23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਬੈਡਮਿੰਟਨ ਖਿਡਾਰੀ ਨੂੰ ਡੀ.ਸੀ. ਨੇ ਮੈਡਲ ਦੇ ਕੇ ਕੀਤਾ ਸਨਮਾਨਿਤ

ਅਜੀਤ ਡੈਸਕ 29-04-2026
ਪਟਿਆਲਾ, 28 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੌਜਵਾਨ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੀ ਲੜੀ ਹੇਠ ਨਾਭਾ ਦੇ ਰਹਿਣ ਵਾਲੇ ਬੈਡਮਿੰਟਨ ਖਿਡਾਰੀ ਜਗਸ਼ੇਰ ਸਿੰਘ ਖੰਗੂੜਾ ਨੂੰ ਅੱਜ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਜਗਸ਼ੇਰ ਸਿੰਘ ਖੰਗੂੜਾ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਉਸ ਦੀ ਖੇਡ ਪ੍ਰਾਪਤੀਆਂ ਦੀ ਭਰਪੂਰ ਸਰਾਹਨਾ ਕੀਤੀ | ਇਸ ਮੌਕੇ ਉਨ੍ਹਾਂ ਦੇ ਕੋਚ ਸੁਰੇਸ਼ ਕੁਮਾਰ ਦੀ ਵੀ ਖਾਸ ਤੌਰ 'ਤੇ ਸ਼ਲਾਘਾ ਕੀਤੀ, ਜਿਨ੍ਹਾਂ ਨੇ ਪਿਛਲੇ 7 ਸਾਲਾਂ ਤੋਂ ਜਗਸ਼ੇਰ ਸਿੰਘ ਖੰਗੂੜਾ ਨੂੰ ਸਿਖਲਾਈ ਦੇ ਕੇ ਇਸ ਮੁਕਾਮ ਤੱਕ ਪਹੁੰਚਾਇਆ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਗਸ਼ੇਰ ਸਿੰਘ ਖੰਗੂੜਾ ਵਰਗੇ ਖਿਡਾਰੀ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ | ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖਿਡਾਰੀਆਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਉਹ ਅੰਤਰਰਾਸ਼ਟਰੀ ਪੱਧਰ 'ਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ |
ਉਨ੍ਹਾਂ ਨੇ ਜਗਸ਼ੇਰ ਸਿੰਘ ਖੰਗੂੜਾ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਉਸਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਬੈਡਮਿੰਟਨ ਕੋਚ ਸੁਰੇਸ਼ ਕੁਮਾਰ ਨੇ ਦਸਿਆ ਕਿ ਜਗਸ਼ੇਰ ਸਿੰਘ ਖੰਗੂੜਾ, ਜੋ ਕਿ ਮਨਪ੍ਰੀਤ ਸਿੰਘ (ਪਿਤਾ) ਅਤੇ ਰਸ਼ਪਾਲ ਕੌਰ (ਮਾਤਾ) ਦੇ ਪੁੱਤਰ ਹਨ, ਨੇ ਬੈਡਮਿੰਟਨ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 3 ਅੰਤਰਰਾਸ਼ਟਰੀ ਸਿਲਵਰ ਮੈਡਲ, 8 ਬਰਾਂਜ਼ ਮੈਡਲ ਅਤੇ 11 ਗੋਲਡ ਮੈਡਲ ਜਿੱਤੇ ਹਨ | ਇਸ ਦੇ ਨਾਲ ਹੀ ਉਸ ਨੇ 5 ਵਾਰ ਕਵਾਰਟਰ ਫਾਈਨਲ ਤੱਕ ਪਹੁੰਚ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ | ਉਸ ਦੀ ਇਹ ਉਪਲੱਬਧੀ ਨਾ ਸਿਰਫ਼ ਉਸ ਦੇ ਪਰਿਵਾਰ ਲਈ, ਸਗੋਂ ਪੂਰੇ ਇਲਾਕੇ ਲਈ ਮਾਣ ਦੀ ਗੱਲ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਗਸ਼ੇਰ ਸਿੰਘ ਖੰਗੂੜਾ ਦੇ ਮਾਤਾ-ਪਿਤਾ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਬੱਚਿਆਂ ਦੀ ਕਾਮਯਾਬੀ ਵਿੱਚ ਮਾਪਿਆਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੁੰਦਾ ਹੈ |
ਪਿਛਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ 'ਚ ਹਲਕਾ ਸ਼ੁਤਰਾਣਾ ਦੇ ਕਈ ਆਗੂਆਂ ਨੂੰ ਸੂਬਾ ਪੱਧਰ 'ਚ ਮਿਲੀ ਨੁਮਾਇੰਦਗੀ ਅਗਲੀ ਖ਼ਬਰ ਨਾਮਵਰ ਕਾਲਮਨਵੀਸ ਬਲਜੀਤ ਸਿੰਘ ਢਿੱਲੋਂ ਦੀ ਨਵੀਂ ਕਿਤਾਬ 'ਮਜਬੂਰੀ ਦੀਆਂ ਜ਼ੰਜੀਰਾਂ' ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।