04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਵਰਲਡ ਯੂਨੀਵਰਸਿਟੀ ਵਿਚ ਡਾ. ਬੀ.ਆਰ. ਅੰਬੇਡਕਰ ਦੀ ਜੈਅੰਤੀ ਮੌਕੇ ਕਰਵਾਇਆ ਵਿਸ਼ੇਸ਼ ਸੈਮੀਨਾਰ <br/>

ਵਰਲਡ ਯੂਨੀਵਰਸਿਟੀ ਵਿਚ ਡਾ. ਅੰਬੇਡਕਰ ਜੈਅੰਤੀ ਮੌਕੇ ਕਰਵਾਏ ਸੈਮੀਨਾਰ ਦੌਰਾਨ ਸਿੱਖ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਸਤਨਾਮ ਸਿੰਘ ਕਲੇਰ, ਮੁੱਖ ਵਕਤਾ ਐਡਵੋਕੇਟ ਰਵਿੰਦਰ ਸਿੰਘ ਸੈਂਪਲਾ ਦਾ ਸਨਮਾਨ ਕਰਦੇ ਹੋਏ | ਅਜੀਤ ਤਸਵੀਰ <br/> 19-04-2026
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਐਸ.ਸੀ. ਤੇ ਐਸ.ਟੀ. ਸੈੱਲ ਵਲੋਂ ਐਸ.ਈ.ਡੀ. ਸੈੱਲ ਦੇ ਸਹਿਯੋਗ ਨਾਲ ਡਾ. ਬੀ.ਆਰ. ਅੰਬੇਡਕਰ ਦੀ ਜੈਅੰਤੀ ਮੌਕੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਸਮਾਗਮ ਦਾ ਉਦੇਸ਼ ਸਮਾਜਿਕ ਨਿਆਂ, ਸਮਾਨਤਾ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਵਲੋਂ ਸਥਾਪਿਤ ਸੰਵਿਧਾਨਕ ਮੁੱਲਾਂ ਨਾਲ ਸਾਰਥਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨਾ ਸੀ | ਇਸ ਸਮਾਗਮ ਵਿਚ ਸਿੱਖ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਸਤਨਾਮ ਸਿੰਘ ਕਲੇਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਅਜੋਕੇ ਸਮੇਂ ਵਿਚ ਇਨਸਾਫ਼, ਬਰਾਬਰੀ ਅਤੇ ਮਨੁੱਖੀ ਸਨਮਾਨ ਨੂੰ ਬਰਕਰਾਰ ਰੱਖਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੌਜਵਾਨਾਂ ਨੂੰ ਅੰਬੇਡਕਰ ਦੇ ਪਰਿਵਰਤਨਕਾਰੀ ਵਿਚਾਰਾਂ ਪ੍ਰਤੀ ਜਾਗਰੂਕ ਕਰਨ ਲਈ ਯੂਨੀਵਰਸਿਟੀ ਦੀ ਪਹਿਲ ਦੀ ਸ਼ਲਾਘਾ ਕੀਤੀ | ਇਸ ਮੌਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਰਵਿੰਦਰ ਸਿੰਘ ਸੈਂਪਲਾ ਨੇ ਮੁੱਖ ਵਕਤਾ ਵਜੋਂ ਸ਼ਾਮਿਲ ਹੋ ਕੇ ਡਾ. ਅੰਬੇਡਕਰ ਦੇ ਕਾਨੂੰਨੀ ਵਿਚਾਰ, ਸਮਾਜਿਕ ਸੁਧਾਰ ਅਤੇ ਜਮਹੂਰੀ ਆਦਰਸ਼ਾਂ ਵਿਚ ਯੋਗਦਾਨ ਨੂੰ ਉਜਾਗਰ ਕੀਤਾ ਅਤੇ ਵਿਦਿਆਰਥੀਆਂ ਨੂੰ ਸੰਵਿਧਾਨਕ ਨੈਤਿਕਤਾ ਅਪਣਾਉਣ ਦੀ ਅਪੀਲ ਕੀਤੀ | ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਨੇ ਆਪਣੇ ਸੰਬੋਧਨ ਵਿਚ ਇਕ ਬਰਾਬਰੀ ਵਾਲੇ ਅਤੇ ਅਗਾਂਹਵਧੂ ਸਮਾਜ ਦੀ ਸਿਰਜਣਾ ਵਿਚ ਡਾ. ਅੰਬੇਡਕਰ ਦੀਆਂ ਸਿੱਖਿਆਵਾਂ ਦੀ ਅਹਿਮੀਅਤ ਨੂੰ ਰੇਖਾਂਕਿਤ ਕੀਤਾ | ਡਾ. ਸਿਕੰਦਰ ਸਿੰਘ ਡੀਨ ਵਿਦਿਆਰਥੀ ਭਲਾਈ ਨੇ ਸੁਆਗਤੀ ਭਾਸ਼ਣ ਵਿਚ ਕਿਹਾ ਕਿ ਡਾ. ਅੰਬੇਡਕਰ ਦੀ ਵਿਰਾਸਤ ਸਿਰਫ਼ ਇਤਿਹਾਸਕ ਮਹੱਤਤਾ ਤੱਕ ਸੀਮਿਤ ਨਹੀਂ, ਸਗੋਂ ਸਮਕਾਲੀ ਸਮਾਜਿਕ ਚੁਨੌਤੀਆਂ ਨਾਲ ਨਜਿੱਠਣ ਲਈ ਇਕ ਜੀਵੰਤ ਮਾਰਗਦਰਸ਼ਕ ਹੈ | ਇਸ ਪ੍ਰੋਗਰਾਮ ਦਾ ਸੰਚਾਲਨ ਡਾ. ਸੁਮਨ ਪ੍ਰੀਤ ਕੌਰ ਵਲੋਂ ਕੀਤਾ ਗਿਆ, ਜਿਨ੍ਹਾਂ ਨੇ ਵਿਦਿਆਰਥੀਆਂ ਦੀ ਭਾਗੀਦਾਰੀ ਅਤੇ ਬੌਧਿਕ ਚਰਚਾ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਕੀਤਾ | ਇਨ੍ਹਾਂ ਵਿਚ ਭਾਸ਼ਣ, ਪੋਸਟਰ ਮੇਕਿੰਗ, ਡਿਜੀਟਲ ਸਮੱਗਰੀ ਤਿਆਰ ਕਰਨਾ, ਕੁਇਜ਼, ਸਕਿੱਟ ਅਤੇ ਲੇਖ ਲਿਖਣ ਦੇ ਮੁਕਾਬਲੇ ਸ਼ਾਮਿਲ ਸਨ | ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਅੰਬੇਡਕਰ ਦੇ ਫ਼ਲਸਫ਼ੇ ਨਾਲ ਆਪਣੀ ਡੂੰਘੀ ਸਾਂਝ ਦਰਸਾਈ | ਡਾ. ਤੇਜਬੀਰ ਸਿੰਘ ਰਜਿਸਟਰਾਰ ਨੇ ਆਯੋਜਕਾਂ ਤੇ ਭਾਗੀਦਾਰਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ | ਸਮਾਗਮ ਦੌਰਾਨ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਉਨ੍ਹਾਂ ਦੀ ਸਿਰਜਣਾਤਮਿਕਤਾ, ਆਲੋਚਨਾਤਮਿਕ ਸੋਚ ਅਤੇ ਡਾ. ਅੰਬੇਡਕਰ ਦੇ ਜੀਵਨ ਤੇ ਵਿਚਾਰਾਂ ਨਾਲ ਜੁੜਾਅ ਲਈ ਸਨਮਾਨਿਤ ਕੀਤਾ ਗਿਆ | ਅਖੀਰ ਵਿਚ ਡਾ. ਹਰਨੀਤ ਬਿਲਿੰਗ ਮੁਖੀ ਐਜੂਕੇਸ਼ਨ ਵਿਭਾਗ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ ਅਤੇ ਸਮਾਗਮ ਦੀ ਸਮਾਪਤੀ ਨਿਆਂ, ਆਜ਼ਾਦੀ, ਸਮਾਨਤਾ ਤੇ ਭਾਈਚਾਰੇ ਦੇ ਆਦਰਸ਼ਾਂ ਨੂੰ ਅਪਣਾਉਣ ਦੀ ਨਵੀਂ ਪ੍ਰੇਰਨਾ ਨਾਲ ਹੋਈ |

ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਹੋਈ <br/> ਅਗਲੀ ਖ਼ਬਰ ਵੱਖ-ਵੱਖ ਰਾਜਸੀ ਸ਼ਖ਼ਸੀਅਤਾਂ ਨੇ ਮਨਪ੍ਰੀਤ ਸਿੰਘ ਪੱਤਰਕਾਰ ਨਾਲ ਕੀਤਾ ਦੁੱਖ ਸਾਂਝਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।