12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ

ਹਜ਼ੂਰੀ ਰਾਗੀ ਭਾਈ ਆਕਾਸ਼ਦੀਪ ਸਿੰਘ ਦਾ ਜਥਾ ਸੰਗਤਾਂ ਨੂੰ ਗੁਰਬਾਣੀ ਸ਼ਬਦ ਕੀਰਤਨ ਸਰਵਣ ਕਰਵਾਉਣ ਸਮੇਂ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਸਮਾਪਤੀ ਦੀ ਅਰਦਾਸ ਕਰਦੇ ਹੋਏ | ਤਸਵੀਰਾਂ: ਕਰਨ <br/> 01-05-2026
ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਆਕਾਸ਼ਦੀਪ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ | ਸਮਾਗਮ ਦੀ ਸਮਾਪਤੀ ਦੀ ਅਰਦਾਸ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਵਲੋਂ ਕੀਤੀ ਗਈ | ਉਪਰੰਤ ਗੁਰਮਤ ਵਿਚਾਰਾਂ ਦੀ ਸਾਂਝ ਪਾਈ ਗਈ | ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਕਿਹਾ ਕਿ ਸਾਨੂੰ ਗੁਰੂ ਅਮਰਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੀ ਜ਼ਿੰਦਗੀ ਵਿਚ ਅਪਣਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਸੇਵਾ, ਨਿਮਰਤਾ ਅਤੇ ਸਮਾਨਤਾ ਦਾ ਸੰਦੇਸ਼ ਦਿੱਤਾ, ਜਿਸ ਨੂੰ ਅਮਲ ਵਿਚ ਲਿਆ ਕੇ ਹੀ ਅਸੀਂ ਸੱਚੇ ਸਿੱਖ ਬਣ ਸਕਦੇ ਹਾਂ | ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਣ, ਮਨੁੱਖਤਾ ਦੀ ਭਲਾਈ ਲਈ ਯਤਨ ਕਰਨ ਅਤੇ ਗੁਰਬਾਣੀ ਨਾਲ ਜੁੜ ਕੇ ਆਪਣੀ ਆਤਮਿਕ ਉੱਨਤੀ ਕਰਨ ਦੀ ਅਪੀਲ ਕੀਤੀ | ਸਮਾਗਮ ਦੌਰਾਨ ਗੁਰਦੀਪ ਸਿੰਘ ਕੰਗ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਉਨ੍ਹਾਂ ਨੇ ਕਿਹਾ ਕਿ ਗੁਰੂ ਅਮਰਦਾਸ ਜੀ ਦੀਆਂ ਸਿੱਖਿਆਵਾਂ ਸਾਨੂੰ ਮਨੁੱਖਤਾ ਦੀ ਸੇਵਾ ਅਤੇ ਸੱਚੇ ਜੀਵਨ ਵੱਲ ਪ੍ਰੇਰਿਤ ਕਰਦੀਆਂ ਹਨ | ਇਸ ਮੌਕੇ ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਸੁਖਦੇਵ ਸਿੰਘ ਕੋਟਾ, ਪਿ੍ਤਪਾਲ ਸਿੰਘ ਮੀਤ ਮੈਨੇਜਰ, ਕੁਲਵਿੰਦਰ ਸਿੰਘ ਚੀਮਾ ਮੈਨੇਜਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਹਰਜੀਤ ਸਿੰਘ ਰਿਕਾਰਡ ਕੀਪਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਮੁੱਖ ਮੰਤਰੀ ਸੈਣੀ ਦੇ ਦੌਰੇ ਤੋਂ ਪਹਿਲਾਂ ਜ਼ਿਲ੍ਹਾ ਪੁਲਿਸ ਮੁਖੀ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਅਗਲੀ ਖ਼ਬਰ ਜੱਜ ਖਿਆਤੀ ਗੋਇਲ ਤੇ ਜੱਜ ਸੁਦੀਪਾ ਕੌਰ ਦੇ ਤਬਾਦਲੇ ਮੌਕੇ ਬਾਰ ਐਸੋਸੀਏਸ਼ਨ ਅਮਲੋਹ ਨੇ ਕਰਵਾਇਆ ਵਿਦਾਇਗੀ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।