04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਸ੍ਰੀ ਰਾਮਾਇਣ ਜੀ ਦੇ ਪਾਠ ਦੀ ਕਰਵਾਈ ਆਰੰਭਤਾ <br/>

ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਮਾਈ ਅਨੰਤੀ ਧਰਮਸ਼ਾਲਾ ਵਿਖੇ ਫਿਜ਼ੀਉਥਰੈਪੀ ਤੇ ਅੱਖਾਂ ਦੇ ਮੁਫ਼ਤ ਚੈੱਕਅਪ ਕੈਂਪ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਸ੍ਰੀ ਬ੍ਰਾਹਮਣ ਸਭਾ ਸਰਹਿੰਦ ਦੇ ਅਹੁਦੇਦਾਰ ਅਤੇ ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਮਾਹਿਰ | ਤਸਵੀਰਾਂ: ਕਰਨ <br/> 19-04-2026
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਬਲਜਿੰਦਰ ਸਿੰਘ)-ਸ੍ਰੀ ਬ੍ਰਾਹਮਣ ਸਭਾ ਸਰਹਿੰਦ ਵਲੋਂ ਭਗਵਾਨ ਪਰਸ਼ੂਰਾਮ ਜੈਅੰਤੀ ਤੇ ਅਕਸ਼ੈ ਤਿ੍ਤਿਆ ਦੇ ਮੌਕੇ 'ਤੇ ਸਨਾਤਨ ਧਰਮ ਮੰਦਿਰ ਮਾਈ ਅਨੰਤੀ ਧਰਮਸ਼ਾਲਾ ਵਿਖੇ ਸ੍ਰੀ ਰਾਮਾਇਣ ਜੀ ਦੇ ਪਾਠ ਦੀ ਆਰੰਭਤਾ ਕਰਵਾਈ ਗਈ | ਜਿਸ ਉਪਰੰਤ ਧਾਰਮਿਕ ਸਮਾਗਮ ਦੇ ਨਾਲ-ਨਾਲ ਮਾਨਵਤਾ ਦੀ ਸੇਵਾ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਡਾ. ਪੰਕਜਪ੍ਰੀਤ ਵਲੋਂ ਫਿਜ਼ਿਉਥਰੈਪੀ ਤੇ ਸਾਈ ਕਿਰਪਾ ਹਸਪਤਾਲ ਦੁਆਰਾ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਦੀ ਸ਼ੁਰੂਆਤ ਮੁੱਖ ਮਹਿਮਾਨ ਅਸ਼ੋਕਾ ਟਰੱਸਟ ਦੇ ਪ੍ਰਧਾਨ ਰਜੀਵ ਦੱਤਾ, ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਸੰਧੂ ਤੇ ਹਰਮਨਜੋਤ ਸਿੰਘ ਸੰਧੂ ਵਲੋਂ ਸਾਂਝੇ ਤੌਰ 'ਤੇ ਕਰਵਾਈ ਗਈ | ਜਦੋਂਕਿ ਵਿਸ਼ੇਸ਼ ਮਹਿਮਾਨ ਵਜੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਸ਼ਾਮਿਲ ਹੋਏ | ਇਸ ਵਿਚ ਕੈਂਪ ਦੌਰਾਨ 250 ਦੇ ਕਰੀਬ ਵਿਅਕਤੀਆਂ ਫਿਜ਼ਿਉਥਰੈਪੀ ਤੇ ਅੱਖਾਂ ਦਾ ਚੈੱਕਅਪ ਕੀਤਾ ਗਿਆ | ਇਸ ਮੌਕੇ ਮਹਿਮਾਨਾਂ ਵਲੋਂ ਸਭਾ ਦੁਆਰਾ ਮਾਨਵਤਾ ਦੀ ਭਲਾਈ ਲਈ ਕੀਤੇ ਜਾਂਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਸਭਾ ਵਲੋਂ ਪਤਵੰਤਿਆਂ ਦਾ ਸਨਮਾਨ ਵੀ ਕੀਤਾ ਗਿਆ | ਜਾਣਕਾਰੀ ਦਿੰਦਿਆਂ ਪ੍ਰਧਾਨ ਵਰਿੰਦਰ ਰਤਨ ਤੇ ਐਡਵੋਕੇਟ ਸੁਰੇਸ਼ ਭਾਰਦਵਾਜ ਨੇ ਦੱਸਿਆ ਕਿ 19 ਅਪ੍ਰੈਲ ਨੂੰ ਸਵੇਰੇ 9 ਵਜੇ ਹਵਨ ਯੱਗ ਕਰਕੇ ਸ੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਸ੍ਰੀ ਕਿ੍ਸ਼ਨ ਸੰਕੀਰਤਨ ਮੰਡਲ ਬਸੀ ਪਠਾਣਾਂ ਵਲੋਂ ਭਗਵਾਨ ਪਰਸ਼ੂਰਾਮ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ ਅਤੇ ਨਾਲ ਹੀ ਗੁਰੂ ਕਿਰਪਾ ਸੇਵਾ ਸੰਸਥਾਨ ਵਲੋਂ ਪੂਰੇ ਸਰੀਰ ਦਾ ਚੈੱਕਅਪ ਕੈਂਪ ਵੀ ਲਗਾਇਆ ਜਾਵੇਗਾ | ਜਿਸ ਵਿਚ ਵੱਖ-ਵੱਖ ਧਾਰਮਿਕ ਅਤੇ ਰਾਜਸੀ ਜਥੇਬੰਦੀਆਂ ਦੇ ਆਗੂ ਸ਼ਮੂਲੀਅਤ ਕਰਨਗੇ | ਸੰਗਤਾਂ ਲਈ ਭੰਡਾਰਾ ਲਗਾਇਆ ਜਾਵੇਗਾ | ਇਸ ਮੌਕੇ ਰਾਮ ਨਾਥ ਸ਼ਰਮਾ, ਸਰਪ੍ਰਸਤ ਸੁਰਿੰਦਰ ਭਾਰਦਵਾਜ, ਆਸੂਤੋਸ਼ ਬਾਤਿਸ਼, ਮਨੀਸ਼ ਸ਼ਰਮਾ, ਸਾਧੂ ਰਾਮ ਭੱਟਮਾਜਰਾ, ਪਰਮਿੰਦਰ ਜੋਸ਼ੀ, ਹਰਪ੍ਰੀਤ ਭਾਰਦਵਾਜ ਹਨੀ, ਚਰਨਜੀਵ ਸ਼ਰਮਾ, ਪਿਤਾਂਬਰ ਸ਼ਰਮਾ, ਅਨਿਲ ਕੁਮਾਰ ਅੱਤਰੀ, ਮਾਸਟਰ ਰਤਨ ਲਾਲ, ਸੁਰਿੰਦਰ ਸ਼ਰਮਾ, ਰਾਮ ਰੱਖਾ, ਰਣਜੀਤ ਸ਼ਰਮਾ, ਕਿ੍ਸ਼ਨ ਭਾਰਦਵਾਜ, ਰਾਕੇਸ਼ ਭਾਰਦਵਾਜ, ਨਰਿੰਦਰ ਕੌਸ਼ਲ, ਰਾਮਨੀਲ ਸ਼ਰਮਾ, ਤਰਸੇਮ ਸ਼ਰਮਾ, ਰਵਿੰਦਰ ਮੋਹਣ, ਐਸ.ਐਨ. ਸ਼ਰਮਾ, ਕੁਲਦੀਪ ਸ਼ਰਮਾ, ਰਾਜਿੰਦਰ ਕਪਲਿਸ਼ ਅਤੇ ਪਵਨ ਕਪਿਲ ਤੋਂ ਇਲਾਵਾ ਸਭਾ ਨਾਲ ਜੁੜੇ ਹੋਰ ਮੈਂਬਰ ਵੀ ਸ਼ਾਮਿਲ ਸਨ |

ਪਿਛਲੀ ਖ਼ਬਰ ਮਾਨ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ- ਪਰਮਜੀਤ ਕੋਟਫੱਤਾ <br/> ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਦੀ ਟੀਮ ਨੇ ਰਾਸ਼ਟਰੀ ਹੈਕਾਥੋਨ ਵਿਚ ਮਾਰੀ ਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।