ਫ਼ਤਹਿਗੜ੍ਹ ਸਾਹਿਬ, 29 ਅਪ੍ਰੈਲ (ਬਲਜਿੰਦਰ ਸਿੰਘ)-ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਸਾਖੀ ਦੇ ਦਿਹਾੜੇ ਮੌਕੇ ਮੱਥਾ ਟੇਕਣ ਮਗਰੋਂ ਵਾਪਸ ਪਰਤ ਰਹੀ ਸ਼ਰਧਾਲੂਆਂ ਦੀ ਇਕ ਬੱਸ ਨਾਲ ਹਲਕਾ ਬਸੀ ਪਠਾਣਾਂ ਅਧੀਨ ਪੈਂਦੇ ਪਿੰਡ ਹਿੰਮਤਗੜ੍ਹ (ਭਟੇੜੀ) ਨੇੜੇ ਮੋਰਿੰਡਾ ਚੁੰਨੀ ਰੋਡ 'ਤੇ ਵਾਪਰੇ ਹਾਦਸੇ ਦੌਰਾਨ ਬੱਸ ਵਿਚ ਸਵਾਰ 9 ਸ਼ਰਧਾਲੂਆਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ | ਜਿਨ੍ਹਾਂ ਦੀ ਯਾਦ ਵਿਚ ਪਿੰਡ ਹਿੰਮਤਗੜ੍ਹ (ਭਟੇੜੀ) ਵਿਖੇ ਹਾਦਸੇ ਵਾਲੀ ਥਾਂ 'ਤੇ 3 ਮਈ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਮਿ੍ਤਕ ਸ਼ਰਧਾਲੂਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ | ਇਹ ਜਾਣਕਾਰੀ ਪਿੰਡ ਹਿੰਮਤਪੁਰਾ ਦੇ ਸਰਪੰਚ ਸੁੱਚਾ ਸਿੰਘ, ਨੰਬਰਦਾਰ ਜਗਜੀਵਨ ਸਿੰਘ ਮੈਂਬਰ ਪੰਚਾਇਤ ਅਤੇ ਗੁਰਮੁੱਖ ਸਿੰਘ ਲਵਲੀ ਜ਼ਿਲ੍ਹਾ ਸਕੱਤਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਅੱਜ 'ਅਜੀਤ' ਉਪ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਮੋਰਿੰਡਾ ਚੁੰਨੀ ਰੋਡ 'ਤੇ ਰੋਜ਼ਾਨਾ ਸੜਕੀ ਹਾਦਸੇ ਵਾਪਰ ਰਹੇ ਹਨ, ਜਿਸ ਕਰਕੇ ਇਸ ਨੂੰ 'ਖ਼ੂਨੀ ਸੜਕ' ਵਜੋਂ ਵੀ ਜਾਣਿਆ ਜਾਣ ਲੱਗਾ ਹੈ | ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵਲੋਂ 9 ਸ਼ਰਧਾਲੂਆਂ ਦੀ ਯਾਦ ਵਿਚ ਸ਼ਰਧਾਂਜਲੀ ਸਮਾਗਮ ਕਰਵਾ ਕੇ ਅਰਦਾਸ ਕੀਤੀ ਜਾਵੇਗੀ ਕਿ ਭਵਿੱਖ ਵਿਚ ਅਜਿਹੀ ਦਰਦਨਾਕ ਅਣਹੋਣੀ ਘਟਨਾ ਦੁਬਾਰਾ ਨਾ ਵਾਪਰੇ | ਉਨ੍ਹਾਂ ਦੱਸਿਆ ਕਿ ਉਕਤ ਬੱਸ ਹਾਦਸੇ ਵਿਚ ਮਰਨ ਵਾਲੇ ਸ਼ਰਧਾਲੂਆਂ 'ਚ 7 ਮੈਂਬਰ ਪਿੰਡ ਮੈਣਮਾਜਰੀ, ਇਕ ਕੱਜਲ ਮਾਜਰਾ ਅਤੇ ਇਕ ਸ਼ਰਧਾਲੂ ਪਿੰਡ ਛੰਨਾ ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਸੀ | ਉਨ੍ਹਾਂ ਦੱਸਿਆ ਕਿ ਮਿ੍ਤਕ ਸ਼ਰਧਾਲੂਆਂ ਦੀ ਯਾਦ ਵਿਚ 1 ਮਈ ਨੂੰ ਪਿੰਡ ਹਿੰਮਤਗੜ੍ਹ (ਭਟੇੜੀ) ਵਿਖੇ ਹਾਦਸੇ ਵਾਲੀ ਥਾਂ 'ਤੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ 3 ਮਈ ਦਿਨ ਐਤਵਾਰ ਨੂੰ ਪਾਏ ਜਾਣਗੇ | ਉਪਰੰਤ ਦੁਪਹਿਰ 12 ਤੋਂ 1 ਵਜੇ ਤੱਕ ਅੰਤਿਮ ਅਰਦਾਸ ਹੋਵੇਗੀ ਅਤੇ ਗੁਰੂ ਦਾ ਲੰਗਰ ਅਤੁੱਟ ਵਰਤੇਗਾ | ਉਨ੍ਹਾਂ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਨੂੰ ਸੋਗਮਈ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ | ਇਸ ਮੌਕੇ 'ਤੇ ਕੁਲਵਿੰਦਰ ਸਿੰਘ ਹਿੰਮਤਪੁਰਾ, ਰਾਜਿੰਦਰ ਸਿੰਘ ਤੇ ਬਲਵੀਰ ਸਿੰਘ ਪੰਚਾਇਤ ਮੈਂਬਰ, ਹਰਮਨ, ਰਾਜਵੰਤ ਸਿੰਘ ਅਤੇ ਹਰ ਅਵਤਾਰ ਸਿੰਘ ਵੀ