04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗਊ ਸੇਵਾ ਸਮਿਤੀ ਨੇ ਗਊ ਪੂਜਾ ਕਰਕੇ ਮਨਾਇਆ ਮੱਸਿਆ ਦਾ ਦਿਹਾੜਾ <br/>

ਅਜੀਤ ਡੈਸਕ 19-04-2026
ਅਮਲੋਹ, 18 ਅਪ੍ਰੈਲ (ਕੇਵਲ ਸਿੰਘ)-ਗਊ ਸੇਵਾ ਸਮਿਤੀ ਅਮਲੋਹ ਵਲੋਂ ਵਿਸਾਖ ਦੀ ਮੱਸਿਆ ਦਾ ਦਿਹਾੜਾ ਸ੍ਰੀ ਸੰਗਮੇਸਵਰ ਗਊਸ਼ਾਲਾ ਵਿਚ ਪ੍ਰਧਾਨ ਭੂਸ਼ਨ ਸੂਦ, ਸਰਪ੍ਰਸਤ ਪ੍ਰੇਮ ਚੰਦ ਸ਼ਰਮਾ ਅਤੇ ਗਊਸ਼ਾਲਾ ਦੇ ਪ੍ਰਧਾਨ ਸ਼ਿਵ ਕੁਮਾਰ ਗਰਗ ਦੀ ਅਗਵਾਈ ਹੇਠ ਗਊ ਪੂਜਾ ਕਰਕੇ ਮਨਾਇਆ ਗਿਆ | ਪੂਜਾ ਦੀ ਰਸਮ ਸਮਿਤੀ ਦੇ ਪ੍ਰਧਾਨ ਭੂਸ਼ਨ ਸੂਦ ਨੇ ਕਰਵਾਈ, ਜਦੋਂਕਿ ਮੰਦਿਰ ਦੇ ਮੁੱਖ ਪੁਜਾਰੀ ਪੰਡਿਤ ਰੋਸ਼ਨ ਲਾਲ ਨੇ ਮੰਤਰਾਂ ਦਾ ਉਚਾਰਨ ਕੀਤਾ | ਸੂਦ ਨੇ ਦੱਸਿਆ ਕਿ ਹਰ ਮਹੀਨੇ ਦੀ ਪੂਰਨਮਾਸ਼ੀ ਅਤੇ ਮੱਸਿਆ ਨੂੰ ਸ਼ਾਮ ਸਾਢੇ 4 ਵਜੇ ਗਊ ਪੂਜਾ ਕਰਵਾਈ ਜਾਂਦੀ ਹੈ, ਜਿਸ ਵਿਚ ਕੋਈ ਵੀ ਸ਼ਰਧਾਲੂ ਆਪਣੇ ਪਰਿਵਾਰ ਵਲੋਂ ਇਹ ਪੂਜਾ ਕਰਵਾ ਸਕਦਾ ਹੈ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਇਸ ਵਿਚ ਵੱਧ-ਚੜ੍ਹ ਕੇ ਪਰਿਵਾਰ ਸਮੇਤ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਸ੍ਰੀ ਸੰਗਮੇਸਵਰ ਗਊਸ਼ਾਲਾ ਦੇ ਪ੍ਰਧਾਨ ਸ਼ਿਵ ਕੁਮਾਰ ਗਰਗ, ਸਰਪ੍ਰਸਤ ਪ੍ਰੇਮ ਚੰਦ ਸ਼ਰਮਾ, ਮਾਨਵ ਭਲਾਈ ਮੰਚ ਦੇ ਪ੍ਰਧਾਨ ਮਾਸਟਰ ਮਨੋਹਰ ਲਾਲ ਵਰਮਾ, ਡਾ. ਰਘਬੀਰ ਸ਼ੁਕਲਾ, ਸੇਵਾ ਮੁਕਤ ਮੈਡੀਕਲ ਅਫ਼ਸਰ ਡਾ. ਸਸ਼ੀ ਸ਼ੁਕਲਾ, ਪੰਡਿਤ ਰੋਸ਼ਨ ਲਾਲ, ਰਾਮ ਮੰਦਿਰ ਦੇ ਖ਼ਜ਼ਾਨਚੀ ਸ਼ਿਵ ਕੁਮਾਰ ਗੋਇਲ, ਮਾ. ਸੁਭਾਸ਼ ਚੰਦ, ਗਊ ਸੇਵਾ ਸਮਿਤੀ ਦੇ ਜਨਰਲ ਸਕੱਤਰ ਮਾਸਟਰ ਰਜੇਸ਼ ਕੁਮਾਰ, ਜਗਦੀਪ ਸਿੰਘ, ਜੁਗਲ ਕਿਸ਼ੋਰ, ਗਿਆਨ ਚੰਦ ਗਰਗ, ਡਾ. ਮਨਜੀਤ ਸਿੰਘ ਮਨੀ ਅਤੇ ਹਰਜੀਤ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਵੱਖ-ਵੱਖ ਰਾਜਸੀ ਸ਼ਖ਼ਸੀਅਤਾਂ ਨੇ ਮਨਪ੍ਰੀਤ ਸਿੰਘ ਪੱਤਰਕਾਰ ਨਾਲ ਕੀਤਾ ਦੁੱਖ ਸਾਂਝਾ <br/> ਅਗਲੀ ਖ਼ਬਰ ਸੇਂਟ ਫ਼ਰੀਦ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।