15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਅਮਰਜੀਤ ਸਿੰਘ ਮੁੱਢੜੀਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੂਬਾ ਜਥੇਬੰਦਕ ਸਕੱਤਰ ਨਿਯੁਕਤ

ਅਜੀਤ ਡੈਸਕ 30-04-2026
ਅਮਲੋਹ, 29 ਅਪ੍ਰੈਲ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਅਮਰਜੀਤ ਸਿੰਘ ਮੁੱਢੜੀਆ ਨੂੰ ਸੂਬਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਨਾਲ ਉਨ੍ਹਾਂ ਦੇ ਸਮਰਥਕਾਂ ਅਤੇ ਨਜ਼ਦੀਕੀਆਂ ਵਿਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ ਅਤੇ ਉਨ੍ਹਾਂ ਵਲੋਂ ਮੁੱਢੜੀਆ ਨੂੰ ਵਧਾਈ ਦਿੰਦਿਆਂ ਇਸ ਫ਼ੈਸਲੇ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਮੁੱਢੜੀਆ ਵਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਉਨ੍ਹਾਂ 'ਤੇ ਭਰੋਸਾ ਜਿਤਾਇਆ | ਮੁੱਢੜੀਆ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਉਹ ਲੋਕਾਂ ਨਾਲ ਵੱਧ ਤੋਂ ਵੱਧ ਰਾਬਤਾ ਬਣਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਕਾਰਜਕ੍ਰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਗੇ ਅਤੇ ਨਵੇਂ ਵਰਕਰਾਂ ਨੂੰ ਪਾਰਟੀ ਨਾਲ ਜੋੜ ਕੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾਣਗੇ |
ਪਿਛਲੀ ਖ਼ਬਰ 9 ਮਿ੍ਤਕ ਸ਼ਰਧਾਲੂਆਂ ਦੀ ਯਾਦ 'ਚ ਹਾਦਸੇ ਵਾਲੀ ਥਾਂ 'ਤੇ 3 ਮਈ ਨੂੰ ਹੋਵੇਗੀ ਅੰਤਿਮ ਅਰਦਾਸ ਅਗਲੀ ਖ਼ਬਰ 9 ਮਿ੍ਤਕ ਸ਼ਰਧਾਲੂਆਂ ਦੀ ਯਾਦ 'ਚ ਹਾਦਸੇ ਵਾਲੀ ਥਾਂ 'ਤੇ 3 ਮਈ ਨੂੰ ਹੋਵੇਗੀ ਅੰਤਿਮ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।