥਣਾਂ ਨੇ ਆਪਣੀ ਸਖ਼ਤ ਮਿਹਨਤ ਅਤੇ ਕਾਲਜ ਦੇ ਸੁਯੋਗ ਅਧਿਆਪਕਾਂ ਦੀ ਰਹਿਨੁਮਾਈ ਹੇਠ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ ਹੈ | ਯੂਨੀਵਰਸਿਟੀ ਕਾਲਜ ਆਪਣੇ ਵਿਦਿਆਰਥੀਆਂ ਦੇ ਭਵਿੱਖ ਸਬੰਧੀ ਪੂਰੀ ਗੰਭੀਰਤਾ ਨਾਲ ਉਪਰਾਲੇ ਕਰ ਰਿਹਾ ਹੈ, ਜੋ ਭਵਿੱਖ ਵਿਚ ਵੀ ਲਗਾਤਾਰ ਜਾਰੀ ਰਹਿਣਗੇ | ਇਸ ਮੌਕੇ ਕਾਲਜ ਦੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਬੱਸ ਹਾਦਸੇ ਦੇ ਮਿ੍ਤਕਾਂ ਦੇ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ <br/> ਅਗਲੀ ਖ਼ਬਰ ਨੌਜਵਾਨਾਂ ਦਾ ਰੁਝਾਨ ਦਿਨੋਂ-ਦਿਨ ਕਾਂਗਰਸ ਵੱਲ ਵਧ ਰਿਹਾ ਹੈ-ਨਾਗਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।