11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ 6 ਮੈਂਬਰੀ ਪਾਰਲੀਮੈਂਟ ਬੋਰਡ ਦਾ ਐਲਾਨ

ਅਜੀਤ ਡੈਸਕ 01-05-2026
ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 6 ਮੈਂਬਰੀ ਪਾਰਲੀਮੈਂਟ ਬੋਰਡ ਦਾ ਗਠਨ ਕਰ ਦਿੱਤਾ ਗਿਆ ਹੈ | ਇਸ ਪਾਰਲੀਮੈਂਟ ਬੋਰਡ ਨੂੰ ਆਪਣੀ ਪਾਰਟੀ ਨਾਲ ਸੰਬੰਧਿਤ ਉਮੀਦਵਾਰਾਂ ਦੀ ਚੋਣ ਕਰਨ ਦੇ ਨਾਲ-ਨਾਲ, ਪੰਜਾਬ ਵਿਚ ਸਮੁੱਚੀਆਂ ਪੰਥਕ ਤੇ ਕੌਮੀ ਪਾਰਟੀਆਂ ਦਾ ਸਾਂਝਾ ਮੁਹਾਜ਼ ਬਣਨ ਲਈ ਦੂਸਰੀਆਂ ਪਾਰਟੀਆਂ ਦੇ ਆਗੂਆਂ ਨਾਲ ਕੀਤੇ ਜਾਣ ਵਾਲੇ ਸਮਝੌਤਿਆਂ ਅਤੇ ਅਗਲੀ ਰਣਨੀਤੀ ਲਈ ਵੀ ਪੰਥਕ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਨ ਦਾ ਅਧਿਕਾਰ ਵੀ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਇਸ ਪਾਰਲੀਮੈਂਟ ਬੋਰਡ ਵਿਚ ਇਮਾਨ ਸਿੰਘ ਮਾਨ ਕਾਰਜਕਾਰੀ ਪ੍ਰਧਾਨ ਦੀ ਅਗਵਾਈ ਹੇਠ ਦੂਸਰੇ ਮੈਂਬਰ ਪ੍ਰੋ. ਮਹਿੰਦਰਪਾਲ ਸਿੰਘ, ਹਰਪਾਲ ਸਿੰਘ ਬਲੇਰ, ਕੁਸ਼ਲ ਪਾਲ ਸਿੰਘ ਮਾਨ, ਡਾ. ਹਰਜਿੰਦਰ ਸਿੰਘ ਜੱਖੂ ਅਤੇ ਕੁਲਦੀਪ ਸਿੰਘ ਭਾਗੋਵਾਲ ਸਮੂਹਿਕ ਤੌਰ ਤੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ | ਸ. ਟਿਵਾਣਾ ਨੇ ਪਾਰਲੀਮੈਂਟ ਬੋਰਡ ਦੇ ਮੈਂਬਰਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਮੀਦ ਪ੍ਰਗਟਾਈ ਕਿ ਉਹ ਪਾਰਟੀ ਵਲੋਂ ਮਿਲੀ ਵੱਡੀ ਜ਼ਿੰਮੇਵਾਰੀ ਨੂੰ ਸਮੂਹਿਕ ਤੌਰ ਤੇ ਬਾਖ਼ੂਬੀ ਪੂਰਨ ਕਰਨਗੇ ਅਤੇ ਹੋਣ ਵਾਲੇ ਸਿਆਸੀ ਸਮਝੌਤਿਆਂ ਦੀ ਜ਼ਿੰਮੇਵਾਰੀ ਵੀ ਤਨਦੇਹੀ ਨਾਲ ਨਿਭਾਉਂਦੇ ਹੋਏ ਬਣਨ ਜਾ ਰਹੇ ਸਾਂਝੇ ਪੰਥਕ ਮੁਹਾਜ਼ ਦੀ ਸੋਚ ਅਨੁਸਾਰ ਅਗਲੀ ਪੰਜਾਬ ਦੀ ਸਿਆਸੀ ਰਣਨੀਤੀ ਨੂੰ ਸ਼ਾਨਦਾਰ ਫ਼ਤਿਹ ਵਿਚ ਬਦਲਣ ਲਈ ਆਪਣੀ ਭੂਮਿਕਾ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਆਸੀ ਮਾਹੌਲ ਨੂੰ ਕੌਮ ਪੱਖੀ ਮਾਹੌਲ ਤਿਆਰ ਕਰਨ ਅਤੇ ਪਾਰਟੀ ਵਲੋਂ ਖੜ੍ਹੇ ਕੀਤੇ ਜਾਣ ਵਾਲੇ ਉਮੀਦਵਾਰਾਂ ਦੀ ਸਹੀ ਢੰਗ ਨਾਲ ਯੋਗ ਚੋਣ ਕਰਨ ਸੰਬੰਧੀ ਹੀ 6 ਮੈਂਬਰੀ ਪਾਰਲੀਮੈਂਟ ਬੋਰਡ ਦਾ ਗਠਨ ਕੀਤਾ ਗਿਆ ਹੈ |
ਪਿਛਲੀ ਖ਼ਬਰ ਵਜੀਫ਼ਾ ਪ੍ਰੀਖਿਆ-2025 'ਚ ਚੁਣੇ ਗਏ ਵਿਦਿਆਰਥੀ ਦਾ ਸਟਾਫ਼ ਵਲੋਂ ਸਨਮਾਨ ਅਗਲੀ ਖ਼ਬਰ ਮੁੱਖ ਮੰਤਰੀ ਸੈਣੀ ਦੇ ਦੌਰੇ ਤੋਂ ਪਹਿਲਾਂ ਜ਼ਿਲ੍ਹਾ ਪੁਲਿਸ ਮੁਖੀ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।