15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਲੋਹਾ ਨਗਰੀ ਵਿਚ 1 ਮਈ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣਨਗੇ

ਪ੍ਰੋਗਰਾਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਆਗੂ ਪ੍ਰਦੀਪ ਗਰਗ, ਦੇਵੀ ਦਿਆਲ ਪਰਾਸ਼ਰ ਅਤੇ ਸੁਭਾਸ਼ ਸਿੰਗਲਾ | ਅਜੀਤ ਤਸਵੀਰ <br/> 30-04-2026
ਮੰਡੀ ਗੋਬਿੰਦਗੜ੍ਹ, 29 ਅਪ੍ਰੈਲ (ਰਾਜੇਸ਼ ਸ਼ਰਮਾ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ 1 ਮਈ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਦੌਰੇ ਨੂੰ ਲੈ ਕੇ ਤਿਆਰੀਆਂ ਤੇਜ਼ ਹੋ ਚੁੱਕੀਆਂ ਹਨ | ਇਸ ਸੰਬੰਧੀ ਭਾਜਪਾ ਦੇ ਸੂਬਾ ਕਾਰਜਕਾਰੀ ਮੈਂਬਰ ਪ੍ਰਦੀਪ ਗਰਗ, ਦੇਵੀ ਦਿਆਲ ਪਰਾਸ਼ਰ ਅਤੇ ਸੁਭਾਸ਼ ਸਿੰਗਲਾ ਨੇ ਦੱਸਿਆ ਕਿ ਮਹਾਰਾਜਾ ਅਗਰਸੈਨ ਭਵਨ ਵਿਚ ਦੁਪਹਿਰ 2 ਵਜੇ ਇੰਡਸਟਰੀਅਲ ਮੀਟ ਕਰਵਾਈ ਜਾਵੇਗੀ | ਇਸ ਮੀਟ ਵਿਚ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਦੇ ਲੋਹਾ ਉਦਯੋਗਪਤੀ, ਵਪਾਰੀ ਅਤੇ ਵੱਖ-ਵੱਖ ਐਸੋਸੀਏਸ਼ਨਾਂ ਦੇ ਮੈਂਬਰ ਸ਼ਾਮਿਲ ਹੋਣਗੇ | ਮੀਟ ਦੌਰਾਨ ਰੋਲਿੰਗ ਮਿਲਾਂ, ਇੰਡਕਸ਼ਨ ਫਰਨੇਸ ਅਤੇ ਸਕਰੈਪ ਵਪਾਰੀਆਂ ਦੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨੂੰ ਇਕ ਮੰਗ ਪੱਤਰ ਸੌਂਪਿਆ ਜਾਵੇਗਾ, ਜਿਸ ਵਿਚ ਖ਼ਾਸ ਤੌਰ 'ਤੇ ਜੀ.ਐਸ.ਟੀ ਨਾਲ ਜੁੜੀਆਂ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਜਾਣਗੀਆਂ | ਆਗੂਆਂ ਨੇ ਕਿਹਾ ਕਿ ਵਪਾਰੀ ਟੈਕਸ ਦੇਣ ਤੋਂ ਨਹੀਂ ਘਬਰਾਉਂਦੇ, ਪਰ ਅਧਿਕਾਰੀਆਂ ਦੇ ਮਨਮਾਨੇ ਰਵੱਈਏ ਕਾਰਨ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਕੇਂਦਰੀ ਅਤੇ ਸੂਬੇ ਦੇ ਜੀ.ਐਸ.ਟੀ ਅਧਿਕਾਰੀਆਂ ਵਲੋਂ ਛਾਪੇਮਾਰੀ ਅਤੇ ਗਿ੍ਫ਼ਤਾਰੀ ਦੇ ਡਰ ਨਾਲ ਉਦਯੋਗ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਨਾਲ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ | ਇਸ ਮੀਟ ਰਾਹੀਂ ਉਦਯੋਗਪਤੀਆਂ ਨੂੰ ਆਪਣੀ ਗੱਲ ਸਿੱਧੀ ਸਰਕਾਰ ਤੱਕ ਪਹੁੰਚਾਉਣ ਦਾ ਮੌਕਾ ਮਿਲੇਗਾ | ਇਸ ਸਮਾਗਮ ਵਿਚ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣਗੇ | ਆਗੂਆਂ ਨੇ ਉਮੀਦ ਜਤਾਈ ਕਿ ਇਸ ਮੀਟ ਨਾਲ ਉਦਯੋਗਪਤੀਆਂ ਦੀਆਂ ਮੁੱਖ ਸਮੱਸਿਆਵਾਂ ਦਾ ਹੱਲ ਨਿਕਲੇਗਾ ਅਤੇ ਕਾਰੋਬਾਰ ਨੂੰ ਰਾਹਤ ਮਿਲੇਗੀ |
ਪਿਛਲੀ ਖ਼ਬਰ ਡਿਵਾਈਨ ਲਾਈਟ ਸਕੂਲ ਨੂੰ ਇੰਨਰ ਵੀਲ੍ਹ ਕਲੱਬ ਨੇ ਲੈਪਟਾਪ ਦਿੱਤੇ ਅਗਲੀ ਖ਼ਬਰ ਡਿਵਾਈਨ ਲਾਈਟ ਸਕੂਲ ਨੂੰ ਇੰਨਰ ਵੀਲ੍ਹ ਕਲੱਬ ਨੇ ਲੈਪਟਾਪ ਦਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।