04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਟੀ.ਬੀ. 'ਤੇ ਕਾਬੂ ਪਾਉਣ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ-ਸਿਵਲ ਸਰਜਨ

ਅਜੀਤ ਡੈਸਕ 19-04-2026
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ 100 ਦਿਨਾਂ ਟੀ.ਬੀ. ਵਿਰੋਧੀ ਮੁਹਿੰਮ ਲਗਾਤਾਰ ਜਾਰੀ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਦੇ 113 ਹਾਈ ਰਿਸਕ ਪਿੰਡਾਂ ਤੇ ਮੁਹੱਲਿਆਂ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਵੈਨਾਂ ਦੁਆਰਾ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਮਨਪ੍ਰੀਤ ਕੌਰ ਦੀ ਦੇਖਰੇਖ ਹੇਠ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦੀ ਬਲਗ਼ਮ ਦੀ ਜਾਂਚ ਅਤੇ ਐਕਸ-ਰੇ ਆਦਿ ਨਾਲ ਸਕਰੀਨਿੰਗ ਕੀਤੀ ਜਾ ਰਹੀ ਹੈ ਅਤੇ ਟੀ.ਬੀ. ਪਾਜੀਟਿਵ ਆਉਣ 'ਤੇ ਤੁਰੰਤ ਉਸ ਮਰੀਜ਼ ਦਾ ਮੁਫ਼ਤ ਇਲਾਜ ਸ਼ੁਰੂ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਆਮ ਲੋਕਾਂ ਨੂੰ ਟੀ.ਬੀ. ਦੀ ਬਿਮਾਰੀ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜਾਗਰੂਕਤਾ ਪੈਂਫ਼ਲਿਟ ਵੀ ਵੰਡੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਜ਼ਿਲ੍ਹੇ ਨੂੰ ਟੀਬੀ ਮੁਕਤ ਕਰਨ ਦਾ ਸੁਪਨਾ ਸਾਕਾਰ ਕੀਤਾ ਜਾ ਸਕਦਾ ਹੈ |


ਪਿਛਲੀ ਖ਼ਬਰ ਸੇਂਟ ਫ਼ਰੀਦ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਫੇਅਰਵੈੱਲ ਪਾਰਟੀ 'ਚ ਸੰਤ ਨਾਮਦੇਵ ਕਾਲਜ ਦੀਆਂ ਵਿਦਿਆਰਥਣਾਂ ਨੇ ਮਚਾਇਆ ਧਮਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।