03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਬੱਸ ਹਾਦਸੇ ਦੇ ਮਿ੍ਤਕਾਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ <br/>

ਅਜੀਤ ਡੈਸਕ 19-04-2026
ਬਸੀ ਪਠਾਣਾਂ, 18 ਅਪ੍ਰੈਲ (ਪੱਤਰ ਪ੍ਰੇਰਕ)-ਪਿਛਲੇ ਦਿਨੀਂ ਸ੍ਰੀ ਆਨੰਦਪੁਰ ਸਾਹਿਬ ਤੋਂ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਨਾਲ ਮੋਰਿੰਡਾ ਚੁੰਨੀ ਮਾਰਗ 'ਤੇ ਪਿੰਡ ਹਿੰਮਤਪੁਰਾ ਨੇੜੇ ਵਾਪਰੇ ਹਾਦਸੇ ਵਿਚ ਜਾਨ ਗਵਾਉਣ ਵਾਲੇ ਪਿੰਡ ਮੈਣ ਮਾਜਰੀ ਦੇ 7 ਸ਼ਰਧਾਲੂਆਂ ਦੇ ਪਰਿਵਾਰਾਂ ਨਾਲ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਇੰਚਾਰਜ ਹਲਕਾ ਬਸੀ ਪਠਾਣਾਂ ਦਰਬਾਰਾ ਸਿੰਘ ਗੁਰੂ, ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਸ਼ਰਨਜੀਤ ਸਿੰਘ ਚਨਾਰਥਲ ਪ੍ਰਧਾਨ ਜ਼ਿਲ੍ਹਾ ਅਕਾਲੀ ਜਥਾ, ਬਲਜੀਤ ਸਿੰਘ ਭੁੱਟਾ ਹਲਕਾ ਇੰਚਾਰਜ ਫ਼ਤਹਿਗੜ੍ਹ ਸਾਹਿਬ ਅਤੇ ਸੀਨੀਅਰ ਅਕਾਲੀ ਆਗੂ ਪ੍ਰਦੀਪ ਸਿੰਘ ਕਲੌੜ ਨੇ ਘਰ-ਘਰ ਜਾ ਕੇ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ ਪ੍ਰਗਟਾਵਾ ਕੀਤਾ | ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਵਲੋਂ ਰੋਜ਼ਾਨਾ ਅਖ਼ਬਾਰਾਂ ਵਿਚ ਪੰਜਾਬ ਦੀਆਂ ਸਾਰੀਆਂ ਸੜਕਾਂ ਦੀ ਕਾਇਆ-ਕਲਪ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ | ਉਨ੍ਹਾਂ ਦੱਸਿਆ ਕਿ ਇਸ ਹਾਦਸੇ ਦੌਰਾਨ ਜ਼ਖਮੀ ਹੋਏ ਸ਼ਰਧਾਲੂਆਂ ਅਤੇ ਪਿੰਡ ਦੇ ਮੁਹਤਬਰਾਂ ਦੇ ਦੱਸਣ ਮੁਤਾਬਿਕ ਸ਼ਰਧਾਲੂਆਂ ਦੀ ਬੱਸ ਨਾਲ ਉਕਤ ਹਾਦਸਾ ਵੀ ਸੜਕ 'ਤੇ ਪਏ ਡੂੰਘੇ ਟੋਏ ਕਾਰਨ ਹੀ ਵਾਪਰਿਆ ਹੈ ਜਿਸ ਵਿਚ ਹੁਣ ਤੱਕ 9 ਸ਼ਰਧਾਲੂ ਆਪਣੀ ਜਾਨ ਗੁਆ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰਾਂ ਨਾਲ ਖੜ੍ਹਾ ਹੈ |

ਪਿਛਲੀ ਖ਼ਬਰ ਵਿਧਾਇਕ ਰਾਏ ਨੇ 2 ਸੜਕਾਂ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ <br/> ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੀ ਕਿ੍ਕਟ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।