11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਮਜ਼ਦੂਰ ਦਿਵਸ ਮਨਾਇਆ

ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਮਨਾਏ ਮਜ਼ਦੂਰ ਦਿਵਸ ਮੌਕੇ ਸਕੂਲੀ ਵਿਦਿਆਰਥੀ ਸਟਾਫ਼ ਅਤੇ ਹੋਰ ਕਰਮਚਾਰੀਆਂ ਨਾਲ | ਤਸਵੀਰ: ਜੋਗਿੰਦਰ ਪਾਲ <br/> 01-05-2026
ਖਮਾਣੋਂ, 30 ਅਪ੍ਰੈਲ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਮਜ਼ਦੂਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਦੀ ਪ੍ਰਾਰਥਨਾ ਸਭਾ ਵਿਚ ਸਾਰੇ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਸੱਦਾ ਦਿੱਤਾ ਗਿਆ | ਵਿਦਿਆਰਥੀਆਂ ਨੇ ਆਪਣੇ ਮਿਹਨਤੀ ਕਰਮਚਾਰੀਆਂ ਪ੍ਰਤੀ ਧੰਨਵਾਦ ਪ੍ਰਗਟਾਉਂਦੇ ਹੋਏ ਭਾਵਪੂਰਨ ਭਾਸ਼ਣ ਪੇਸ਼ ਕੀਤੇ ਅਤੇ ਸੁੰਦਰ ਕਵਿਤਾਵਾਂ ਰਾਹੀਂ ਉਨ੍ਹਾਂ ਦਾ ਸਤਿਕਾਰ ਕੀਤਾ | ਨੰਨੇ-ਮੁੰਨੇ ਬੱਚਿਆਂ ਵਲੋਂ ਪੇਸ਼ ਕੀਤੀ ਗਈ ਸਕਿੱਟ ਨੇ ਸਭ ਦਾ ਮਨ ਮੋਹ ਲਿਆ, ਜਿਸ ਵਿਚ ਮਜ਼ਦੂਰਾਂ ਦੀ ਮਹੱਤਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ | ਇਸ ਦੇ ਨਾਲ ਹੀ ਬੱਚਿਆਂ ਨੇ ਆਪਣੇ ਹੱਥਾਂ ਨਾਲ ਬਣਾਏ ਸੁੰਦਰ ਕਾਰਡ ਕਰਮਚਾਰੀਆਂ ਨੂੰ ਭੇਟ ਕੀਤੇ ਅਤੇ ਛੋਟੇ-ਛੋਟੇ ਤੋਹਫ਼ੇ ਵੀ ਧੰਨਵਾਦ ਦੇ ਤੌਰ 'ਤੇ ਦਿੱਤੇ | ਸਕੂਲ ਦੀ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਸਾਰੇ ਕਰਮਚਾਰੀਆਂ ਦੇ ਸਤਿਕਾਰ ਵਿਚ ਸਕੂਲ ਵਿਚ ਸਾਂਝੇ ਭੋਜਨ ਦਾ ਪ੍ਰਬੰਧ ਵੀ ਕੀਤਾ | ਉਨ੍ਹਾਂ ਨੇ ਆਪਣੇ ਸੰਦੇਸ਼ ਵਿਚ ਕਰਮਚਾਰੀਆਂ ਦੇ ਯੋਗਦਾਨ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਤੋਂ ਬਿਨਾਂ ਸਕੂਲ ਦੀ ਤਰੱਕੀ ਸੰਭਵ ਨਹੀਂ ਹੈ |
ਪਿਛਲੀ ਖ਼ਬਰ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ ਅਗਲੀ ਖ਼ਬਰ ਨਾਭਾ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।