15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਭਿ੍ਸ਼ਟਾਚਾਰ ਦੇ ਮਾਮਲਿਆਂ 'ਚ ਘਿਰੇ 'ਆਪ' ਆਗੂ ਆਪਣੀ ਜ਼ਿੰਮੇਵਾਰੀ ਤੋਂ ਬਚਣ ਲਈ ਦੂਜੇ ਘਰ ਲੱਭ ਰਹੇ-ਨਾਗਰਾ

ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ, ਨਾਲ ਹੋਰ ਆਗੂ | ਤਸਵੀਰ: ਕਰਨ <br/> 30-04-2026
ਫ਼ਤਹਿਗੜ੍ਹ ਸਾਹਿਬ, 29 ਅਪ੍ਰੈਲ (ਬਲਜਿੰਦਰ ਸਿੰਘ)-ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਚਨਾਲੋਂ ਵਿਖੇ ਪਿੰਡ ਵਾਸੀਆਂ ਅਤੇ ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਿ੍ਸ਼ਟਾਚਾਰ ਦੇ ਮਾਮਲਿਆਂ ਵਿਚ ਘਿਰੇ 'ਆਪ' ਆਗੂ ਆਪਣੀ ਜ਼ਿੰਮੇਵਾਰੀ ਤੋਂ ਬਚਣ ਲਈ ਮਸਲਿਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਨੁਮਾਇੰਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਬਜਾਏ ਆਪਣੀ ਪਾਰਟੀ ਦਾ ਅਕਸ ਬਚਾਉਣ ਵਿਚ ਹੀ ਰੁੱਝੇ ਨਜ਼ਰ ਆ ਰਹੇ ਹਨ | ਨਾਗਰਾ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਦੌਰਾਨ ਸੂਬੇ ਵਿਚ ਕਾਨੂੰਨ-ਵਿਵਸਥਾ ਕਾਫ਼ੀ ਹੱਦ ਤੱਕ ਕਾਬੂ ਵਿਚ ਸੀ ਅਤੇ ਵਿਕਾਸ ਦੇ ਮਾਮਲੇ ਵਿਚ ਵੀ ਵੱਡੇ ਪੱਧਰ 'ਤੇ ਕੰਮ ਹੋਏ ਸਨ | ਉਨ੍ਹਾਂ ਕਿਹਾ ਕਿ ਸੜਕਾਂ, ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਖੇਤਰਾਂ ਵਿਚ ਜੋ ਪ੍ਰਗਤੀ ਕਾਂਗਰਸ ਸਰਕਾਰ ਦੇ ਸਮੇਂ ਹੋਈ, ਉਹ ਅਜੇ ਤੱਕ ਕਿਸੇ ਹੋਰ ਸਰਕਾਰ ਵਲੋਂ ਨਹੀਂ ਕੀਤੀ ਗਈ | ਇਸ ਮੌਕੇ ਹੋਰਨਾਂ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਵੀ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਨਾਰਾਜ਼ਗੀ ਜਿਤਾਈ ਅਤੇ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਨੂੰ ਦੁਬਾਰਾ ਮਜ਼ਬੂਤ ਕਰਨ ਦਾ ਸੰਕਲਪ ਕੀਤਾ | ਇਸ ਮੌਕੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲ੍ਹਾ, ਬਲਾਕ ਸੰਮਤੀ ਮੈਂਬਰ ਵਰਿੰਦਰ ਸਿੰਘ ਭਮਾਰਸੀ, ਚਰਨ ਦਾਸ, ਨਿਰਮਲ ਦਾਸ, ਗੁਰਮੁੱਖ ਦਾਸ, ਬਲਵਿੰਦਰ ਦਾਸ, ਹਰਪਾਲ ਸਿੰਘ, ਕਿ੍ਸ਼ਨਾ ਦੇਵੀ, ਪਰਮਜੀਤ ਕੌਰ, ਕਰਮਜੀਤ ਕੌਰ, ਬਲਜਿੰਦਰ ਕੌਰ, ਸ਼ਿੰਦਰ ਕੌਰ, ਸਤਨਾਮ ਕੌਰ, ਬਲਜੀਤ ਕੌਰ, ਮਨਜੀਤ ਕੌਰ, ਸਰਬਜੀਤ ਕੌਰ, ਅਮਨਦੀਪ ਕੌਰ, ਸਤਵਿੰਦਰ ਕੌਰ, ਪਾਲ ਕੌਰ, ਗੁਰਮੀਤ ਕੌਰ, ਮੁਖਤਿਆਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਦੇ ਆਗੂਆਂ ਨੇ ਕਣਕ ਦੇ ਵਧੀਆ ਖ਼ਰੀਦ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਕੀਤਾ ਧੰਨਵਾਦ ਅਗਲੀ ਖ਼ਬਰ 2 ਪਿਸਤੌਲ ਤੇ 4 ਕਾਰਤੂਸ ਸਮੇਤ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।