15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਅਲੂਮਨੀ ਐਸੋਸੀਏਸ਼ਨ ਨੇ ਡਾਇਰੈਕਟਰ-ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੂੰ ਦਿੱਤੀ ਵਿਦਾਇਗੀ ਪਾਰਟੀ

ਅਜੀਤ ਡੈਸਕ 30-04-2026
ਫ਼ਤਹਿਗੜ੍ਹ ਸਾਹਿਬ, 29 ਅਪ੍ਰੈਲ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੀ ਅਲੂਮਨੀ ਐਸੋਸੀਏਸ਼ਨ ਵਲੋਂ ਕਾਲਜ ਦੇ ਡਾਇਰੈਕਟਰ-ਪਿ੍ੰਸੀਪਲ ਡਾ. ਕਸ਼ਮੀਰ ਸਿੰਘ, ਜੋ ਕਿ 30 ਅਪ੍ਰੈਲ ਨੂੰ ਸੇਵਾਮੁਕਤ ਹੋ ਰਹੇ ਹਨ, ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਅਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਡਾ. ਕਸ਼ਮੀਰ ਸਿੰਘ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਪਿ੍ੰਸੀਪਲ ਵਜੋਂ ਕਾਰਜਕਾਲ ਬਹੁਤ ਹੀ ਸ਼ਲਾਘਾਯੋਗ ਰਿਹਾ ਹੈ, ਕਿਉਂਕਿ ਉਨ੍ਹਾਂ ਦੀ ਅਣਥੱਕ ਮਿਹਨਤ, ਕਾਬਲੀਅਤ ਅਤੇ ਯੋਗ ਅਗਵਾਈ ਹੇਠ ਕਾਲਜ ਨੇ ਵਿਸ਼ੇਸ਼ ਤੌਰ 'ਤੇ ਨੈਕ ਵਲੋਂ ਤੀਸਰੀ ਵਾਰ 'ਏ' ਗ੍ਰੇਡ ਪ੍ਰਾਪਤ ਕੀਤਾ, ਅਟੌਨੋਮਸ ਦਰਜੇ ਵਿਚ 2030 ਤੱਕ ਵਾਧਾ ਹੋਇਆ, ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲਿਆਂ ਵਿਚ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ ਜਿੱਤੀ, ਖੇਡਾਂ ਦੇ ਖੇਤਰ ਵਿਚ ਅੰਤਰਰਾਸ਼ਟਰੀ ਪੱਧਰ ਤੱਕ ਨਾਮ ਚਮਕਾਇਆ ਆਦਿ ਅਨੇਕਾਂ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕੀਤੀਆਂ | ਇਸ ਮੌਕੇ ਅਲੂਮਨੀ ਮੈਂਬਰਾਂ ਵਲੋਂ ਮਾਤਾ ਗੁਜਰੀ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੇ ਚਰਨਾਂ ਵਿਚ ਅਰਦਾਸ ਕੀਤੀ ਗਈ ਕਿ ਡਾ. ਕਸ਼ਮੀਰ ਸਿੰਘ ਸੇਵਾਮੁਕਤੀ ਤੋਂ ਬਾਅਦ ਸਿਹਤਯਾਬ ਰਹਿ ਕੇ ਸਮਾਜ ਸੇਵਾ ਵਿਚ ਨਿਰੰਤਰ ਯੋਗਦਾਨ ਪਾਉਂਦੇ ਰਹਿਣ | ਮਾਤਾ ਗੁਜਰੀ ਕਾਲਜ ਐਕਸ-ਸਟੂਡੈਂਟ ਐਸੋਸੀਏਸ਼ਨ ਦੇ ਵਰਲਡ ਵਾਈਡ ਪ੍ਰਧਾਨ ਪਿ੍ਤਪਾਲ ਸਿੰਘ ਬਾਲੂ ਵਲੋਂ ਵਿਦੇਸ਼ਾਂ ਵਿਚ ਰਹਿੰਦੇ ਕਾਲਜ ਦੇ ਸਾਬਕਾ ਵਿਦਿਆਰਥੀਆਂ ਵਲੋਂ ਵੀ ਪਿ੍ੰਸੀਪਲ ਦੀ ਲੰਮੀ ਉਮਰ ਤੇ ਤੰਦਰੁਸਤੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਆਪਣੇ ਸੰਬੋਧਨ ਦੌਰਾਨ ਡਾ. ਕਸ਼ਮੀਰ ਸਿੰਘ ਨੇ ਭਾਵੁਕ ਸ਼ਬਦਾਂ ਵਿਚ ਅਲੂਮਨੀ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਦੇ ਸਾਬਕਾ ਵਿਦਿਆਰਥੀ ਜਿੱਥੇ ਸੰਸਥਾ ਦੇ ਮਜ਼ਬੂਤ ਥੰਮ੍ਹ ਹੁੰਦੇ ਹਨ, ਉੱਥੇ ਨਾਲ ਹੀ ਉਹ ਮੌਜੂਦਾ ਤੇ ਭਵਿੱਖ ਦੇ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸ੍ਰੋਤ ਹੁੰਦੇ ਹਨ | ਇਸ ਮੌਕੇ ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਡੀਨ ਅਲੂਮਨੀ ਡਾ. ਸਤਨਾਮ ਸਿੰਘ ਸਮੇਤ ਅਲੂਮਨੀ ਐਸੋਸੀਏਸ਼ਨ ਦੇ ਮੈਂਬਰ ਐਡਵੋਕੇਟ ਅਮਰਜੀਤ ਸਿੰਘ ਚੀਮਾ, ਰਨਦੀਪ ਸਿੰਘ ਅੱਤੇਵਾਲੀ, ਮੋਹਨ ਸਿੰਘ, ਜੈ ਕਿ੍ਸ਼ਨ, ਡਾ. ਦਿਨੇਸ਼, ਜਗਜੀਤ ਸਿੰਘ ਔਜਲਾ, ਜਸਵੰਤ ਸਿੰਘ ਰੈਲੀ, ਗੁਰਵੰਤ ਸਿੰਘ, ਐਡਵੋਕੇਟ ਜਵੀਦ ਖਾਨ, ਸਤਬੀਰ ਸਿੰਘ, ਇਕਬਾਲ ਸਿੰਘ ਕੰਗ, ਜਗਮੋਹਨ ਸਿੰਘ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਕਾਨੂੰਗੋ ਵਰਿੰਦਰ ਕੁਮਾਰ ਰੱਤੀ ਨਾਇਬ ਤਹਿਸੀਲਦਾਰ ਬਣੇ ਅਗਲੀ ਖ਼ਬਰ ਐਸ.ਡੀ.ਐਮ. ਦਫ਼ਤਰ ਅਮਲੋਹ ਅੱਗੇ ਬਿਜਲੀ ਕੱਟਾਂ ਨੂੰ ਲੈ ਕੇ ਧਰਨਾ ਅੱਜ-ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।