03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਦਰਬਾਰਾ ਸਿੰਘ ਗੁਰੂ ਨੇ ਦਾਣਾ ਮੰਡੀ ਖਮਾਣੋਂ ਦਾ ਕੀਤਾ ਦੌਰਾ

ਅਕਾਲੀ ਆਗੂ ਦਰਬਾਰਾ ਸਿੰਘ ਗੁਰੂ ਅਤੇ ਹੋਰ ਆਗੂ ਦਾਣਾ ਮੰਡੀ ਖਮਾਣੋਂ ਦਾ ਦੌਰਾ ਕਰਦੇ ਹੋਏ | ਤਸਵੀਰ: ਜੋਗਿੰਦਰ ਪਾਲ <br/> 19-04-2026
ਖਮਾਣੋਂ, 18 ਅਪ੍ਰੈਲ (ਜੋਗਿੰਦਰ ਪਾਲ)-ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਸੀ ਪਠਾਣਾਂ ਵਲੋਂ ਦਾਣਾ ਮੰਡੀ ਖਮਾਣੋਂ ਦਾ ਦੌਰਾ ਕੀਤਾ ਗਿਆ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਦਾਣਾ ਮੰਡੀ ਵਿਚ ਆੜ੍ਹਤੀਆਂ, ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਕਿਹਾ ਕਿ ਸਰਕਾਰ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਕਣਕ ਦੀ ਖ਼ਰੀਦ ਦੌਰਾਨ ਦਾਣਾ ਮੰਡੀ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਉਣ ਦੇਣ | ਇਸ ਮੌਕੇ ਸਰਬਜੀਤ ਸਿੰਘ ਲਾਡੀ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਕੁਲਵਿੰਦਰ ਸਿੰਘ ਬਿਲਾਸਪੁਰ ਸਰਕਲ ਪ੍ਰਧਾਨ, ਗੁਰਮੀਤ ਸਿੰਘ ਸਰਕਲ ਪ੍ਰਧਾਨ, ਬਲਵਿੰਦਰ ਸਿੰਘ ਖਮਾਣੋਂ, ਜਸਵਿੰਦਰ ਸਿੰਘ ਭਾਮੀਆ, ਰਾਜੀਵ ਅਹੂਜਾ ਮੀਤ ਪ੍ਰਧਾਨ ਨਗਰ ਪਾਲਿਕਾ, ਜਸਮੇਰ ਸਿੰਘ ਬਡਲਾ ਸਾਬਕਾ ਚੇਅਰਮੈਨ, ਧਰਮਜੀਤ ਸਿੰਘ ਬਡਲਾ, ਕਰਨੈਲ ਸਿੰਘ ਅਮਰਗੜ੍ਹ, ਅਵਤਾਰ ਸਿੰਘ ਮਨੈਲੀ, ਮਨੋਜ ਭਾਰਦਵਾਜ, ਭੁਪਿੰਦਰ ਸਿੰਘ ਦੁਲਵਾਂ, ਸੰਗਤ ਸਿੰਘ, ਹਰਜਿੰਦਰ ਸਿੰਘ, ਸਵਰਨ ਸਿੰਘ, ਰਵਿੰਦਰ ਕੁਮਾਰ ਬਬਲਾ ਅਤੇ ਗੁਰਿੰਦਰ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਡੀ.ਸੀ. ਨੇ ਆਮ ਲੋਕਾਂ ਵਲੋਂ ਮਿਲਟਰੀ ਰੰਗ ਦੀਆਂ ਵਰਦੀਆਂ ਪਾਉਣ ਤੇ ਵਾਹਨ ਚਲਾਉਣ 'ਤੇ ਲਗਾਈ ਪਾਬੰਦੀ ਅਗਲੀ ਖ਼ਬਰ ਖ਼ਾਲਸਾ ਸਕੂਲ ਦੀਆਂ ਮੈਰਿਟ 'ਚ ਆਈਆਂ ਵਿਦਿਆਰਥਣਾਂ ਦਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।