03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮੋਦੀ ਸਰਕਾਰ ਦੀ ਤੁਰੰਤ ਕਾਰਵਾਈ ਨਾਲ ਕਿਸਾਨਾਂ ਨੂੰ ਵੱਡੀ ਰਾਹਤ-ਪਰਮਜੀਤ ਕੈਂਥ

ਅਜੀਤ ਡੈਸਕ 19-04-2026

ਪਟਿਆਲਾ, 18 ਅਪ੍ਰੈਲ (ਅ.ਸ. ਆਹਲੂਵਾਲੀਆ)-ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪੰਜਾਬ ਵਿਚ ਬੇਮੌਸਮੀ ਬਾਰਸ਼ ਕਾਰਨ ਕਣਕ ਦੀ ਫ਼ਸਲ ਨੂੰ ਹੋਏ ਨੁਕਸਾਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਵਲੋਂ ਕੀਤੀ ਤੁਰੰਤ ਕਾਰਵਾਈ ਨੂੰ ਕਿਸਾਨਾਂ ਲਈ ਵੱਡੀ ਰਾਹਤ ਕਰਾਰ ਦਿੱਤਾ | ਭਾਰਤੀ ਜਨਤਾ ਪਾਰਟੀ ਹਮੇਸ਼ਾ ਤੋਂ ਹੀ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਰਹੀ ਹੈ ਅਤੇ ਪਿਛਲੇ 11 ਸਾਲਾਂ ਦੌਰਾਨ ਦੇਸ ਭਰ ਦੇ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਰਾਹਤ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਰਾਜ ਸਰਕਾਰ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨ ਅਤੇ ਕਿਸਾਨਾਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੀ ਕਿ੍ਕਟ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਬਸੀ ਪਠਾਣਾਂ ਕੌਂਸਲ ਚੋਣਾਂ ਦੀ ਤਿਆਰੀ ਸੰਬੰਧੀ ਡਾ. ਮਨੋਹਰ ਸਿੰਘ ਨੇ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।