12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਆਮ ਲੋਕਾਂ ਨੂੰ ਜਨਗਣਨਾ 'ਚ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਗਿਣਤੀਕਾਰਾਂ ਨੂੰ ਸਹਿਯੋਗ ਕਰਨ ਦੀ ਅਪੀਲ

ਜਨਗਣਨਾ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੈਰਾਥਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਦੇ ਹੋਏ ਐਸ.ਡੀ.ਐਮ. ਸੂਬਾ ਸਿੰਘ ਤੇ ਹੋਰ | ਤਸਵੀਰ: ਕਰਨ <br/> 01-05-2026
ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਨਗਣਨਾ 2027 ਤਹਿਤ ਚਲੋ ਨਿਭਾਈਏ ਆਪਣੀ ਜ਼ਿੰਮੇਵਾਰੀ, ਕਰੀਏ ਜਨਗਣਨਾ ਵਿਚ ਭਾਗੀਦਾਰੀ ਵਿਚ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਜਨਗਣਨਾ ਵਿਚ ਯਕੀਨੀ ਭਾਗੀਦਾਰੀ ਲਈ ਜ਼ਿਲ੍ਹਾ ਖੇਡ ਦਫ਼ਤਰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਤੋਂ ਵਿਸ਼ੇਸ਼ ਮੈਰਾਥਨ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਐਸ.ਡੀ.ਐਮ. ਸੂਬਾ ਸਿੰਘ ਨੇ ਹਰੀ ਝੰਡੀ ਵਿਖਾਈ | ਨੌਜਵਾਨ ਵਰਗ ਨੇ ਮੈਰਾਥਨ ਵਿਚ ਸ਼ਮੂਲੀਅਤ ਕਰਕੇ ਹਰ ਵਰਗ ਦੇ ਲੋਕਾਂ ਨੂੰ ਜਨਗਣਨਾ 'ਮੇਰੀ ਭਾਗੀਦਾਰ-ਮੇਰਾ ਮਾਣ' ਦਾ ਸੁਨੇਹਾ ਦਿੱਤਾ | ਇਸ ਮੌਕੇ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸੂਬਾ ਸਿੰਘ ਨੇ ਦੱਸਿਆ ਕਿ ਸਵੈ ਗਣਨਾ 30 ਅਪ੍ਰੈਲ ਤੋਂ 14 ਮਈ ਤੱਕ ਹੋਵੇਗੀ | ਜਿਸ ਦੇ ਵਿਚ ਹਰੇਕ ਨਾਗਰਿਕ ਨੂੰ ਆਪਣੀ ਭਾਗੀਦਾਰੀ ਯਕੀਨੀ ਬਣਾਉਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿਚ ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ 15 ਮਈ ਤੋਂ 13 ਜੂਨ ਤੱਕ ਹੋਵੇਗੀ | ਉਨ੍ਹਾਂ ਦੱਸਿਆ ਕਿ ਜਨਗਣਨਾ ਅਧਿਨਿਯਮ 1948 ਦੇ ਤਹਿਤ ਹਰੇਕ ਨਾਗਰਿਕ ਲਈ ਇਹ ਜ਼ਰੂਰੀ ਹੈ ਕਿ ਉਹ ਗਿਣਤੀਕਾਰਾਂ ਨੂੰ ਆਪਣੀ ਸਹੀ ਜਾਣਕਾਰੀ ਮੁਹੱਈਆ ਕਰਵਾਏ | ਇਸ ਵਿਚ ਹਰ ਘਰ ਮਾਈਨੇ ਰੱਖਦਾ ਹੈ | ਐਸ.ਡੀ.ਐਮ ਨੇ ਦੱਸਿਆ ਕਿ ਪਹਿਲੀ ਵਾਰ ਜਨਗਣਨਾ ਡਿਜੀਟਲ ਢੰਗ ਨਾਲ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਸਵੈ ਗਣਨਾ ਕਰਨ ਨਾਲ ਜਿੱਥੇ ਵਿਅਕਤੀ ਆਪਣੀ ਸਹੀ ਜਾਣਕਾਰੀ ਦਰਜ ਕਰ ਸਕੇਗਾ, ਉੱਥੇ ਹੀ ਘਰਾਂ ਵਿਚ ਆਉਣ ਵਾਲੇ ਗਿਣਤੀਕਾਰਾਂ ਦਾ ਸਮਾਂ ਵੀ ਬਚੇਗਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਾਗਰਿਕਾਂ ਨੂੰ ਦਿੱਤੇ ਗਏ ਇਸ ਮੌਕੇ ਦਾ ਹਰੇਕ ਨਾਗਰਿਕ ਨੂੰ ਲਾਭ ਉਠਾਉਣਾ ਚਾਹੀਦਾ ਹੈ ਅਤੇ ਜਨਗਣਨਾ 2027 ਵਿਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ | ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਮਨਦੀਪ ਕੌਂਸਲ, ਕੋਚ ਰਾਹੁਲਦੀਪ ਸਿੰਘ ਸਮੇਤ ਖਿਡਾਰੀ ਅਤੇ ਨੌਜਵਾਨ ਹਾਜ਼ਰ ਸਨ |
ਪਿਛਲੀ ਖ਼ਬਰ ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਇੰਟਰ ਹਾਊਸ ਕ੍ਰਾਸ ਕੰਟਰੀ ਦੌੜ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੰਜਾਬ ਸਰਕਾਰ ਦੀਆਂ ਨਾਕਾਮ ਨੀਤੀਆਂ ਤੋਂ ਲੋਕ ਤੰਗ-ਕੁਲਜੀਤ ਸਿੰਘ ਨਾਗਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।