12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਜੱਜ ਖਿਆਤੀ ਗੋਇਲ ਤੇ ਜੱਜ ਸੁਦੀਪਾ ਕੌਰ ਦੇ ਤਬਾਦਲੇ ਮੌਕੇ ਬਾਰ ਐਸੋਸੀਏਸ਼ਨ ਅਮਲੋਹ ਨੇ ਕਰਵਾਇਆ ਵਿਦਾਇਗੀ ਸਮਾਰੋਹ

ਜੱਜ ਖਿਆਤੀ ਗੋਇਲ ਅਤੇ ਜੱਜ ਸੁਦੀਪਾ ਕੌਰ ਦਾ ਸਨਮਾਨ ਕਰਦੇ ਹੋਏ ਬਾਰ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਸਤਨਾਮ ਸਿੰਘ ਭਗੜਾਣਾ ਅਤੇ ਵਕੀਲ | ਤਸਵੀਰ: ਕੇਵਲ ਸਿੰਘ <br/> 01-05-2026
ਅਮਲੋਹ, 30 ਅਪ੍ਰੈਲ (ਕੇਵਲ ਸਿੰਘ)-ਬਾਰ ਐਸੋਸੀਏਸ਼ਨ ਅਮਲੋਹ ਵਲੋਂ ਮਾਨਯੋਗ ਜੱਜ ਸਾਹਿਬਾਨ ਦੇ ਤਬਾਦਲੇ ਮੌਕੇ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਜੱਜ ਖਿਆਤੀ ਗੋਇਲ ਅਤੇ ਜੱਜ ਸੁਦੀਪਾ ਕੌਰ, ਜਿਨ੍ਹਾਂ ਦਾ ਹਾਲ ਹੀ ਵਿਚ ਤਬਾਦਲਾ ਹੋਇਆ ਹੈ, ਨੂੰ ਵਿਦਾਇਗੀ ਦਿੱਤੀ ਗਈ | ਸਮਾਗਮ ਦੌਰਾਨ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭਗੜਾਣਾ ਨੇ ਜੱਜ ਸਾਹਿਬਾਨ ਦੀਆਂ ਸੇਵਾਵਾਂ ਦੀ ਭਰਪੂਰ ਸਰਾਹਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ | ਉਨ੍ਹਾਂ ਦੀ ਨਿਸ਼ਠਾ, ਇਮਾਨਦਾਰੀ ਅਤੇ ਨਿਰਪੱਖ ਫ਼ੈਸਲੇ ਹਮੇਸ਼ਾ ਯਾਦ ਰਹਿਣਗੇ | ਉਨ੍ਹਾਂ ਨੇ ਕਿਹਾ ਕਿ ਜੱਜ ਸਾਹਿਬਾਨ ਦਾ ਸਹਿਯੋਗੀ ਰਵੱਈਆ ਅਤੇ ਕਾਨੂੰਨੀ ਸਮਝ ਬਾਰ ਅਤੇ ਬੈਂਚ ਵਿਚਕਾਰ ਸਾਂਝ ਨੂੰ ਹੋਰ ਮਜ਼ਬੂਤ ਬਣਾਉਂਦਾ ਰਿਹਾ | ਇਸ ਮੌਕੇ ਬਾਰ ਦੇ ਹੋਰ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਵੀ ਉਨ੍ਹਾਂ ਨੂੰ ਭਵਿੱਖ ਲਈ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਸ.ਸ.ਸ. ਸਕੂਲ ਘੁਮੰਡਗੜ੍ਹ 'ਚ ਬਿਜ਼ਨਸ ਬਲਾਸਟਰ ਮੇਲਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।