ਸੰਘੋਲ, 29 ਅਪ੍ਰੈਲ (ਗੁਰਨਾਮ ਸਿੰਘ ਚੀਨਾ)-ਪੂਰਨਮਾਸ਼ੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰਾ ਵਾਲਿਆਂ ਦੇ ਅਸਥਾਨ ਗੁਰਦੁਆਰਾ ਭੋਰਾ ਸਾਹਿਬ ਵਿਖੇ ਮਹੀਨਾਵਾਰ ਸਮਾਗਮ 1 ਮਈ ਨੂੰ ਸਵੇਰੇ 10 ਤੋਂ ਲੈ ਕੇ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸੰਤ ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਦੌਰਾਨ ਬਾਬਾ ਸੁਖਵੀਰ ਸਿੰਘ ਕੰਧੋਲੇ ਵਾਲੇ ਅਤੇ ਬਾਬਾ ਮਨਜੋਤ ਸਿੰਘ ਬਡਰੁੱਖਾਂ ਵਾਲੇ ਗੁਰਬਾਣੀ ਕੀਰਤਨ, ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਦਾ ਰਹੇਗਾ |