11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਡਿਵਾਈਨ ਲਾਈਟ ਸਕੂਲ 'ਚ ਮਜ਼ਦੂਰ ਦਿਵਸ ਤੇ ਬੱਚਿਆਂ ਨੇ ਜਾਣਿਆ ਕਿਰਤ ਦਾ ਮਹੱਤਵ

ਅਜੀਤ ਡੈਸਕ 01-05-2026
ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਖੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਮੌਕੇ ਸਵੇਰ ਦੀ ਸਭਾ ਦਾ ਪ੍ਰਬੰਧ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਕਿਰਤ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਸੀ | ਪ੍ਰੋਗਰਾਮ ਦੀ ਸ਼ੁਰੂਆਤ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਪ੍ਰਭਾਵਸ਼ਾਲੀ ਨੁੱਕੜ ਨਾਟਕ ਨਾਲ ਹੋਈ | ਨਾਟਕ ਰਾਹੀਂ ਬੱਚਿਆਂ ਨੇ ਦਿਖਾਇਆ ਕਿ ਕਿਵੇਂ ਇਕ ਮਜ਼ਦੂਰ ਸਵੇਰ ਤੋਂ ਸ਼ਾਮ ਤੱਕ ਸਖ਼ਤ ਮਿਹਨਤ ਕਰਕੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਂਦਾ ਹੈ, ਨਾਲ ਹੀ ਮਜ਼ਦੂਰਾਂ ਦੇ ਕਾਨੂੰਨੀ ਹੱਕਾਂ ਅਤੇ ਕੰਮ ਦੇ ਘੰਟਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ¢ ਨਾਟਕ ਦੀ ਪੇਸ਼ਕਾਰੀ ਨੇ ਮੌਜੂਦ ਸਾਰਿਆਂ ਨੂੰ ਭਾਵੁਕ ਕਰ ਦਿੱਤਾ | ਇਸ ਉਪਰੰਤ ਵਿਦਿਆਰਥੀਆਂ ਨੇ ਕਿਰਤ ਦੀ ਮਹਾਨਤਾ ਨੂੰ ਵਿਹਾਰਕ ਰੂਪ ਦਿੰਦਿਆਂ ਸਕੂਲ ਦੇ ਸਫ਼ਾਈ ਸੇਵਕਾਂ, ਮਾਲੀਆਂ, ਸੁਰੱਖਿਆ ਕਰਮਚਾਰੀਆਂ ਤੇ ਹੋਰ ਸਹਾਇਕ ਸਟਾਫ਼ ਨੂੰ ਮੰਚ 'ਤੇ ਬੁਲਾ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ | ਬੱਚਿਆਂ ਨੇ ਆਪਣੇ ਹੱਥੀਂ ਬਣਾਏ ਗ੍ਰੀਟਿੰਗ ਕਾਰਡ ਦੇ ਕੇ ਉਨ੍ਹਾਂ ਦਾ ਧੰਨਵਾਦ ਕੀਤਾ | ਸਕੂਲ ਦੇ ਸਕੱਤਰ-ਕਮ-ਖ਼ਜ਼ਾਨਚੀ ਪਿ੍ਆ ਅਰੋੜਾ ਨੇ ਕਿਹਾ ਕਿ ਕਿਤਾਬੀ ਗਿਆਨ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਦੇਣਾ ਸਕੂਲ ਦਾ ਮੁੱਖ ਫ਼ਰਜ਼ ਹੈ | ਇਸ ਮੌਕੇ ਸਕੂਲ ਸਟਾਫ਼ ਅਤੇ ਕਰਮਚਾਰੀਆਂ ਨੂੰ ਸਕੱਤਰ-ਕਮ-ਖ਼ਜ਼ਾਨਚੀ ਪਿ੍ਆ ਅਰੋੜਾ ਤੇ ਪਿ੍ੰਸੀਪਲ ਡਾ. ਬਬੀਤਾ ਚੋਪੜਾ ਵਲੋਂ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਮੁੱਖ ਮੰਤਰੀ ਸੈਣੀ ਦੇ ਦੌਰੇ ਤੋਂ ਪਹਿਲਾਂ ਜ਼ਿਲ੍ਹਾ ਪੁਲਿਸ ਮੁਖੀ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਅਗਲੀ ਖ਼ਬਰ ਸ.ਸ.ਸ. ਸਕੂਲ ਘੁਮੰਡਗੜ੍ਹ 'ਚ ਬਿਜ਼ਨਸ ਬਲਾਸਟਰ ਮੇਲਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।