15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਪਾਰਟੀ

ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਜਥੇਦਾਰ ਅਵਤਾਰ ਸਿੰਘ ਰਿਆ, ਇੰਜ. ਸੁਖਮਿੰਦਰ ਸਿੰਘ ਅਤੇ ਹੋਰ | ਅਜੀਤ ਤਸਵੀਰ <br/> 01-05-2026
ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਦੀ ਸੇਵਾ ਮੁਕਤੀ ਮੌਕੇ ਕਾਲਜ ਵਿਖੇ ਇਕ ਯਾਦਗਾਰ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਨੇ ਡਾ. ਕਸ਼ਮੀਰ ਸਿੰਘ ਦੀਆਂ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਨੇ ਕਾਲਜ ਨੂੰ ਨਵੀਆਂ ਉਚਾਈਆਂ 'ਤੇ ਪਹੁੰਚਾਇਆ ਹੈ | ਸਕੱਤਰ ਵਿੱਦਿਆ, ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਸ਼੍ਰੋਮਣੀ ਕਮੇਟੀ ਤੇ ਕਾਲਜ ਦੀ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਇੰਜੀ. ਸੁਖਮਿੰਦਰ ਸਿੰਘ ਨੇ ਡਾ. ਕਸ਼ਮੀਰ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਪਿ੍ੰਸੀਪਲ ਵਜੋਂ ਕਾਰਜਕਾਲ ਬਹੁਤ ਹੀ ਸ਼ਲਾਘਾਯੋਗ ਰਿਹਾ ਹੈ | ਖ਼ਾਲਸਾ ਕਾਲਜ ਪਟਿਆਲਾ ਦੇ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਆਪਣੀਆਂ ਸੁਨਹਿਰੀ ਯਾਦਾਂ ਸਾਂਝੀਆਂ ਕਰਦਿਆਂ ਪਿ੍ੰਸੀਪਲ ਸਾਹਿਬ ਨੂੰ ਸ਼ੁੱਭਕਾਮਨਾਵਾਂ ਪ੍ਰਦਾਨ ਕੀਤੀਆਂ | ਵਰਨਣਯੋਗ ਹੈ ਕਿ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਦੇ ਕਾਰਜਕਾਲ ਦੌਰਾਨ ਕਾਲਜ ਨੂੰ ਨੈਕ ਵਲੋਂ ਲਗਾਤਾਰ ਤੀਸਰੀ ਵਾਰ 'ਏ' ਗਰੇਡ ਪ੍ਰਾਪਤ ਹੋਇਆ, ਅਟੌਨੋਮਸ ਦਰਜੇ ਵਿਚ ਵਾਧਾ ਹੋਇਆ, ਪੰਜਾਬ ਸਟੇਟ ਕਾਊਾਸਲ ਫਾਰ ਐਗਰੀਕਲਚਰ ਐਜੂਕੇਸ਼ਨ ਵਲੋਂ ਮਾਨਤਾ ਮਿਲੀ, ਭਾਰਤ ਸਰਕਾਰ ਦੇ ਡੀ.ਬੀ.ਟੀ. ਮੰਤਰਾਲੇ ਦੀ ਸਕੀਮ ਤਹਿਤ 'ਸਟਾਰ ਕਾਲਜ' ਦਾ ਮਾਣਮੱਤਾ ਦਰਜਾ ਮਿਲਿਆ, ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲਿਆਂ ਵਿਚ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ ਜਿੱਤੀ, ਖੇਡਾਂ ਦੇ ਖੇਤਰ ਵਿਚ ਅੰਤਰਰਾਸ਼ਟਰੀ ਪੱਧਰ ਤੱਕ ਨਾਮ ਚਮਕਾਇਆ ਆਦਿ ਅਨੇਕਾਂ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕੀਤੀਆਂ | ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਡਾ. ਕਸ਼ਮੀਰ ਸਿੰਘ ਦੀ ਦੂਰ-ਦਰਸ਼ੀ ਅਗਵਾਈ ਨੇ ਕਾਲਜ ਨੂੰ ਹਰ ਖੇਤਰ ਵਿਚ ਨਵੀਆਂ ਉਚਾਈਆਂ ਤੱਕ ਪਹੁੰਚਾਇਆ ਹੈ ਅਤੇ ਉਨ੍ਹਾਂ ਦੇ ਉੱਚ ਆਦਰਸ਼, ਸਮਰਪਣ ਅਤੇ ਸੇਵਾ ਭਾਵਨਾ ਦੀ ਮਿਸਾਲ ਹਮੇਸ਼ਾ ਕਾਲਜ ਪਰਿਵਾਰ ਲਈ ਪ੍ਰੇਰਣਾ ਦਾ ਸਰੋਤ ਬਣੀ ਰਹੇਗੀ | ਕਾਲਜ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ ਨੇ ਸਮਾਗਮ ਵਿਚ ਪਹੁੰਚੇ ਸਭ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਪਿ੍ੰਸੀਪਲ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਨਾਨ-ਟੀਚਿੰਗ ਸਟਾਫ ਵਲੋਂ ਜਸਵਿੰਦਰ ਕੌਰ ਨੇ ਵੀ ਪਿ੍ੰਸੀਪਲ ਨੂੰ ਮੁਬਾਰਕਬਾਦ ਪੇਸ਼ ਕੀਤੀ | ਸਮਾਗਮ ਦੌਰਾਨ ਡਾ. ਕਸ਼ਮੀਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਡਾ. ਕਸ਼ਮੀਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਸਭ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗੇ ਸਮਝਦੇ ਹਨ ਕਿ ਉਨ੍ਹਾਂ ਨੂੰ ਫ਼ਤਹਿਗੜ੍ਹ ਸਾਹਿਬ ਦੀ ਮੁਕੱਦਸ ਧਰਤੀ 'ਤੇ ਸਥਿਤ ਮਾਤਾ ਗੁਜਰੀ ਕਾਲਜ ਵਿਖੇ ਲੰਮੇ ਸਮੇਂ ਤੱਕ ਸੇਵਾ ਕਰਨ ਦਾ ਮੌਕਾ ਮਿਲਿਆ | ਸਮਾਗਮ ਉਪਰੰਤ ਕਾਲਜ ਮੈਨੇਜਮੈਂਟ ਵਲੋਂ ਡਾ. ਬਿਕਰਮਜੀਤ ਸਿੰਘ ਨੂੰ ਪਿ੍ੰਸੀਪਲ ਦਾ ਚਾਰਜ ਸੌਂਪਿਆ ਗਿਆ | ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਡਾ. ਕਸ਼ਮੀਰ ਸਿੰਘ ਦੇ ਧਰਮ ਪਤਨੀ ਤਰਵਿੰਦਰਜੀਤ ਕੌਰ ਅਜਨਾਲਾ, ਸ਼੍ਰੋਮਣੀ ਸਾਹਿਤਕਾਰ ਪ੍ਰੋ. ਅੱਛਰੂ ਸਿੰਘ, ਡਾ. ਸਵਰਨਜੀਤ ਕੌਰ ਉੱਭਾ, ਡਾ. ਪਰਮਿੰਦਰ ਕੌਰ ਰੰਧਾਵਾ, ਡਾ. ਹਰਮਿੰਦਰ ਸਿੰਘ, ਪ੍ਰੋ. ਨਵਜੀਤ ਕੌਰ, ਪਿ੍ੰਸੀਪਲ ਡਾ. ਰਮਨਜੀਤ ਕੌਰ, ਸਮੂਹ ਸਟਾਫ਼ ਮੈਂਬਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ |
ਪਿਛਲੀ ਖ਼ਬਰ ਬੁੱਗਾ ਕਲਾਂ ਖ਼ਰੀਦ ਕੇਂਦਰ 'ਚ ਦੁਕਾਨਾਂ ਦੀ ਉਸਾਰੀ ਨੂੰ ਲੈ ਕੇ ਦੋ ਧਿਰਾਂ 'ਚ ਵੱਡਾ ਤਕਰਾਰ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਨੇ ਬਿਜਲੀ ਕੱਟਾਂ ਦੇ ਵਿਰੋਧ 'ਚ ਐੱਸ. ਡੀ. ਐੱਮ. ਦਫ਼ਤਰ ਸਾਹਮਣੇ ਦਿੱਤਾ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।