15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਵਿਧਾਇਕ ਰਾਏ ਨੇ ਪਿੰਡ ਮੁਹੰਮਦੀਪੁਰ ਵਿਖੇ ਨਵੀਂ ਅੰਡਰਗਰਾਊਾਡ ਪਾਈਪਲਾਈਨ ਦਾ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 30-04-2026
ਜਖਵਾਲੀ, 29 ਅਪ੍ਰੈਲ (ਨਿਰਭੈ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਬਲਾਕ ਸਰਹਿੰਦ ਦੇ ਪਿੰਡ ਮੁਹੰਮਦੀਪੁਰ ਵਿਖੇ 73.16 ਲੱਖ ਰੁਪਏ ਦੀ ਲਾਗਤ ਨਾਲ ਪਾਈ ਜਾਣ ਵਾਲੀ ਨਵੀਂ ਅੰਡਰਗਰਾਊਾਡ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ | ਇਸ ਕਾਰਜ ਦੇ ਸ਼ੁਰੂ ਹੋਣ ਨਾਲ ਇਲਾਕੇ ਵਿਚ ਖ਼ੁਸ਼ੀ ਦਾ ਮਾਹੌਲ ਹੈ | ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਯਤਨਸ਼ੀਲ ਹੈ | ਜਦੋਂ ਭਗਵੰਤ ਮਾਨ ਸਰਕਾਰ ਹੋਂਦ ਵਿਚ ਆਈ ਸੀ, ਉਸ ਸਮੇਂ ਪੰਜਾਬ ਦੇ ਲੋਕ ਕੇਵਲ 20 ਫ਼ੀਸਦੀ ਨਹਿਰੀ ਪਾਣੀ ਦਾ ਇਸਤੇਮਾਲ ਕਰਦੇ ਸਨ | ਅੱਜ ਚਾਰ ਸਾਲ ਦਾ ਸਮਾਂ ਬੀਤ ਜਾਣ ਉਪਰੰਤ ਕਰੀਬ 80 ਫ਼ੀਸਦੀ ਨਹਿਰੀ ਪਾਣੀ ਪੰਜਾਬ ਵਿਚ ਵਰਤਿਆ ਜਾ ਰਿਹਾ ਹੈ | ਇਸ ਪਾਣੀ ਦੇ ਵਰਤਣ ਨਾਲ ਜਿੱਥੇ ਧਰਤੀ ਹੇਠਲਾ ਪਾਣੀ ਬਚੇਗਾ, ਉੱਥੇ ਹੀ ਸਾਡੀ ਜ਼ਮੀਨ ਦੀ ਤਾਕਤ ਵੱਧੇਗੀ ਅਤੇ ਫ਼ਸਲਾਂ ਦਾ ਝਾੜ ਵਧੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿੱਥੇ ਰਜਵਾਹਿਆਂ ਨੂੰ ਪੱਕਾ ਕੀਤਾ ਗਿਆ ਹੈ, ਉੱਥੇ ਹੀ ਨਹਿਰੀ ਪਾਣੀ ਨੂੰ ਪਿੰਡਾਂ ਦੀਆਂ ਟੇਲਾਂ ਤੱਕ ਪਹੁੰਚਾ ਦਿੱਤਾ ਗਿਆ ਹੈ | ਬਹੁਤ ਸਾਰੇ ਇਲਾਕੇ ਅਜਿਹੇ ਸਨ, ਜਿੱਥੇ ਲੋਕਾਂ ਨੂੰ ਉਮੀਦ ਵੀ ਨਹੀਂ ਸੀ ਕਿ ਉੱਥੇ ਨਹਿਰੀ ਪਾਣੀ ਪਹੁੰਚੇਗਾ | ਉਨ੍ਹਾਂ ਥਾਵਾਂ 'ਤੇ ਵੀ ਪੰਜਾਬ ਸਰਕਾਰ ਨੇ ਨਹਿਰੀ ਪਾਣੀ ਨੂੰ ਪਹੁੰਚਾ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਇਸ ਪਾਈਪ ਲਾਈਨ ਦੇ ਸ਼ੁਰੂ ਹੋਣ ਨਾਲ ਆਸ-ਪਾਸ ਦੇ ਪਿੰਡ, ਜਿਨ੍ਹਾਂ ਵਿਚ ਕੋਟਲਾ ਜੱਟਾਂ, ਮੁਹੰਮਦੀਪੁਰ ਅਤੇ ਸੈਫਲਪੁਰ ਸ਼ਾਮਿਲ ਹਨ, ਨੂੰ ਪੂਰਾ ਲਾਭ ਮਿਲੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਮਨਜੀਤ ਕੌਰ, ਗੁਰਪ੍ਰੀਤ ਸਿੰਘ ਰਿੰਕੂ, ਅਮਰੀਕ ਸਿੰਘ, ਸ਼ਰਨਜੀਤ ਕੌਰ, ਪਰਮਜੀਤ ਕੌਰ, ਗੁਰਪ੍ਰੀਤ ਸਿੰਘ (ਸਾਰੇ ਪੰਚ), ਪਰਮਦੀਪ ਸਿੰਘ, ਭੋਲਾ ਸਿੰਘ, ਅਮਰੀਕ ਸਿੰਘ, ਨਾਹਰ ਸਿੰਘ ਸੈਂਫਲਪੁਰ, ਲਖਵਿੰਦਰ ਜਾਗੋ, ਗੁਰਪ੍ਰੀਤ ਭਿੰਡਰ, ਰਣਵੀਰ ਬਹਿਲੋਲਪੁਰ, ਹਰਸ਼ਦੀਪ ਸ਼ਰਮਾ ਅਤੇ ਗੁਰਦੀਪ ਲਾਲਾ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਡਿਵਾਈਨ ਲਾਈਟ ਸਕੂਲ ਨੂੰ ਇੰਨਰ ਵੀਲ੍ਹ ਕਲੱਬ ਨੇ ਲੈਪਟਾਪ ਦਿੱਤੇ ਅਗਲੀ ਖ਼ਬਰ 9 ਮਿ੍ਤਕ ਸ਼ਰਧਾਲੂਆਂ ਦੀ ਯਾਦ 'ਚ ਹਾਦਸੇ ਵਾਲੀ ਥਾਂ 'ਤੇ 3 ਮਈ ਨੂੰ ਹੋਵੇਗੀ ਅੰਤਿਮ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।