23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਰਾਜਿੰਦਰਾ ਹਸਪਤਾਲ 'ਚੋਂ ਆਕਸੀਜਨ ਵਾਲੀਆਂ ਪਾਈਪਾਂ ਚੋਰੀ

ਅਜੀਤ ਡੈਸਕ 29-04-2026
ਪਟਿਆਲਾ, 28 ਅਪ੍ਰੈਲ (ਮਨਦੀਪ ਸਿੰਘ ਖਰੌੜ)-ਸਰਕਾਰੀ ਰਾਜਿੰਦਰਾ ਹਸਪਤਾਲ ਦੀ ਛੱਤ ਤੋਂ ਕੋਈ ਆਕਸੀਜਨ ਤੇ ਏ.ਸੀ. ਦੀ ਪਾਈਪਾਂ ਚੋਰੀ ਕਰ ਕੇ ਲੈ ਗਿਆ ਹੈ | ਇਸ ਸੰਬੰਧੀ ਹਸਪਤਾਲ ਦੇ ਸੁਪਰਡੈਂਟ ਡਾ. ਵਿਕਾਸ ਚੋਪੜਾ ਨੇ ਥਾਣਾ ਸਿਵਲ ਲਾਈਨ 'ਚ ਸ਼ਿਕਾਇਤ ਦਰਜ ਕਰਵਾਈ ਕਿ 24 ਅਪ੍ਰੈਲ ਦੀ ਰਾਤ ਨੂੰ ਕੋਈ ਆਕਸੀਜਨ ਤੇ ਏ.ਸੀ. ਦੀਆਂ ਪਾਈਪਾਂ ਚੋਰੀ ਕਰ ਕੇ ਲੈ ਗਿਆ ਹੈ | ਇਸ ਸੰਬੰਧੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪਰ ਹਾਲੇ ਤਕ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਹਸਪਤਾਲ 'ਚ ਏਨੀ ਸੁਰੱਖਿਆ ਹੋਣ ਦੇ ਬਾਵਜੂਦ ਵੀ ਉੱਥੋਂ ਕਿਵੇਂ ਕੋਈ ਉਕਤ ਸਮਾਨ ਚੁੱਕ ਕੇ ਬਾਹਰ ਲੈ ਗਿਆ |
ਪਿਛਲੀ ਖ਼ਬਰ ਸੇਂਟ ਫ਼ਰੀਦ ਪਬਲਿਕ ਸਕੂਲ ਵਿਚ ਆਰਟ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਸਰਪੰਚ ਗੁਰਿੰਦਰ ਸਿੰਘ (ਘੁਡਾਣੀ ਕਲਾਂ) ਨੂੰ ਸਦਮਾ, ਮਾਤਾ ਦਾ ਦਿਹਾਂਤ-ਅੰਤਿਮ ਸੰਸਕਾਰ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।