03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਡੀ.ਸੀ. ਨੇ ਆਮ ਲੋਕਾਂ ਵਲੋਂ ਮਿਲਟਰੀ ਰੰਗ ਦੀਆਂ ਵਰਦੀਆਂ ਪਾਉਣ ਤੇ ਵਾਹਨ ਚਲਾਉਣ 'ਤੇ ਲਗਾਈ ਪਾਬੰਦੀ

ਅਜੀਤ ਡੈਸਕ 19-04-2026
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਆਮ ਜਨਤਾ ਨੂੰ ਹੁਕਮ ਦਿੱਤੇ ਹਨ ਕਿ ਜ਼ਿਲ੍ਹੇ ਅੰਦਰ ਕੋਈ ਵੀ ਵਿਅਕਤੀ ਔਲਿਵ ਰੰਗ (ਮਿਲਟਰੀ ਰੰਗ) ਦੀ ਮਿਲਟਰੀ ਵਰਦੀ ਅਤੇ ਜੀਪਾਂ, ਮੋਟਰ ਸਾਈਕਲ, ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ | ਇਹ ਹੁਕਮ ਮਿਲਟਰੀ ਅਧਿਕਾਰੀਆਂ ਤੇ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ | ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਅਜਿਹੇ ਰੰਗ ਦੀ ਵਰਦੀ ਜਾਂ ਵਾਹਨ ਦੀ ਵਰਤੋਂ ਸਮਾਜ ਵਿਰੋਧੀ ਤੱਤਾਂ ਵਲੋਂ ਕਰਦੇ ਹੋਏ ਕੋਈ ਵੀ ਗੈਰ ਕਾਨੂੰਨੀ ਕਾਰਵਾਈ ਜਾਂ ਹਿੰਸਕ ਘਟਨਾ ਕੀਤੀ ਜਾ ਸਕਦੀ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ | ਇਸ ਲਈ ਵੱਖਰੇਪਣ ਨੂੰ ਯਕੀਨੀ ਬਣਾਉਣ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਮਿਲਟਰੀ ਰੰਗ ਦੀ ਵਰਦੀ ਅਤੇ ਵਾਹਨਾਂ ਦੀ ਆਮ ਵਿਅਕਤੀਆਂ ਵਲੋਂ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ | ਇਹ ਹੁਕਮ 16 ਜੂਨ ਤੱਕ ਲਾਗੂ ਰਹਿਣਗੇ |

ਪਿਛਲੀ ਖ਼ਬਰ ਬੇਅਦਬੀ ਮਾਮਲੇ ਵਿਚ ਲਿਆਂਦਾ ਨਵਾਂ ਸਖ਼ਤ ਕਾਨੂੰਨ 'ਆਪ' ਸਰਕਾਰ ਦਾ ਇਤਿਹਾਸਕ ਕਦਮ-ਸਰਪੰਚ ਹਰਪ੍ਰੀਤ ਕੋਟਲੀ <br/> ਅਗਲੀ ਖ਼ਬਰ ਦਰਬਾਰਾ ਸਿੰਘ ਗੁਰੂ ਨੇ ਦਾਣਾ ਮੰਡੀ ਖਮਾਣੋਂ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।